ਪੰਜਾਬ ਸਰਕਾਰ ਸਕੂਲਾਂ ਵਿੱਚ ਖੇਡ ਵਿੰਗਾਂ ਦੇ ਸੁਚਾਰੂ ਕੰਮਕਾਜ ਲਈ ਹਰੇਕ ਸਹੂਲਤ ਦੇਣ ਲਈ ਵਚਨਬੱਧ : ਰਾਣਾ ਸੋਢੀ

ਚੰਡੀਗੜ੍ਹ, 28 ਜੁਲਾਈ, 2019:

”ਪੰਜਾਬ ਸਰਕਾਰ ਸੂਬੇ ਵਿਚਲੇ ਸਕੂਲਾਂ ਦੇ ਖੇਡ ਵਿੰਗਾਂ ਵਿੱਚ ਸਿਖਲਾਈ ਲੈ ਰਹੇ ਖਿਡਾਰੀਆਂ ਨੂੰ ਹਰੇਕ ਸਹੂਲਤ ਦੇਣ ਅਤੇ ਅੰਤਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਬਿਹਤਰ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਵਿਭਾਗ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਾਰੇ ਖੇਡ ਵਿੰਗ ਪਾਰਦਰਸ਼ੀ ਅਤੇ ਕੁਸ਼ਲ ਢੰਗ ਨਾਲ ਚਲ ਰਹੇ ਹਨ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਸਮੂਹ 22 ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਕੁੱਲ 167 ਵਿੰਗ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਖਿਡਾਰੀਆਂ ਦੇ ਰਹਿਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱÎਸਿਆ ਕਿ 2019-20 ਦੇ ਸ਼ੈਸ਼ਨ ਲਈ ਇਨ੍ਹਾਂ ਵਿੰਗਾਂ ਵਿੱਚ 2830 ਵਿਦਿਆਰਥੀ/ਖਿਡਾਰੀਆਂ ਦੇ ਦਾਖ਼ਲੇ ਦੀ ਮਨਜ਼ੂਰੀ ਦਿੱਤੀ ਗਈ ਹੈ।

ਰਾਣਾ ਸੋਢੀ ਨੇ ਦੱਸਿਆ ਕਿ ਖਿਡਾਰੀਆਂ ਨੂੰ ਪੌਸ਼ਟਿਕ ਅਤੇ ਮਿਆਰੀ ਆਹਾਰ ਦੇਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਹੈ ਜਿਸ ਵਿੱਚ ਸਬੰਧਤ ਜ਼ਿਲ੍ਹਾ ਖੇਡ ਅਫ਼ਸਰ, ਸਬੰਧਤ ਸਕੂਲ/ਵਿੰਗ ਦਾ ਪ੍ਰਿਸੀਪਲ/ਇੰਨਚਾਰਚ ਅਤੇ ਸਬੰਧਤ ਖੇਡ ਦੇ ਕੋਚ ਦੇ ਨਾਲ 2 ਸੀਨੀਅਰ ਖਿਡਾਰੀਆ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਸਬੰਧਤ ਜ਼ਿਲ੍ਹਾ ਖੇਡ ਅਫ਼ਸਰ ਦੁਆਰਾ ਹਰੇਕ ਮਹੀਨੇ ਦੀ 10 ਤਾਰੀਖ਼ ਤੱਕ ਡਾਈਟ ਨਾਲ ਸਬੰਧਤ ਬਿੱਲ ਮੁੱਖ ਦਫ਼ਤਰ ਵਿਖੇ ਭੇਜਣ ਦੇ ਨਿਰਦੇਸ਼ ਵੀ ਦਿੱਤੇ।

ਖੇਡ ਮੰਤਰੀ ਨੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਖੇਡ ਵਿੰਗਾਂ ਦੀ ਨਿਯਮਤ ਸਮੇਂ ‘ਤੇ ਜਾਂਚ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਵਿੰਗ ਸੁਚਾਰੂ ਅਤੇ ਕਾਰਗਰ ਢੰਗ ਨਾਲ ਚਲ ਰਹੇ ਹਨ। ਨੌਜਵਾਨ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਾਮਲ ਕਰਨ ਬਾਰੇ ਨੀਤੀ ਦੀ ਪਾਲਣਾ ਤਹਿਤ ਇਨ੍ਹਾਂ ਵਿੰਗ ਪਿੱਛੇ ਦੇ ਖਿਡਾਰੀਆਂ ਨੂੰ ਛੋਟੀ ਉਮਰ ਤੋਂ ਹੀ ਸਿਖਲਾਈ ਦੇਣ ਦੇ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਖੇਡ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਜਲਦ ਹੀ ਖੇਡ ਖੇਤਰ ਵਿੱਚ ਆਪਣੀ ਸ਼ਾਨ ਮੁੜ ਬਹਾਲ ਕਰੇਗਾ।

Share News / Article

YP Headlines

Loading...