26.1 C
Delhi
Tuesday, April 16, 2024
spot_img
spot_img

ਪੰਜਾਬ ਵਿੱਚ ਐੱਮ.ਐੱਸ.ਪੀ. ਬਾਰੇ ਗੁਜਰਾਤ ਦੇ ਕਿਸਾਨਾਂ ਨੂੰ ਝੂਠ ਬੋਲ ਕੇ ਗੁਮਰਾਹ ਕਰ ਰਹੇ ਕੇਜਰੀਵਾਲ: ਸ਼੍ਰੋਮਣੀ ਅਕਾਲੀ ਦਲ

ਯੈੱਸ ਪੰਜਾਬ
ਚੰਡੀਗੜ੍ਹ, 9 ਅਕਤੂਬਰ, 2022:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਗੁਜਰਾਤ ਵਿਧਾਨ ਸਭਾ ਦੇ ਨੂੰ ਵੇਖਦਿਆਂ ਕਿਸਾਨਾਂ ਨੂੰ ਮੂਰਖ ਬਣਾਉਣ ਵਾਸਤੇ ਕੋਰੇ ਝੂਠ ਨਾ ਬੋਲਣ ਅਤੇ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਨੇ ਸਿਰਫ ਮੂੰਗੀ ਤੇ ਮੱਕੀ ਦੀ ਫਸਲ ’ਤੇ ਐਮਐਸ ਪੀ ਦੇਣ ਦੀ ਗੱਲ ਕੀਤੀ ਸੀ ਪਰ ਦੋਵਾਂ ’ਤੇ ਦੇਣ ਵਿਚ ਨਾਕਾਮ ਸਾਬਤ ਹੋਈ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਗੁਜਰਾਤ ਵਿਚ ਇਹ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿਚ ਆਪ ਸਰਕਾਰ ਪੰਜ ਫਸਲਾਂ ’ਤੇ ਐਮ ਐਸ ਪੀ ਦੇ ਰਹੀ ਹੈ ਤੇ ਇਹੀ ਫਾਰਮੂਲਾ ਗੁਜਰਾਤ ਵਿਚ ਲਾਗੂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕੇਂਦਰ ਸਰਕਾਰ ਪੰਜਾਬ ਵਿਚ ਫੂਡ ਕਾਰਪੋਰੇਸ਼ਨ ਰਾਹੀਂ ਕਣਕ ਤੇ ਝੋਨਾ ਐਮ ਐਸ ਪੀ ਅਨੁਸਾਰ ਖਰੀਦ ਰਹੀ ਹੈ। ਇਸੇ ਤਰੀਕੇ ਕਾਟਨ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਨਰਮੇ ਦੀ ਖਰੀਦ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਮੂੰਗੀ ਦੀ ਫਸਲ ਬੀਜਣ ਜਿਸਦੀ ਐਮ ਐਸ ਪੀ ਅਨੁਸਾਰ 7250 ਰੁਪਏ ਪ੍ਰਤੀ ਕੁਇੰਟਲ ’ਤੇ ਖਰੀਦ ਕੀਤੀ ਜਾਵੇਗੀ ਪਰ ਇਸ ਵਿਚੋਂ 10 ਫੀਸਦੀ ਫਸਲ ਵੀ ਐਮ ਐਸ ਪੀ ਅਨੁਸਾਰ ਖਰੀਦੀ ਨਹੀਂ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ।

ਡਾ. ਚੀਮਾ ਨੇ ਸ੍ਰੀ ਕੇਜਰੀਵਾਲ ਨੂੰ ਆਖਿਆ ਕਿ ਉਹ ਗੁਜਰਾਤ ਦੇ ਕਿਸਾਨਾਂ ਨੂੰ ਝੂਠੀਆਂ ਆਸਾਂ ਨਾ ਦੇਣ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਆ ਕੇ ਆਪ ਜ਼ਮੀਨੀ ਹਾਲਾਤ ਵੇਖਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕਿਸਾਨ ਕਰਜ਼ਈ ਹਨ ਕਿਉਂਕਿ ਉਹਨਾਂ ਨੇ ਆਪ ’ਤੇ ਵਿਸ਼ਵਾਸ ਕੀਤਾ ਤੇ ਵੱਡੀ ਪੱਧਰ ’ਤੇ ਮੱਕੀ ਤੇ ਮੂੰਗ ਦੀ ਕਾਸ਼ਤ ਕੀਤੀ।

ਅਕਾਲੀ ਆਗੂ ਨੇ ਕਿਹਾ ਕਿ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਤਾਂ ਕੀ ਦੇਣੀ ਸੀ ਬਲਕਿ ਪੰਜਾਬ ਸਰਕਾਰ ਨੇ ਹਾਲੇ ਤੱਕ ਉਹਨਾਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਿਹਨਾਂ ਦਾ ਬੇਮੌਸਮੀ ਬਰਸਾਤਾਂ ਕਾਰਨ ਨੁਕਸਾਨ ਹੋਇਆ। ਉਹਨਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ’ਤੇ ਡਵਾਰਫਿੰਗ ਬਿਮਾਰੀ ਦੇ ਹੋਏ ਹਮਲੇ ਨਾਲ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਨਹੀਂ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION