ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਉੱਚ ਪੱਧਰੀ ਕਮੇਟੀ ਦਾ ਗਠਨ

ਯੈੱਸ ਪੰਜਾਬ
ਚੰਡੀਗੜ੍ਹ, 20 ਦਸੰਬਰ, 2021 –
ਪੰਜਾਬ ਸਰਕਾਰ ਨੇ ਇਕ ਅਧਿਸੂਚਨਾ ਜਾਰੀ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਮੁਲਾਂਕਣ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ।ਇਹ ਕਮੇਟੀ ਇੱਕ ਹਫਤੇ ਦੇ ਅੰਦਰ-ਅੰਦਰ ਸਬੰਧਤ ਵਿਭਾਗਾਂ ਤੋਂ ਮੰਗਾਂ ਸਬੰਧੀ ਤਜਵੀਜ਼ਾਂ ਪ੍ਰਾਪਤ ਕਰਕੇ ਅਗਲੀ ਕਾਰਵਾਈ ਕਰੇਗੀ।

ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਮੁਲਾਂਕਣ ਕਰਨ ਲਈ ਪ੍ਰਮੁੱਖ ਸਕੱਤਰ ਵਿੱਤ ਦੀ ਪ੍ਰਧਾਨਗੀ ਹੇਠ ਆਫੀਸਰਜ਼ ਕਮੇਟੀ ਦਾ ਗਠਨ ਹੇਠ ਕੀਤਾ ਗਿਆ ਹੈ। ਕਮੇਟੀ ਵਿਚ ਪ੍ਰਸੋਨਲ ਵਿਭਾਗ ਦੇ ਪ੍ਰਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਕਮੇਟੀ ਇੱਕ ਹਫਤੇ ਦੇ ਅੰਦਰ-ਅੰਦਰ ਸਬੰਧਤ ਵਿਭਾਗਾਂ ਤੋਂ ਮੰਗਾਂ ਸਬੰਧੀ ਤਜਵੀਜ਼ਾਂ ਪ੍ਰਾਪਤ ਕਰੇਗੀ ਅਤੇ ਇਨ੍ਹਾਂ ਤਜਵੀਜ਼ਾਂ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਉਪਰੰਤ ਕਮੇਟੀ ਠੇਕਾ ਮੁਲਾਜ਼ਮਾਂ ਦੀਆਂ ਜੱਥੇਬੰਦੀਆਂ ਨੂੰ ਸੁਣਵਾਈ ਦਾ ਮੌਕਾ ਦੇਵੇਗੀ। ਜੱਥੇਬੰਦੀਆਂ ਨੂੰ ਸੁਣਨ ਤੋਂ ਬਾਅਦ ਸਬੰਧਤ ਵਿਭਾਗ ਦੀ ਸਿਫਾਰਿਸ਼ ਸਹਿਤ ਕਮੇਟੀ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਪੇਸ਼ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ