- Advertisement -
ਚੰਡੀਗੜ੍ਹ, 9 ਜਨਵਰੀ, 2020 –
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਅਗਵਾਈ ਹੇਠ ਢਿੱਲੋਂ ਪਲਾਜਾ, ਜ਼ੀਰਕਪੁਰ ਦੇ ਸਹਿਯੋਗ ਨਾਲ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਤੇਜ਼ਾਬੀ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ ਛਪਾਕ ਫਿਲਮ ਦੀ ਇਕ ਵਿਸ਼ੇਸ਼ ਸਕਰੀਨਿੰਗ 11 ਜਨਵਰੀ, 2020 ਨੂੰ ਸਵੇਰੇ 11:30 ਵਜੇ ਆਈਨੌਕਸ ਢਿੱਲੋ ਪਲਾਜ਼ਾ ਵਿਖੇ ਕਰਵਾਈ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਕਰੀਨਿੰਗ ਦਾ ਮੁੱਖ ਮੰਤਵ ਮਹਿਲਾਵਾਂ ਲਈ ਸੁਰੱਖਿਅਤ ਜਨਤਕ ਥਾਵਾਂ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਹੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਤੇਜ਼ਾਬੀ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ 8000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
- Advertisement -