Monday, June 5, 2023

ਵਾਹਿਗੁਰੂ

spot_img
spot_img
spot_img

ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ, ਮੀਲ ਪੱਥਰ ਪੰਜਾਬੀ ਵਿਚ ਲਿਖੇ ਜਾਣਾ ਹੁਣ ਲਾਜ਼ਮੀ: ਤ੍ਰਿਪਤ ਬਾਜਵਾ

- Advertisement -

ਚੰਡੀਗੜ੍ਹ, 21 ਫ਼ਰਵਰੀ, 2020:

ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਈਨ ਬੋਰਡਾਂ ਅਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ ਵਿਚ ਲਿਖਣਾ ਲਾਜ਼ਮੀ ਕਰ ਦਿੱਤਾ ਹੈ।ਇਸ ਫੈਸਲੇ ਨੂੰ ਲਾਗੂ ਕਰਨ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਵਲੋਂ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਵਿਚ ਦਿੱਤੇ ਗਏ ਭਰੋਸੇ ਅਨੁਸਾਰ ਵਿਭਾਗ ਨੇ ਪੰਜਾਬ ਰਾਜ ਭਾਸ਼ਾ ਐਕਟ-1967 ਦੀ ਧਾਰਾ 4 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਰਕਾਰ ਨੇ ਇਹ ਹੁਕਮ ਜਾਰੀ ਕਰ ਦਿੱਤੇ ਹਨ ਕਿ ਸਾਰੇ ਸਾਈਨ ਬੋਰਡਾਂ ਅਤੇ ਮੀਲ ਪੱਥਰਾਂ ਉੱਤੇ ਸਾਰੀ ਜਾਣਕਾਰੀ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਉੱਤੇ ਲਿਖੀ ਜਾਣੀ ਜਰੂਰੀ ਹੋਵੇਗੀ।

ਉਹਨਾਂ ਦਸਿਆ ਕਿ ਜੇ ਕਿਸੇ ਹੋਰ ਭਾਸ਼ਾ ਵਿਚ ਜਾਣਕਾਰੀ ਦਿੱਤੀ ਜਾਣੀ ਜਰੂਰੀ ਹੋਵੇ ਤਾਂ ਇਹ ਪੰਜਾਬੀ ਭਾਸ਼ਾ ਤੋਂ ਹੇਠਾਂ ਅਤੇ ਘੱਟ ਥਾਂ ਉੱਤੇ ਲਿਖੀ ਜਾਵੇਗੀ।

ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ ਦੇ ਦਸਤਖ਼ਤਾਂ ਹੇਠ ਪੰਜਾਬ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ, ਡਵੀਜਨਾਂ ਦੇ ਕਮਿਸ਼ਨਰਾਂ, ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ, ਜ਼ਿਲਾ ਤੇ ਸੈਸ਼ਨ ਜੱਜਾਂ, ਵਿਧਾਨ ਸਭਾ ਦੇ ਸਕੱਤਰ, ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਲਿਖੇ ਗਏ ਇੱਕ ਪੱਤਰ ਵਿਚ ਇਹਨਾਂ ਅਧਿਕਾਰੀਆਂ ਨੂੰ ਆਪੋ ਆਪਣੇ ਖੇਤਰਾਂ ਵਿਚ ਇਹਨਾਂ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਾਉਣ ਲਈ ਕਿਹਾ ਗਿਆ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਦਸਿਆ ਕਿ ਪੰਜਾਬ ਸੂਬੇ ਦੇ ਨਿੱਜੀ ਵਪਾਰਕ, ਉਦਯੋਗਿਕ ਅਤੇ ਵਿਦਿਅਕ ਅਦਾਰਿਆਂ ਦੇ ਸਾਈਨ ਬੋਰਡ ਪੰਜਾਬੀ ਵਿਚ ਲ਼ਿਖੇ ਜਾਣ ਲਈ ਇੱਕ ਵੱਖਰਾ ਨੋਟੀਫੀਕੇਸ਼ਨ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵਲੋਂ ਕੀਤਾ ਜਾਣਾ ਹੈ।

ਉਹਨਾਂ ਦਸਿਆ ਕਿ ਉਚੇਰੀ ਸਿੱਖਿਆ ਵਿਭਾਗ ਨੇ ਇਸ ਸਬੰਧੀ ਮੁੱਢਲੀ ਕਾਰਵਾਈ ਕਰ ਕੇ ਕਿਰਤ ਵਿਭਾਗ ਨੂੰ ਇਹ ਨੋਟੀਫੀਕੇਸ਼ਨ ਜਾਰੀ ਕਰਨ ਲਈ ਲਿਖ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਉਮੀਦ ਹੈ ਕਿ ਇਹ ਨੋਟੀਫੀਕੇਸ਼ਨ ਵੀ ਛੇਤੀ ਹੀ ਜਾਰੀ ਹੋ ਜਾਵੇਗਾ।

ਇਥੇ ਇਹ ਵਰਣਨਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਉੱਠੀ ਮੰਗ ਦੇ ਜਵਾਬ ਵਿਚ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਦਨ ਵਿਚ ਭਰੋਸਾ ਦਿੱਤਾ ਸੀ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ ਦੇ ਸਾਈਨ ਬੋਰਡ ਪੰਜਾਬੀ ਵਿਚ ਲ਼ਿਖੇ ਜਾਣ ਨੂੰ ਲਾਜ਼ਮੀ ਕੀਤਾ ਜਾਵੇਗਾ।

- Advertisement -

Yes Punjab - TOP STORIES

Punjab News

Sikh News

Transfers, Postings, Promotions

spot_img

Stay Connected

114,058FansLike
113,152FollowersFollow

ENTERTAINMENT

Shahid says he only had ‘two spoons, one plate’ when wife Mira moved in with him

Mumbai, June 4, 2023- Bollywood actor Shahid Kapoor, who is gearing up for the release of his upcoming film 'Bloody Daddy', has revealed he...

Dua Lipa slams UK Government’s ‘small-minded’ language towards Albanians

Los Angeles, June 4, 2023- Singer-songwriter Dua Lipa has been "hurt" by the UK Government's rhetoric towards Albanian migrants. The 'Levitating' hitmaker was born in...

Abdu Rozik to join Shiv Thakare in ‘Khatron Ke Khiladi 13’ adventure

Mumbai, June 3, 2023- Former 'Bigg Boss 16' contestant Abdu Rozik will be joining his best friend Shiv Thakare in the adventures of the...

Padma Lakshmi to hang up her apron as ‘Top Chef’ host after 20 seasons

Los Angeles, June 2, 2023- Indian-born American TV show host and writer Padma Lakshmi is exiting 'Top Chef', the reality food show she has...

Romantic track ‘Teri Meri Jodi’ by Manisha Sharma and D Naveen out now on VYRL Haryanvi

Chandigarh, June 3, 2023 (Yes Punjab News) VYRL Haryanvi presents "Teri Meri Jodi" by Manisha Sharma and D Naveen, a romantic number that celebrates the...

Raftaar to ‘India’s Best Dancer 3’ contestant: ‘I can learn from you’

Mumbai, June 2, 2023- Rapper Raftaar, who is known for chartbusters like 'Bandook Meri Laila', 'Mantoiyat' and others, will be seen gracing the upcoming...

Ileana shares first glimpse of boyfriend since pregnancy announcement

Mumbai, June 2, 2023- Actress Ileana D'Cruz, who is all set to welcome her first bundle of joy, has shared a picture with a...

Bombay HC adjourns gangster’s plea to restrain Netflix’s ‘Scoop’

Mumbai, June 2, 2023- The Bombay High Court on Friday adjourned the hearing of a suit filed by jailed mafia don, Rajendra S. Nikhalje...

National

GLOBAL

OPINION

Unveiling India’s Struggle: Addressing Violence Against Women and Challenging Stereotypes – by Deepika Bhan

Almost 15 years ago, in a residential society in Noida in the National Capital Region, a Class VIII boy invited seven-eight girls, all up...

Combating Violence Against Women in India: A Call for Non-Political Action and Social Reform – by DC Pathak

The recent case of the brutal killing of a young girl in public by a 'jilted' boyfriend in Delhi who stabbed her with a...

Changing Dynamics of Political Communication in India: Role of TV Anchors, Spokespersons, and Social Media – by Amit Khanna

The dictionary defines a rabble rouser as "a person who speaks with the intention of inflaming the emotions of a crowd of people, typically...

SPORTS

Health & Fitness

Gadgets & Tech

error: Content is protected !!