24.1 C
Delhi
Sunday, April 14, 2024
spot_img
spot_img

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਪਲੇਸਮੈਂਟ ਕੈਂਪ ਆਯੋਜਿਤ, ਕੈਂਪ ਦੌਰਾਨ 17 ਕੰਪਨੀਆਂ ਨੇ ਲਿਆ ਹਿੱਸਾ, 222 ਯੋਗ ਉਮੀਦਵਾਰਾਂ ਦੀ ਹੋਈ ਚੋਣ

ਯੈੱਸ ਪੰਜਾਬ
ਲੁਧਿਆਣਾ, 06 ਜੂਨ, 2022 –
ਵਧੀਕ ਡਿਪਟੀ ਕਮਿਸ਼ਨਰ (ਪੇਂਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਟ੍ਰੇਨਿੰਗ ਪਾਰਟਨਰ ਭਗਵਾਨ ਗਣੇਸ਼ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਸਾਂਝੀ ਪਹਿਲਕਦਮੀ ਸਦਕਾ ਅੱਜ ਬੋਬੀ ਪੈਲੇਸ, ਨੇੜੇ ਸਿੰਗਾਰ ਸਿਨੇਮਾ ਵਿਖੇ ਚੱਲ ਰਹੀ ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ (ਐਨ.ਯੂ.ਐਲ.ਐਮ) ਅਧੀਨ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ।

ਵਧੀਕ ਡਿਪਟੀ ਕਮਿਸ਼ਨਰ (ਪੇਂਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ 17 ਕੰਪਨੀਆਂ ਵੱਲੋ ਭਾਗ ਲਿਆ ਗਿਆ ਅਤੇ ਪ੍ਰਾਰਥੀਆਂ ਨੂੰ ਰੋਜ਼ਗਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 377 ਉਮੀਦਵਾਰਾਂ ਵੱਲੋ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋ 222 ਨੌਜਵਾਨਾਂ ਦੀ ਚੌਂਣ ਕੀਤੀ ਗਈ।

ਕੈਂਪ ਦੌਰਾਨ ਰੋਜਗਾਰ ਉਤਪੱਤੀ ਅਤੇ ਹੁਨਰ ਵਿਕਾਸ ਅਫਸਰ ਸੁਖਮੱਨ ਮਾਨ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ ਅਤੇ ਨੌਜਵਾਨਾਂ ਨੂੰ ਨਿਯੂਕਤੀ ਪੱਤਰ ਵੀ ਵੰਡੇ. ਇਸ ਮੌਕੇ ਸ੍ਰੀਮਤੀ ਰਵੀਜੋਤ ਕੋਰ, ਸ੍ਰੀ ਪ੍ਰਿੰਸ ਕੁਮਾਰ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ ਲੁਧਿਆਣਾ ਅਤੇ ਭਗਵਾਨ ਗਣੇਸ਼ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਪ੍ਰਧਾਨ ਸ੍ਰੀ ਸ਼ਕਤੀ ਸਾਗਰ ਅਤੇ ਮੇਡਮ ਰੁਪਾਲੀ ਵੀ ਮੌਜੂਦ ਰਹੇ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਨੋਜਵਾਨ ਸਿਖਲਾਈ ਮੁਕੰਮਲ ਕਰਨ ਉਪਰੰਤ ਰੋਜ਼ਗਾਰ ਅਤੇ ਸਵੈ-ਰੋਜਗਾਰ ਦੇ ਕਾਬਿਲ ਹੋ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION