Thursday, January 27, 2022

ਵਾਹਿਗੁਰੂ

spot_img






ਪੰਜਾਬ ਮੰਡੀ ਬੋਰਡ ਨੂੰ ‘ਕਵਿੱਕ‘ ਐਪ ਲਈ ਮਿਲਿਆ ਕੌਮੀ ਪੀ.ਐਸ.ਯੂ. ਐਵਾਰਡ-2020, ਲਾਲ ਸਿੰਘ ਵੱਲੋਂ ਟੀਮ ਦੀ ਸ਼ਲਾਘਾ

- Advertisement -

ਚੰਡੀਗੜ੍ਹ, 26 ਸਤੰਬਰ, 2020:

ਪੰਜਾਬ ਮੰਡੀ ਬੋਰਡ ਵੱਲੋਂ ਆਪਣੀ ਕਿਸਮ ਦੀ ਨਿਵੇਕਲੀ ਵੀਡੀਓ ਕਾਨਫਰੰਸਿੰਗ ਮੋਬਾਈਲ ਐਪ ‘ਕਵਿਕ’ ਦੇ ਸਫਲਤਾਪੂਰਵਕ ਸੰਚਾਲਨ ‘ਤੇ ਮੰਡੀ ਬੋਰਡ ਨੂੰ ‘ਕੌਮੀ ਪੀ.ਐਸ.ਯੂ. ਐਵਾਰਡ-2020’ ਹਾਸਲ ਹੋਇਆ ਹੈ। ਇਹ ਐਵਾਰਡ ਬੀਤੇ ਦਿਨ ਦੇਰ ਸ਼ਾਮ ਕੌਮੀ ਪੀ.ਐਸ.ਯੂ. (ਪਬਲਿਕ ਸੈਕਟਰ ਅੰਡਰਟੇਕਿੰਗ) ਸੰਮੇਲਨ ਦੌਰਾਨ ਏਸ਼ੀਆ ਦੀ ਤਕਨਾਲੌਜੀ ਅਤੇ ਮੀਡੀਆ ਰਿਸਰਚ ਖੇਤਰ ਦੀ ਪ੍ਮੁੱਖ ਸੰਸਥਾ ‘ਈਲੈਟਸ ਟੈਕਨੋਮੀਡੀਆ’ ਵੱਲੋਂ ਦਿੱਤਾ ਗਿਆ।

ਸੰਮੇਲਨ ਵਿਚ ਪੰਜਾਬ ਮੰਡੀ ਬੋਰਡ ਦੇ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਪ੍ਸੰਸਾ ਕੀਤੀ ਗਈ ਜਿਸ ਰਾਹੀਂ ਮੰਡੀ ਬੋਰਡ ਦੀਆਂ ਰੋਜ਼ਮੱਰਾ ਦੀਆਂ ਗਤੀਵਧੀਆਂ ਚਲਾਉਣ ਲਈ ਐਪ ਦੇ ਰੂਪ ਵਿਚ ਮੰਚ ਮੁਹੱਈਆ ਕਰਵਾਇਆ ਗਿਆ ਜਿਸ ਉਪਰ ਸੀਨੀਅਰ ਅਧਿਕਾਰੀ ਆਪਣੇ ਫੀਲਡ ਸਟਾਫ ਨਾਲ ਲਗਾਤਾਰ ਰਾਬਤੇ ਵਿਚ ਰਹਿੰਦੇ ਹਨ ਤਾਂ ਕਿ ਕੋਵਿਡ ਦੀ ਮਹਾਂਮਾਰੀ ਦੌਰਾਨ ਫਸਲ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾਣ ਨੂੰ ਯਕੀਨੀ ਬਣਾਉਣ ਜਾ ਸਕੇ।

ਇਹ ਪਗਟਾਵਾ ਕਰਦਿਆਂ ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੰਮੇਲਨ ਦੌਰਾਨ ਕਵਿਕ ਐਪ ਨੂੰ ਕੋਵਿਡ-19 ਦੌਰਾਨ ਵਿਲੱਖਣ ਡਿਜੀਟਲ ਪਹਿਲਕਦਮੀ ਦੱਸਦੇ ਵਜੋਂ ਮਾਨਤਾ ਦਿੰਦੇ ਹੋਏ ਕੌਮੀ ਪੀ.ਐਸ.ਯੂ. ਐਵਾਰਡ-2020 ਲਈ ਪੰਜਾਬ ਮੰਡੀ ਬੋਰਡ ਦੀ ਚੋਣ ਕੀਤੀ ਗਈ। ਇਸ ਸੰਮੇਲਨ ਦੇ ਮੁੱਖ ਮਹਿਮਾਨ ਸਾਬਕਾ ਕੇਂਦਰੀ ਰੇਲਵੇ ਮੰਤਰੀ ਅਤੇ ਸੰਸਦ ਮੈਂਬਰ ਸੁਰੇਸ਼ ਪ੍ਭੂ ਸਨ। ਉਨ੍ਹਾਂ ਦੱਸਿਆ ਕਿ ਵੈਬੀਨਾਰ ਦੌਰਾਨ ਮੰਡੀ ਬੋਰਡ ਦੀ ਟੀਮ ਨੇ ਇਹ ਐਵਾਰਡ ਹਾਸਲ ਕੀਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਬੋਰਡ ਨੇ ਕਵਿਕ ਵੀਡੀਓ ਕਾਲਿੰਗ ਮੋਬਾਈਲ ਐਪ ਦੀ ਸ਼ੁਰੂਆਤ ਕੀਤੀ ਜਿਸ ਨਾਲ ਸਿਰਫ ਸਿੰਗਲ ਕਲਿੱਕ ਨਾਲ ਆਡੀਓ ਤੇ ਵੀਡੀਓ ਕਾਲ ਕੀਤੀ ਜਾ ਸਕਦੀ ਹੈ। ਇਸ ਵੇਲੇ ਵੀ ਇਸ ਐਪ ਦੀ ਵਰਤੋਂ ਰਾਹੀਂ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਝੋਨੇ ਦੀ ਖਰੀਦ ਬਾਰੇ ਕੀਤੇ ਜਾ ਰਹੇ ਕਾਰਜਾਂ ਦੀ ਨਿਗਰਾਨੀ ਸੁਚਾਰੂ ਢੰਗ ਨਾਲ ਕਰ ਰਹੇ ਹਨ।

ਈਲੈਟਸ ਟੈਕਨੋਮੀਡੀਆ ਦੀਆਂ ਆਲਮੀ ਕਾਨਫਰੰਸਾਂ ਰਾਹੀਂ ਉਚ ਕੋਟੀ ਦੇ ਚਿੰਤਕਾਂ ਅਤੇ ਵੱਖ-ਵੱਖ ਸੈਕਟਰਾਂ ਨਾਲ ਸਬੰਧਤ ਉਦਯੋਗਿਕ ਦਿੱਗਜਾਂ ਦਰਮਿਆਨ ਜਾਣਕਾਰੀ ਸਾਂਝਾ ਕਰਨ ਲਈ ਮੰਚ ਮੁਹੱਈਆ ਕਰਦਾ ਹੈ ਅਤੇ ਇਨ੍ਹਾਂ ਕਾਨਫਰੰਸਾਂ ਵਿਚ ਆਈ.ਟੀ. ਤੇ ਈ-ਗਵਰਨੈਂਸ, ਸਿਹਤ, ਸਿੱਖਿਆ ਅਤੇ ਸ਼ਹਿਰੀ ਵਿਕਾਸ ਸੈਕਟਰਾਂ ਦੇ ਵੱਖ-ਵੱਖ ਨੀਤੀਘਾੜੇ, ਮਾਹਿਰ, ਵਿਚਾਰਕਧਾਰਕ ਅਤੇ ਉਦਯੋਗਪਤੀ ਹਿੱਸਾ ਲੈਂਦੇ ਹਨ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਜਿਹੀ ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਅਤੇ ਸੰਚਾਲਨ ਲਈ ਮੰਡੀ ਬੋਰਡ ਦੇ ਟੀਮ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਚਨਾ ਤਕਨਾਲੌਜੀ ਮੌਜੂਦਾ ਦੌਰ ਵਿਚ ਸਮੇਂ ਦੀ ਲੋੜ ਹੈ। ਉਹਨਾਂ ਨੇ ਇਸ ਐਵਾਰਡ ਲਈ ਮੰਡੀ ਬੋਰਡ ਦੀ ਟੀਮ ਨੂੰ ਵਧਾਈ ਦਿੱਤੀ ਕਿਉਂ ਜੋ ਬੋਰਡ ਨੇ ਮੌਜੂਦਾ ਸਥਿਤੀ ਵਿਚ ਅਜਿਹਾ ਅਨੋਖਾ ਹੱਲ ਕੱਢਿਆ ਜੋ ਅਜੇ ਤੱਕ ਹੋਰ ਸਰਕਾਰੀ ਵਿਭਾਗਂ ਕੋਲ ਨਹੀਂ ਹੈ।

ਇਸੇ ਦੌਰਾਨ ਵਧੀਕ ਮੁੱਖ ਸਕੱਤਰ ਅਨੁਰਿਧ ਤਿਵਾੜੀ ਨੇ ਵੀ ਇਸ ਵਿਲੱਖਣ ਪਰਾਪਤੀ ਲਈ ਮੰਡੀ ਬੋਰਡ ਦੀ ਟੀਮ ਨੂੰ ਵਧਾਈ ਦਿੱਤੀ ਹੈ। ਉਹਨਾਂ ਕਿਹਾ ਕਿ ਮੰਡੀ ਬੋਰਡ ਦੀ ਟੀਮ ਨੇ ਹਮੇਸ਼ਾ ਹੀ ਬੋਰਡ ਅਤੇ ਉਸ ਦੇ ਫੀਲਡ ਸਟਾਫ ਲਈ ਈ-ਗਵਰਨੈਂਸ ਤੇ ਧਿਆਨ ਇਕਾਗਰ ਕੀਤਾ ਹੈ। ਉਹਨਾਂ ਵਲੋਂ ਵਿਭਾਗ ਦੀ ਜਿੰਮੇਵਾਰੀ ਲੈਣ ਤੋਂ ਲੈ ਕੇ ਉਹ ਖੁਦ ਅਜਿਹੇ ਪਰਾਜੈਕਟਾਂ ਦੇ ਅਮਲੀਕਰਨ ਲਈ ਹਫਤਾਵਾਰੀ ਅਧਾਰ ਤੇ ਜਾਇਜਾ ਲੈਂਦੇ ਹਨ। ਉਹਨਾਂ ਨੇ ਤਕਨਾਲੌਜੀ ਅਧਾਰਿਤ ਕਈ ਕਦਮਾਂ ਨੂੰ ਸ਼ਾਮਲ ਕਰਦੇ ਹੋਏ ਬਹੁਤ ਸੁਝਾਅ ਦਿੱਤੇ ਹਨ।

ਇਸੇ ਦੌਰਾਨ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਇਹ ਐਪ ਇਕ ਨਿਵੇਕਲਾ ਉਪਰਾਲਾ ਹੈ ਜੋ ਸੰਚਾਰ, ਪਾਰਦਰਸ਼ਤਾ ਅਤੇ ਦਫ਼ਤਰੀ ਕੰਮਕਾਜ ਦੇ ਤੇਜੀ ਨਾਲ ਨਿਪਟਾਰੇ ਲਈ ਵਧੇਰੇ ਸੁਰੱਖਿਆ ਮੁਹੱਈਆ ਕਰਵਾਏਗਾ। ਇਸ ਐਪ ਦੀਆਂ ਵਿਸ਼ੇਸ਼ਤਾਵਾਂ ਵਿਚ ਇਕ ਕਲਿੱਕ ਨਾਲ ਵੀਡੀਓ ਤੇ ਆਡੀਓ ਕਾਲਾਂ, ਗਰੁੱਪ ਕਾਲਜ਼ ਲਈ ਗਰੁੱਪ ਦੀ ਸਿਰਜਣਾ, ਬਰਾਊਜ਼ਰ ਅਧਾਰਿਤ ਵੀਡੀਓ ਕਾਲਜ਼, ਸਕਰੀਨ ਸ਼ੇਅਰਿੰਗ, ਯੂਜ਼ਰ ਪੱਖੀ ਯੂ.ਆਈ. ਡਿਜਾਈਨ ਤੇ ਸੁਰੱਖਿਆ ਸ਼ਾਮਲ ਹਨ।

ਜਿਕਰਯੋਗ ਹੈ ਕਿ ਸ਼ੁਰੂਆਤ ਤੋਂ ਲੈ ਕੇ ਪੰਜਾਬ ਸਟੇਟ ਐਗਰੀਕਲਚਰ ਮਾਰਕੀਟਿੰਗ ਬੋਰਡ ਨੇ ਖੇਤੀਬਾੜੀ ਸੈਕਟਰ ਵਿਚ ਕਿਸਾਨਾਂ ਤੇ ਆਮ ਲੋਕਾਂ ਸਮੇਤ ਹਮੇਸ਼ਾ ਸਮਾਜ ਦੀ ਭਲਾਈ ਲਈ ਕੰਮ ਕੀਤਾ ਹੈ। ਇਸ ਉਦੇਸ਼ ਲਈ ਮੰਡੀ ਬੋਰਡ, ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਸਮੇਂ-ਸਮੇਂ ਸਿਰ ਕੀਤੇ ਗਏ ਉਪਰਾਲਿਆਂ ਨੂੰ ਅੱਗੇ ਲਿਜਾਣ ਵਿਚ ਯੋਗਦਾਨ ਪਾਉਂਦਾ ਆ ਰਿਹਾ ਹੈ।

ਪੰਜਾਬ ਮੰਡੀ ਬੋਰਡ ਦੀ ਮੈਨੇਜਮੈਂਟ ਵਲੋਂ ਲਏ ਗਏ ਮਹੱਤਵਪੂਰਨ ਫੈਸਲਿਆਂ ਵਿਚ ਮਜ਼ਬੂਤ ਮੰਡੀ ਢਾਂਚਾ ਸਥਾਪਤ ਕੀਤਾ ਜਾਣਾ ਮੁੱਖ ਤੌਰ ਤੇ ਸ਼ਾਮਲ ਹੈ।

ਮੁਲਕ ਦੇ ਹੋਰ ਸੂਬੇ ਪੰਜਾਬ ਨੂੰ ਖੇਤੀਬਾੜੀ ਸੈਕਟਰ ਖਾਸ ਕਰਕੇ ਪੰਜਾਬ ਮੰਡੀ ਬੋਰਡ ਦੇ ਸੰਦਰਭ ਵਿਚ ਮਿਸਾਲ ਦੇ ਤੌਰ ਤੇ ਦੇਖਦੇ ਹਨ। ਇਸੇ ਤਰ੍ਹਾਂ ਮੰਡੀ ਬੋਰਡ ਨੇ ਸੂਚਨਾ ਤਕਨਾਲੌਜੀ ਦੇ ਖੇਤਰ ਵਿਚ ਵੀ ਅਹਿਮ ਪੁਲਾਂਘਾਂ ਪੁੱਟੀਆਂ ਹਨ ਤਾਂ ਕਿਸਾਨ ਭਾਈਚਾਰੇ ਅਤੇ ਆਮ ਲੋਕਾਂ ਤੱਕ ਰਸਾਈ ਕੀਤੀ ਜਾ ਸਕੇ।Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
113,566FollowersFollow

ENTERTAINMENT

National

GLOBAL

OPINION

Pakistan on a new track? – By Asad Mirza

Pakistan after 75 years of its existence has released its first ever National Security Policy (NSP), which it claims will ensure human security for...

Nationalism and Democracy go together – By DC Pathak

India got its Independence some 75 years ago but it still looks like a 'nation in making', judging from the in-terminate debate on 'the...

5 ways to manage childhood allergies – By Dr Nidhi Gupta

Motherhood comes with its own mixed bag of emotions; we want to save our child from every little peril that comes their way, including...

SPORTS

Health & Fitness

90% of people with Covid likely to have underlying heart damage: Experts

Delhi, Jan 25, 2022- While Covid-19 has primarily been a respiratory disease, about 90 per cent of people with moderate to severe infections have lasting effects on the heart, said experts here. Covid affects lungs the most, but studies have shown there is increasing evidence of cardiovascular complications due to Covid-19. The virus can cause acute myocardial injury and chronic damage...

Gadgets & Tech