ਪੰਜਾਬ ਸਰਕਾਰ ਲੋਕਾਂ ਤੱਕ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਏਗੀ ਪੀਣ ਵਾਲਾ ਸਾਫ਼ ਸੁਥਰਾ ਪਾਣੀ: ਬ੍ਰਮ ਸ਼ੰਕਰ ਜਿੰਪਾ

ਯੈੱਸ ਪੰਜਾਬ
ਹੁਸ਼ਿਆਰਪੁਰ, 9 ਮਈ, 2022 –
ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਤੱਕ ਪਹਿਲ ਦੇ ਆਧਾਰ ’ਤੇ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਏਗੀ ਅਤੇ ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਲੋਕਾਂ ਤੱਕ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ।

ਉਹ ਵਾਰਡ ਨੰਬਰ 21 ਵਿਚ 21.69 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ ਸ੍ਰੀਮਤੀ ਸੁਲੇਖਾ ਦੇਵੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਟਿਊਬਵੈਲ ਲੱਗਣ ਨਾਲ ਵਾਰਡ ਤੋਂ ਇਲਾਵਾ ਮੁਹੱਲਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਦਿੱਕਤ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਇਹ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰ ਵਿਚ ਕਈ ਇਸ ਤਰ੍ਹਾਂ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲੋਕਾਂ ਦਾ ਜੀਵਨ ਪੱਧਰ ਵਿਚ ਕਾਫ਼ੀ ਸਕਰਾਤਮਕ ਬਦਲਾਅ ਆਏ ਹਨ।

ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਵਿਕਾਸ ਕਾਰਜ ਲਗਾਤਾਰ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਸਮੱਸਿਆ ਦਾ ਨਿਰਧਾਰਤ ਸਮੇਂ ਵਿਚ ਹੱਲ ਕੀਤਾ ਗਿਆ ਹੈ। ਇਸ ਮੌਕੇ ਇਲਾਕੇ ਦੇ ਪਤਵੰਤੇ ਲੋਕ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ