ਪੰਜਾਬ ਸਰਕਾਰ ਵੱਲੋਂ ਝੋਨੇ ਦੀ ਆਮਦ ਸੰਬੰਧੀ ਤਿਆਰੀਆਂ ਮੁਕੰਮਲ: ਭਾਰਤ ਭੂਸ਼ਣ ਆਸ਼ੂ

ਮਾਨਸਾ , 21 ਸਤੰਬਰ, 2019 –
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਆਮਦ ਸਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਏ। ਇਸ ਗੱਲ ਦਾ ਪ੍ਰਗਟਾਵਾ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸਣ ਆਸੂ ਨੇ ਅੱਜ ਮਾਨਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨਾਂ ਕਿਹਾ ਕਿ ਨਵੀਂ ਤਕਨੀਕ ਦਾ ਸਹਾਰਾ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਈ ਨਵੇਂ ਨੁਕਤੇ ਸ਼ਾਮਿਲ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਏ।

ਉਨਾਂ ਕਿਸਾਨ ਵੀਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸਾੜਨ ਦੀ ਬਜਾਏ ਉਸ ਨੂੰ ਮੁੜ ਜ਼ਮੀਨ ਵਿੱਚ ਵਾਹ ਕੇ ਆਪਣੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਨਾਲ ਹੀ ਵਾਤਾਵਰਣ ਵੀ ਸੁਰੱਖਿਅਤ ਰੱਖਣ।

ਨਾਂ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਪਰਾਲੀ ਨਾ ਜਲਾਉਣ ਦਾ ਭਰਵਾਂ ਹੁੰਗਾਰਾ ਦਿੱਤਾ ਸੀ ਪੰਜਾਬ ਸਰਕਾਰ ਦੇ ਯਤਨਾ ਸਦਕਾ ਕਿਸਾਨ ਵੀਰਾਂ ਨੇ ਜਿਸ ਦੇ ਸਿੱਟੇ ਵਜੋਂ ਪਰਾਲੀ ਜਲਾਉਣ ਦੀ ਬਹੁਤ ਘੱਟ ਘਟਨਾਵਾਂ ਰਿਪੋਰਟ ਹੋਈਆਂ ਸਨ। ਉਨਾਂ ਕਿਹਾ ਕਿ ਇਸ ਵਾਰ ਫਿਰ ਪੰਜਾਬ ਦਾ ਕਿਸਾਨ ਇਹ ਦਿਖਾ ਦੇਵੇਗਾ ਕਿ ਕਿਸ ਪ੍ਰਕਾਰ ਉਹ ਵਾਤਾਵਰਨ ਪ੍ਰਤੀ ਅਤਿ ਸੰਵੇਦਨਸ਼ੀਲ ਹੈ।

ਇਸ ਤੋਂ ਪਹਿਲਾਂ ਜ਼ਿਲਾ ਪ੍ਰੀਸ਼ਦ ਵਿਖੇ ਸ੍ਰੀ ਭਾਰਤ ਭੂਸਣ ਆਸੂ ਨੇ ਬਿਕਰਮ ਮੋਫਰ ਅਤੇ ਗੁਰਮੀਤ ਕੌਰ ਨੂੰ ਪੰਚਾਇਤ ਸਮਿਤੀ ਮਾਨਸਾ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਅਹੁਦੇਦਾਰੀ ਸਰਬਸੰਮਤੀ ਨਾਲ ਮਿਲਣ ਤੇ ਨਿੱਘੀ ਵਧਾਈ ਦਿੱਤੀ।

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਨਾਜ਼ਰ ਸਿੰਘ ਮਾਨਸਾਹੀਆ, ਵਧੀਕ ਡਿਪਟੀ ਕਮਿਸਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ

Share News / Article

Yes Punjab - TOP STORIES