29 C
Delhi
Friday, April 19, 2024
spot_img
spot_img

ਪੰਜਾਬ ਸਰਕਾਰ ਵੱਲੋਂ 5ਵੇਂ ਸੂਬਾ ਪੱਧਰੀ ਵਿਸ਼ਾਲ ਰੋਜ਼ਗਾਰ ਮੇਲੇ 19 ਸਤੰਬਰ ਤੋਂ ਆਯੋਜਿਤ ਕੀਤੇ ਜਾਣਗੇ: ਚੰਨੀ

ਚੰਡੀਗੜ, 8 ਜਲਾਈ, 2019 –
ਪੰਜਾਬ ਸਰਕਾਰ ਵੱਲੋਂ 5ਵੇਂ ਸੂਬਾ ਪੱਧਰੀ ਵਿਸ਼ਾਲ ਰੋਜ਼ਗਾਰ ਮੇਲੇ 19 ਸਤੰਬਰ , 2019 ਤੋਂ ਆਯੋਜਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਜ਼ਗਾਰ ਉੱਤਪਤੀ ਲਈ ਗਠਿਤ ਕੀਤੇ ਸਲਾਹਕਾਰੀ ਸਮੂਹ ਦੀ ਪਲੇਠੀ ਮੀਟਿੰਗ ਦੀ ਘੋਸ਼ਣਾ ਕੀਤੀ ਗਈ ਜਿਸਦੀ ਦੀ ਪ੍ਰਧਾਨਗੀ ਤਕਨੀਕੀ ਸਿੱਖਿਆ ਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ।

ਇਸ ਸਮੂਹ ਵਿੱਚ ਉਦਯੋਗ ਮੰਤਰੀ, ਸ੍ਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸੁਰਜੀਤ ਸਿੰਘ ਧੀਮਾਨ, ਸ੍ਰੀ ਸੰਜੇ ਤਲਵਾੜ, ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ਼, ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ ਅਤੇ ਵਿਧਾਇਕ ਸ੍ਰੀ ਅੰਗਦ ਸੈਣੀ ਹੋਰ ਮੈਂਬਰਾਂ ਵਜੋਂ ਸ਼ਾਮਲ ਹਨ ।

ਮੰਤਰੀ ਨੇ ਕਿਹਾ ਕਿ 5ਵੇਂ ਸੂਬਾ ਪੱਧਰੀ ਵਿਸ਼ਾਲ ਰੋਜ਼ਗਾਰ ਮੇਲਾ 19 ਸਤੰਬਰ , 2019 ਤੋਂ 30 ਸਤੰਬਰ ,2019 ਤੱਕ ਆਯੋਜਿਤ ਕਰਵਾਏ ਜਾਣਗੇ। ਜਿਨਾਂ ਦਾ ਉਦੇਸ਼ ਘੱਟੋ-ਘੱਟ 1 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਾਉਣਾ ਅਤੇ 1 ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲੋਨ ਮੁਹੱਈਆ ਕਰਾਉਣਾ ਹੈ। ਉਨਾਂ ਕਿਹਾ ਕਿ ਅਜਿਹੇ ਸੂਬਾ ਪੱਧਰੀ ਰੋਜ਼ਗਾਰ ਮੇਲੇ ਸੂਬੇ ਭਰ ਦੇ ਸਾਰੇ ਜ਼ਿਲਿਆਂ ਵਿੱਚ 75 ਥਾਵਾਂ ’ਤੇ ਆਯੋਜਿਤ ਕੀਤੇ ਜਾਣਗੇ ।। ਸ੍ਰੀ ਚੰਨੀ ਨੇ ਦੱਸਿਆ ਕਿ ਦੂਜਾ ਅੰਤਰ-ਰਾਸ਼ਟਰੀ ਰੋਜ਼ਗਾਰ ਮੇਲਾ ਛੇ ਮਹੀਨਿਆਂ ਦੇ ਅੰਦਰ ਆਯੋਜਿਤ ਕੀਤਾ ਜਾਵੇਗਾ।

ਸਲਾਹਕਾਰੀ ਗਰੁੱਪ ਵੱਲੋਂ 4 ਸੂਬਾ ਪੱਧਰੀ ਰੋਜ਼ਗਾਰ ਮੇਲਿਆਂ ਅਤੇ 1 ਕੌਮਾਂਤਰੀ ਰੋਜ਼ਗਾਰ ਮੇਲੇ ਦੇ ਸਫਲ ਆਯੋਜਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਗਈ। ਮੰਤਰੀ ਨੇ ਮੈਂਬਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਰੋਜ਼ਗਾਰ ਮੁਹਿੰਮ ਜਾਰੀ ਹੈ ਅਤੇ ਹੁਣ ਤੱਕ 8.21 ਲੱਖ ਨੌਜਵਾਨਾਂ ਨੂੰ ਸਰਕਾਰੀ/ਪ੍ਰਾਈਵੇਟ/ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੁੱਕਾ ਹੈ।

ਇਸ ਮੌਕੇ ਸ੍ਰੀ ਚੰਨੀ ਨੇ ਸਲਾਹਕਾਰੀ ਗਰੁੱਪ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਹਰੇਕ ਬੇਰੁਜ਼ਗਾਰ ਨੂੰ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ‘ਪੰਜਾਬ ਜਾਬ ਹੈਲਪਲਾਈਨ’ ਜਲਦੀ ਹੀ ਲਾਂਚ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ’ਚ ਰੋਜ਼ਗਾਰ ਅਤੇ ਵਿਦੇਸ਼ਾਂ ਵਿੱਚ ਪੜਾਈ ਕਰਨ ਦੀ ਸਹੂਲਤ ਪ੍ਰਦਾਨ ਕਰਨ ਲਈ ਇੱਕ ਸੁਚੱਜੀ ਪ੍ਰਣਾਲੀ ਪ੍ਰਕਿਰਿਆ ਅਧੀਨ ਹੈ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਰਾਹੁਲ ਤਿਵਾੜੀ, ਸਕੱਤਰ, ਰੋਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ, ਸ੍ਰੀ ਆਰ. ਵੈਂਕਟ ਰਤਨਮ, ਪ੍ਰਮੁੱਖ ਸਕੱਤਰ, ਕਿਰਤ ਵਿਭਾਗ, ਸ੍ਰੀ ਸਿਬਨ ਸੀ., ਡਾਇਰੈਕਟਰ, ਸਨਅੱਤ ਤੇ ਵਣਜ ਵਿਭਾਗ, ਸ੍ਰੀ ਬਸੰਤ ਗਰਗ, ਮਿਸ਼ਨ ਡਾਇਰੈਕਟਰ, ਘਰ ਘਰ ਰੋਜ਼ਗਾਰ ਮਿਸ਼ਨ, ਸ੍ਰੀ ਰਾਜੀਵ ਗੁਪਤਾ, ਵਧੀਕ ਸਕੱਤਰ, ਰੋਜ਼ਗਾਰ ਉੱਤਪਤੀ ਵਿਭਾਗ ਅਤੇ ਰਾਜਦੀਪ ਕੌਰ , ਵਧੀਕ ਡਾਇਰੈਕਟਰ, ਰੋਜ਼ਗਾਰ ਉੱਤਪਤੀ ਵਿਭਾਗ ਸ਼ਾਮਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION