Monday, August 2, 2021
DSGMC 728

400 August

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Sohna Markfed

Innocent Admission

ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਨੇ ਦੀਨਾਨਗਰ ਦੇ ਸ਼ਾਹੀ ਮਹਿਲ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸ਼ਰਧਾ ਨਾਲ ਮਨਾਈ

- Advertisement -

ਯੈੱਸ ਪੰਜਾਬ
ਬਟਾਲਾ, 29 ਜੂਨ, 2021 –
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 182ਵੀਂ ਬਰਸੀ ਅੱਜ ਉਨ੍ਹਾਂ ਦੇ ਸ਼ਾਹੀ ਮਹਿਲ (ਬਾਰਾਂਦਰੀ) ਦੀਨਾਨਗਰ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ, ਬਟਾਲਾ ਵੱਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਸੰਗਤਾਂ ਨੇ ਆਪਣੀ ਹਾਜ਼ਰੀ ਭਰੀ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਤਖਤ ’ਤੇ ਰੱਖੀ ਉਨ੍ਹਾਂ ਦੀ ਤਸਵੀਰ ਉੱਪਰ ਫੁੱਲ ਮਲਾਵਾਂ ਭੇਟ ਕੀਤੀਆਂ।

ਇਸ ਮੌਕੇ ਭਾਈ ਸ਼ਮਸ਼ੇਰ ਸਿੰਘ ਮਿਸ਼ਰਪੁਰਾ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਵੱਖ-ਵੱਖ ਪ੍ਰਸੰਗ ਪੇਸ਼ ਕੀਤੇ ਗਏ। ਅੱਜ ਸਦੀਆਂ ਬਾਅਦ ਇਸ ਸ਼ਾਹੀ ਮਹਿਲ ਵਿੱਚ ਸ਼ੇਰ-ਏ-ਪੰਜਾਬ ਦੀ ਬਹਾਦਰੀ ਦੀਆਂ ਵਾਰਾਂ ਗੂੰਜੀਆਂ।

ਸ਼ੇਰ-ਏ-ਪੰਜਾਬ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ, ਬਟਾਲਾ ਦੇ ਨੁਮਾਇੰਦੇ ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਦੇ ਉਹ ਬਾਦਸ਼ਾਹ ਸਨ ਜਿਨ੍ਹਾਂ ਨੇ ਇਕੱਲੇ ਰਣ ਹੀ ਨਹੀਂ ਜਿੱਤੇ ਸਨ ਬਲਕਿ ਆਪਣੀਆਂ ਨੇਕੀਆਂ ਕਾਰਨ ਅਵਾਮ ਦਾ ਦਿਲ ਵੀ ਜਿੱਤਿਆ ਸੀ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬੀਆਂ ਦੇ ਨਾਇਕ ਹਨ ਅਤੇ ਇਹੀ ਕਾਰਨ ਹੈ ਕਿ ਸ਼ੇਰ-ਏ-ਪੰਜਾਬ ਅੱਗੇ ਅੱਜ ਵੀ ਹਰ ਪੰਜਾਬੀ ਦਾ ਸਿਰ ਝੁਕਦਾ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਹਲੀਮੀ ਰਾਜ ਦੀਆਂ ਉਦਾਹਰਨਾ ਅੱਜ ਵੀ ਪੂਰੀ ਦੁਨੀਆਂ ਵਿੱਚ ਦਿੱਤੀਆਂ ਜਾਂਦੀਆਂ ਹਨ।

ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਦੀ ਖਸਤਾ ਹਾਲਤ ਉੱਪਰ ਅਫਸੋਸ ਜ਼ਾਹਰ ਕਰਦਿਆਂ ਇੰਦਰਜੀਤ ਸਿੰਘ ਨੇ ਕਿਹਾ ਕਿ ਪੰਜ ਦਰਿਆਵਾਂ ਦੇ ਸ਼ੇਰ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਮਹਿਲ ਦੀ ਇਹ ਦੁਰਦਸ਼ਾ ਹੋਣੀ ਸਾਡੇ ਸਾਰਿਆਂ ਉੱਪਰ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਖਾਲਸਾ ਰਾਜ ਦੀ ਗਰਮੀਆਂ ਦੀ ਰਾਜਧਾਨੀ ਸੀ ਅਤੇ ਮਹਾਰਾਜਾ ਰਣਜੀਤ ਸਿੰਘ ਗਰਮੀਆਂ ਦਾ ਮੌਸਮ ਇਥੇ ਹੀ ਗੁਜ਼ਾਰਦੇ ਸਨ।

ਉਨ੍ਹਾਂ ਕਿਹਾ ਕਿ ਅਕਾਲ ਚਾਲਣੇ ਤੋਂ ਇੱਕ ਸਾਲ ਪਹਿਲਾਂ ਵੀ ਸੰਨ 1838 ਦੇ ਮਈ ਜੂਨ ਮਹੀਨਿਆਂ ਵਿੱਚ ਸ਼ੇਰ-ਏ-ਪੰਜਾਬ ਨੇ ਦੀਨਾਨਗਰ ਦੇ ਇਸ ਸ਼ਾਹੀ ਮਹਿਲ ਵਿੱਚ ਆਪਣਾ ਦਰਬਾਰ ਲਗਾਇਆ ਸੀ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਪੰਜਾਬ ਤੇ ਕੇਂਦਰ ਦੀਆਂ ਸਰਕਾਰਾਂ ਨੂੰ ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਸਮੇਤ ਹੋਰ ਵੀ ਜਿਹੜੀਆਂ ਸਿੱਖ ਰਾਜ ਦੀਆਂ ਵਿਰਾਸਤੀ ਇਮਾਰਤਾਂ ਹਨ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ।

ਇਸ ਮੌਕੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ, ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਨੇ ਕਿਹਾ ਕਿ ਆਪਣੇ ਕੌਮੀ ਨਾਇਕਾਂ ਨੂੰ ਯਾਦ ਰੱਖਣਾ ਸਾਡਾ ਫ਼ਰਜ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸ ਨੂੰ ਬਹੁਤ ਵੱਡੀ ਦੇਣ ਹੈ ਅਤੇ ਇੱਕ ਵਿਸ਼ਾਲ ਖਿੱਤੇ ਉੱਪਰ ਉਨ੍ਹਾਂ ਨੇ ਆਪਣੀ ਕਾਬਲੀਅਤ ਨਾਲ ਰਾਜ ਕੀਤਾ। ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਦੀਨਾ ਨਗਰ ਦੀ ਸ਼ਾਹੀ ਬਾਰਾਂਦਰੀ ਦੀ ਮੁਰੰਮਤ ਕਰਕੇ ਇਸਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਚਾਹੀਦਾ ਹੈ।

ਇਸ ਮੌਕੇ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਪ੍ਰਚਾਰਕ ਭਾਈ ਵਰਿਆਮ ਸਿੰਘ, ਕਿਸਾਨ ਆਗੂ ਸ਼ੇਰ-ਏ-ਪੰਜਾਬ ਸਿੰਘ, ਜਤਿੰਦਰਪਾਲ ਸਿੰਘ ਵਿੱਕੀ ਭਾਟੀਆ, ਸੁਖਦੇਵ ਸਿੰਘ ਨੇ ਵੀ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਦੇ ਵੱਖ-ਵੱਖ ਪੱਖਾਂ ਉੱਪਰ ਰੌਸ਼ਨੀ ਪਾਈ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਦੇ ਜਨਰਲ ਸਕੱਤਰ ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਪ੍ਰੋਫੈਸਰ ਜਸਬੀਰ ਸਿੰਘ, ਅਨੁਰਾਗ ਮਹਿਤਾ, ਸੰਦੀਪ ਕੁਮਾਰ ਧਾਰੀਵਾਲ ਭੋਜਾ, ਵੈਬੀਜੋਤ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਚਾਵਲਾ, ਹਰਪ੍ਰੀਤ ਸਿੰਘ ਨਿਰਗੁਨ, ਸੁਖਦੇਵ ਸਿੰਘ ਹਰਪੁਰਾ, ਭਾਈ ਮੈਹਣ ਸਿੰਘ, ਹਰਬਖਸ਼ ਸਿੰਘ, ਬਲਵਿੰਦਰ ਸਿੰਘ ਪੰਜਗਰਾਈਆਂ, ਡਾ. ਮਲਵਿੰਦਰ ਸਿੰਘ, ਗੁਰਦੀਪ ਸਿੰਘ ਸਰਪੰਚ ਹਰਦਾਨ, ਗੁਰਪਿੰਦਰ ਸਿੰਘ ਪੱਡਾ, ਵਰਿੰਦਰਪ੍ਰੀਤ ਸਿੰਘ ਅੰਮੋਨੰਗਲ, ਰਾਜਪ੍ਰੀਤ ਸਿੰਘ ਢਿੱਲੋਂ, ਪੋਹਲਾ ਸਿੰਘ, ਤਰਸੇਮ ਸਿੰਘ, ਸਰਪੰਚ ਮਨਦੀਪ ਸਿੰਘ ਟਣਾਨੀਵਾਲ, ਭੁਪਿੰਦਰ ਸਿੰਘ ਪੰਨੂ ਸਰਪੰਚ ਮਾੜੀ ਪੰਨਵਾਂ, ਮਾਸਟਰ ਰਣਜੀਤ ਸਿੰਘ ਛੀਨਾ, ਪਾਲਾ ਰਾਮ, ਹਰਪ੍ਰੀਤ ਸਿੰਘ, ਸਰਵਿੰਦਰ ਸਿੰਘ ਦੀਨਾਨਗਰ, ਸੁਖਵਿੰਦਰ ਸਿੰਘ ਪਾਹੜਾ ਤੋਂ ਇਲਾਵਾ ਹੋਰ ਸੰਗਤ ਵੀ ਹਾਜ਼ਰ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,369FansLike
111,951FollowersFollow

ENTERTAINMENT

National

GLOBAL

OPINION

Delhi Police Security

Effective policing is the foundation of internal security – by DC Pathak

An important lesson drawn by India from the ongoing pandemic is that strict crime control and maintenance of law and order are needed to...
Attack on Chinese in Pakistan

Who is behind the attack on Chinese in Pakistan – by Amjad Ayub Mirza

The deadly attack, carried out on July 15, on a coach carrying Chinese engineers to an under-construction tunnel site at the 4300 MW Dasu...
Coexistence

Coexistence, a unifying factor for Indians – by Asad Mirza

For most political parties, sociologists and psephologists what a common Indian on the street thinks matters most. It is an insight into a common...

SPORTS

Health & Fitness

Diabetes Written

This ‘leafy’ solution to diabetes has many takers

Prayagraj (Uttar Pradesh), Aug 1, 2021- There is no qualified research to prove it but people claim that they have benefitted and now swear by it. The leaves of the African bitter leaf tree/plant are said to have helped people reduce their blood sugar levels. Gopal Tiwari, 72, is now popularising the benefits of the leaves by regularly distributing them to...

Gadgets & Tech

error: Content is protected !!