22.8 C
Delhi
Friday, February 23, 2024
spot_img
spot_img
spot_img
spot_img
spot_img
spot_img
spot_img

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਚੰਨੀ

ਰੋਪੜ, 12 ਜਨਵਰੀ, 2020:

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਦੇ ਵਿਕਾਸ ਲਈ ਸਰਕਾਰੀ ਸਕੂਲਾਂ ਨੂੰ ਅਪਗਰੇਡ ਕਰਨ ਦੀ ਲੜੀ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਢੰਗਰਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਦੇ ਨਿਰਮਾਣ ਵਾਸਤੇ 18 ਲੱਖ 40 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਜਿਸ ਨਿਰਮਾਣ ਕਾਰਜ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਵੱਲੋਂ ਰੱਖਿਆ ਗਿਆ।

ਇਸ ਦੌਰਾਨ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਕਾਰਗਿਲ ਦੇ ਸ਼ਹੀਦ ਨਾਇਬ ਸੂਬੇਦਾਰ ਅਵਤਾਰ ਸਿੰਘ ਦੇ ਨਾਂ ਤੇ ਬਣੇ ਇਸ ਸਕੂਲ ਦੀ ਨਵੀਂ ਬਣੀ ਇਮਾਰਤ ਤੋਂ ਨਾ ਸਿਰਫ ਪਿੰਡ ਢੰਗਰਾਲੀ, ਸਗੋਂ ਆਲ ਦੁਆਲੇ ਦੇ ਕਈ ਪਿੰਡਾਂ ਦੇ ਬੱਚਿਆਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਜਾਰੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ 18 ਲੱਖ 40 ਹਜ਼ਾਰ ਰੁਪਏ ਦੀ ਗਰਾਂਟ ਨਾਲ ਸਕੂਲ ਦੀ ਇਮਾਰਤ ਦਾ ਨਿਰਮਾਣ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਵਾਸਤੇ ਵਚਨਬੱਧ ਹੈ ਅਤੇ ਮੁੱਖ ਮੰਤਰੀ ਨੇ ਸੂਬੇ ਦੇ ਹਰ ਨੌਜਵਾਨ ਰੁਜ਼ਗਾਰ ਮੁਹਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ।

ਐੱਮਪੀ ਤਿਵਾੜੀ ਨੇ ਕਿਹਾ ਕਿ ਸਿੱਖਿਆ ਚ ਸੁਧਾਰ ਸਮੇਂ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਅਪਗਰੇਡ ਕਰਕੇ ਉਨ੍ਹਾਂ ਨਿੱਜੀ ਸਕੂਲਾਂ ਦੇ ਬਰਾਬਰ ਲਿਆ ਦਿੱਤਾ ਗਿਆ ਹੈ, ਤਾਂ ਜੋ ਸਮਾਜ ਦਾ ਹਰ ਵਰਗ ਉੱਚ ਪੱਧਰੀ ਸਿੱਖਿਆ ਹਾਸਲ ਕਰ ਸਕੇ।

ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਚੰਗੀ ਸਿੱਖਿਆ ਉਨ੍ਹਾਂ ਇੱਕ ਚੰਗਾ ਨਾਗਰਿਕ ਬਣਾਏਗੀ। ਇਸੇ ਤਰ੍ਹਾਂ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਹੁਨਰਮੰਦ ਬਣਾਇਆ ਜਾ ਸਕੇ ਅਤੇ ਉਹ ਚੰਗਾ ਰੁਜ਼ਗਾਰ ਹਾਸਲ ਕਰ ਸਕਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਮੁੱਖ ਮੰਤਰੀ ਦੇ ਨਿੱਜੀ ਸਕੱਤਰ ਰਜਿੰਦਰ ਸਿੰਘ ਬਾਠ, ਪਲਾਨਿੰਗ ਬੋਰਡ ਮੋਹਾਲੀ ਦੇ ਚੇਅਰਮੈਨ ਵਿਜੈ ਸ਼ਰਮਾ ਟਿੰਕੂ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਹਰਪ੍ਰੀਤ ਸਿੰਘ ਬੰਟੀ, ਮਨਵੀਰ ਸਿੰਘ ਬਾਠ, ਸਰਪੰਚ ਗੁਰਪ੍ਰੀਤ ਸਿੰਘ ਬਾਠ ਵੀ ਮੌਜ਼ੂਦ ਰਹੇ।

TOP STORIES

PUNJAB NEWS

TRANSFERS & POSTINGS

spot_img
spot_img
spot_img
spot_img
spot_img

Stay Connected

223,537FansLike
113,236FollowersFollow
- Advertisement -

ENTERTAINMENT

NRI - OCI

GADGETS & TECH

SIKHS

NATIONAL

WORLD

OPINION