ਪੰਜਾਬ ਦੇ ਰਾਜਪਾਲ ਵੱਲੋਂ ਜ਼ਿਲਾ ਸੰਗਰੂਰ ’ਚ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 9 ਦਸੰਬਰ, 2021:
ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸਥਾਨਕ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਮੇਤ ਹੋਰ ਅਧਿਕਾਰੀਆਂ ਨਾਲ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਸਮੀਖਿਆ ਮੀਟਿੰਗ ਕੀਤੀ।

ਰਾਜਪਾਲ ਪੰਜਾਬ ਨੇ ਜ਼ਿਲਾ ਸੰਗਰੂਰ ਵਿੱਚ ਚੱਲ ਰਹੀਆਂ ਕੇਂਦਰ ਪ੍ਰਾਯੋਜਿਤ ਸਕੀਮਾਂ ਬਾਰੇ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕਰਕੇ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਪ੍ਰਸ਼ਾਸਨਿਕ ਉਪਰਾਲਿਆਂ ਦਾ ਜਾਇਜ਼ਾ ਲਿਆ।

ਰਾਜਪਾਲ ਪੰਜਾਬ ਨੇ ਆਯੁਸ਼ਮਾਨ ਭਾਰਤ-ਸਰਬਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ, ਸਵੱਛ ਭਾਰਤ ਮਿਸ਼ਨ ਸ਼ਹਿਰੀ, ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਜਲ ਜੀਵਨ ਮਿਸ਼ਨ, ਮਗਨਰੇਗਾ, ਪੀ.ਐਮ ਕੌਸ਼ਲ ਵਿਕਾਸ ਯੋਜਨਾ, ਪੀ.ਐੱਮ ਅਵਾਸ ਯੋਜਨਾ ਗ੍ਰਾਮੀਣ, ਸਮੱਗਰਾ ਸਿਕਸ਼ਾ ਅਤੇ ਪੋਸ਼ਣ ਅਭਿਆਨ ਬਾਰੇ ਸਮੀਖਿਆ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਰਾਜਪਾਲ ਪੰਜਾਬ ਨੂੰ ਇਕ ਪੁਸਤਕ ‘ ਸੰਗਰੂਰ ਦੈਂਨ ਐਂਡ ਨਾਓ ਟੇਲ ਆਫ ਏ ਸਿਟੀ’ ਵੀ ਭੇਟ ਕੀਤੀ ਗਈ।

ਇਸ ਮੌਕੇ ਆਈ.ਜੀ ਸ੍ਰੀ ਐਮ.ਐਸ ਛੀਨਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਰਾਜਪਾਲ ਦੇ ਏ.ਡੀ.ਸੀ ਸ਼੍ਰੀ ਪੀਬੀਐਸ ਪਰਮਾਰ, ਐਸ.ਪੀ ਸ਼੍ਰੀ ਪਲਵਿੰਦਰ ਸਿੰਘ ਚੀਮਾ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ