ਪੰਜਾਬ ਦੇ 2 ਡਾਕਟਰ ਕੌਮੀ ਮੈਡੀਕਲ ਸਲਾਹਕਾਰ ਪਰਿਸ਼ਦ ਵਿੱਚ ਸ਼ਾਮਲ

ਚੰਡੀਗੜ੍ਹ, 11 ਅਕਤੂਬਰ, 2019 –

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ, ਫਰੀਦਕੋਟ ਦੇ ਉਪ ਕੁਲਪਤੀ ਡਾ: ਰਾਜ ਬਹਾਦਰ ਅਤੇ ਪੰਜਾਬ ਮੈਡੀਕਲ ਕੌਂਸਲ ਤੋਂ ਡਾ: ਗਿਰੀਸ ਸਾਹਨੀ ਨੂੰ ਕੌਮੀ ਮੈਡੀਕਲ ਸਲਾਹਕਾਰ ਪਰਿਸ਼ਦ ਦੇ ਮੈਂਬਰ ਵਜੋਂ ਸ਼ਾਮਲ ਕਰਨ ਲਈ ਸੂਬਾ ਸਰਕਾਰ ਦੁਆਰਾ ਭੇਜੀ ਨਾਮਜਦਗੀ ਨੂੰ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਇਕ ਸਰਕਾਰੀ ਬੁਲਾਰੇ ਨੇ ਦਿੱਤੀ।

ਬੁਲਾਰੇ ਅਨੁਸਾਰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਇਸ ਸੰਬੰਧੀ ਨੋਟੀਫਿਕੇਸਨ ਜਾਰੀ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਮੈਡੀਕਲ ਕੌਂਸਲ ਆਫ ਇੰਡੀਆ (ਐਮ.ਸੀ.ਆਈ.) ਨੂੰ ਨੈਸਨਲ ਮੈਡੀਕਲ ਕਮਿਸਨ (ਐਨ.ਐਮ.ਸੀ.) ਵਿਚ ਤਬਦੀਲ ਕਰਕੇ, ਐਨ.ਐਮ.ਸੀ. ਐਕਟ ਤਹਿਤ ਮੈਡੀਕਲ ਸਲਾਹਕਾਰ ਪਰਿਸਦ ਵਜੋਂ ਇਕ ਸਲਾਹਕਾਰ ਸੰਸਥਾ ਦੀ ਸਥਾਪਨਾ ਕੀਤੀ ਗਈ ਹੈ ਜਿਸ ਵਿਚ ਹਰੇਕ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੈਂਬਰ ਸ਼ਾਮਲ ਹੋਣਗੇ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

Share News / Article

Yes Punjab - TOP STORIES