37.1 C
Delhi
Friday, May 24, 2024
spot_img
spot_img
spot_img

ਫਿਰੋਜ਼ਪੁਰ ਵਿਚ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦੀ ਉਸਾਰੀ ਛੇਤੀ ਸ਼ੁਰੂ ਹੋਵੇਗੀ, ਪ੍ਰਬੰਧਕਾਂ ਨੇ ਜ਼ਮੀਨ ਦਾ ਕਬਜ਼ਾ ਲਿਆ

ਫਿਰੋਜ਼ਪੁਰ, 14 ਜਨਵਰੀ, 2020 –

ਮੋਗਾ ਰੋਡ ਤੇ ਪੀ.ਜੀ.ਆਈ. ਸੈਂਟਰ ਦੀ ਉਸਾਰੀ ਦੇ ਮਾਮਲੇ ਸਬੰਧੀ ਮੰਗਲਵਾਰ ਨੂੰ ਫਿਰੋਜ਼ਪੁਰ ਇੱਕ ਕਦਮ ਅੱਗੇ ਵੱਧਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਦੀ ਮੌਜੂਦਗੀ ਵਿੱਚ ਪੀ.ਜੀ.ਆਈ ਸੈਂਟਰ ਲਈ ਨਿਰਧਾਰਿਤ ਜ਼ਮੀਨ ਦਾ ਕਬਜ਼ਾ ਪੀਜੀਆਈ ਮੈਨੇਜਮੈਂਟ ਦੇ ਅਧਿਕਾਰੀਆਂ ਨੂੰ ਦੇ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਨੇ ਪੀਜੀਆਈ ਐਡਮਿਸਟ੍ਰੇਸ਼ਨ ਵਿਭਾਗ ਦੇ ਪ੍ਰੋਫੈਸਰ ਬਣੇ ਵਿਪਨ ਕੋਸ਼ਲ, ਡਿਪਾਰਟਮੈਂਟ ਆਫ਼ ਆਰਥੋਪੈਡਿਕ ਦੇ ਪ੍ਰੋਫੈਸਰ ਸਮੀਰ ਅਗਰਵਾਲ ਨੂੰ ਮੰਗਲਵਾਰ ਨਿਰਧਾਰਿਤ ਜ਼ਮੀਨ ਦਾ ਕਬਜ਼ਾ ਸੌਂਪਿਆ। ਮੱਛੀ ਪਾਲਣ ਵਿਭਾਗ ਤੋਂ 100 ਫੁੱਟ ਚੌੜਾ ਰਸਤਾ (ਸਵਾ 2 ਏਕੜ) ਸੜਕ ਬਣਾਉਣ ਲਈ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਕਿਹਾ ਕਿ ਇਹ ਫਿਰੋਜ਼ਪੁਰ ਦੇ ਲੋਕਾਂ ਲਈ ਵੱਡੀ ਖੁਸ਼ੀ ਦਾ ਪਲ ਹੈ ਕਿਉਂਕਿ ਅਸੀਂ ਪੀਜੀਆਈ ਦੀ ਉਸਾਰੀ ਦੇ ਕੰਮ ਦੇ ਬਹੁਤ ਨਜ਼ਦੀਕ ਪਹੁੰਚ ਗਏ ਹਨ। ਉਨ੍ਹਾਂ ਨੇ ਇਸ ਸਫਲਤਾ ਦਾ ਕ੍ਰੈਡਿਟ ਫਿਰੋਜ਼ਪੁਰ ਦੇ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਨੂੰ ਦਿੱਤਾ, ਜਿਨ੍ਹਾਂ ਨੇ ਦਿਨ-ਰਾਤ ਇੱਕ ਕਰਕੇ ਜ਼ਮੀਨ ਸਬੰਧੀ ਸਾਰੀ ਕਾਰਵਾਈ ਪੂਰੀ ਕਰਵਾਈ।

ਡਿਪਟੀ ਕਮਿਸ਼ਨਰ ਨੇ ਅਗਲੇ ਡੇਢ-ਦੋ ਮਹੀਨੇ ਵਿੱਚ ਇਸ ਕੰਮ ਦੀ ਸ਼ੁਰੂਆਤ ਦੀ ਸੰਭਾਵਨਾ ਵਿਅਕਤ ਕਰਦੇ ਹੋਏ ਕਿਹਾ ਕਿ ਪੀਜੀਆਈ ਸੈਂਟਰ ਖੁੱਲ੍ਹਣ ਦੇ ਨਾਲ ਸਿਰਫ਼ ਫਿਰੋਜ਼ਪੁਰ ਨਹੀਂ ਬਲਕਿ ਆਲੇ-ਦੁਆਲੇ ਦੇ 5-6 ਜ਼ਿਲ੍ਹਿਆਂ ਨੂੰ ਫ਼ਾਇਦਾ ਮਿਲੇਗਾ।

ਪੀਜੀਆਈ. ਮੈਨੇਜਮੈਂਟ ਵੱਲੋਂ ਆਏ ਹੋਏ ਡਿਪਾਰਟਮੈਂਟ ਆਫ਼ ਆਰਥੋਪੈਡਿਕ ਦੇ ਪ੍ਰੋ: ਸਮੀਰ ਅਗਰਵਾਲ ਨੇ ਦੱਸਿਆ ਕਿ ਪੀਜੀਆਈ ਦੀ ਉਸਾਰੀ ਦਾ ਕੰਮ 3 ਪੜ੍ਹਾਵਾਂ ਵਿੱਚ ਪੂਰਾ ਕੀਤਾ ਜਾਵੇਗਾ ਜੋ ਕਿ 490 ਕਰੋੜ ਰੁਪਏ ਦਾ ਪ੍ਰਾਜੈਕਟ ਹੈ। ਇਸ ਲਈ ਕਰੀਬ ਸਵਾ 27 ਏਕੜ ਜ਼ਮੀਨ ਨਿਰਧਾਰਿਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਓ.ਪੀ.ਡੀ. ਸ਼ੁਰੂ ਕੀਤੀ ਜਾਵੇਗੀ ਅਤੇ ਦੂਸਰੇ ਪੜਾਅ ਵਿੱਚ ਜਨ. ਹਸਪਤਾਲ ਖੋਲ੍ਹਿਆ ਜਾਵੇਗਾ ਅਤੇ ਤੀਸਰੇ ਪੜਾਅ ਵਿੱਚ ਬਾਕੀ ਦਾ ਕੰਮ ਕੀਤਾ ਜਾਵੇਗਾ। ਇਸ ਮੌਕੇ ਹਸਪਤਾਲ ਪ੍ਰਬੰਧਨ ਦੇ ਪ੍ਰੋ: ਵਿਪਨ ਕੌਸ਼ਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦਾ 3 ਸਾਲ ਦਾ ਸਮਾਂ ਹੈ ਪਰ ਅਸੀਂ ਕੋਸ਼ਿਸ਼ ਕਰਾਂਗੇ ਕਿ ਨਿਰਧਾਰਿਤ ਸਮੇਂ ਤੋਂ ਪਹਿਲਾ ਹੀ ਇਸ ਪ੍ਰਾਜੈਕਟ ਨੂੰ ਪੂਰਾ ਕੀਤਾ ਜਾਵੇ ਅਤੇ ਓਪੀਡੀ ਜਲਦ ਸ਼ੁਰੂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਅਗਲੇ ਕੁੱਝ ਮਹੀਨਿਆਂ ਵਿੱਚ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਇਸ ਕੰਮ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ।

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਪੀ.ਜੀ.ਆਈ ਹਸਪਤਾਲ ਸਿਰਫ਼ 100 ਬੈੱਡ ਤੱਕ ਹੀ ਸੀਮਤ ਨਹੀਂ ਹੋਵੇਗਾ ਬਲਕਿ 400 ਬੈੱਡ ਦਾ ਵੱਡਾ ਹਸਪਤਾਲ ਬਣੇਗਾ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਨਰਸਿੰਗ ਇੰਸਟੀਚਿਊਟ ਤੇ ਮੈਡੀਕਲ ਕਾਲਜ ਦੀ ਸੁਵਿਧਾ ਵੀ ਹੋਵੇਗੀ।

ਇਸ ਸੈਂਟਰ ਦੇ ਨਿਰਮਾਣ ਤੋਂ ਬਾਅਦ 15 ਤੋਂ 20 ਹਜ਼ਾਰ ਲੋਕਾਂ ਨੂੰ ਪ੍ਰਤੱਖ ਤਰੀਕੇ ਨਾਲ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਪੀ.ਜੀ.ਆਈ. ਸੈਂਟਰ ਨੂੰ ਹਾਈਵੇ ਤੇ ਲਿਜਾਉਣ ਦਾ ਇੱਕ ਵੱਡਾ ਮਕਸਦ ਸੀ ਕਿਉਂਕਿ ਉਸ ਜਗ੍ਹਾ ਤੇ ਟ੍ਰੈਫਿਕ ਜਾਮ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਵੇਗੀ ਅਤੇ ਉਸ ਦੇ ਕੋਲ ਹੀ ਗੁਰਦੁਆਰਾ ਜ਼ਾਮਨੀ ਸਾਹਿਬ ਸਥਿਤ ਹੈ ਜਿੱਥੇ ਲੋਕਾਂ ਦੇ ਰਹਿਣ ਵਾਸਤੇ ਸਰਾਂ ਹੈ ਅਤੇ ਲੰਗਰ ਦੀ ਸੇਵਾ ਦਿਨ-ਰਾਤ ਉਪਲੱਬਧ ਹੈ।

ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਨਾਲ ਆਉਣ ਵਾਲੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੀ ਨੇੜੇ ਹੀ ਜ਼ਾਮਨੀ ਸਾਹਿਬ ਗੁਰਦੁਆਰਾ ਹੋਣ ਕਾਰਨ ਰਹਿਣ ਅਤੇ ਲੰਗਰ ਪਾਣੀ ਦੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਲੋਕਾਂ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਉਹ ਪੂਰਾ ਕਰਨਗੇ ਅਤੇ ਪੀ.ਜੀ.ਆਈ ਸੈਂਟਰ ਦੇ ਨਿਰਮਾਣ ਨਾਲ ਫਿਰੋਜ਼ਪੁਰ ਜ਼ਿਲ੍ਹਾ ਤੇਜ਼ੀ ਨਾਲ ਅੱਗੇ ਵਧੇਗਾ ਅਤੇ ਸਰਹੱਦੀ ਜ਼ਿਲ੍ਹੇ ਵਿੱਚ ਰੁਜ਼ਗਾਰ ਤੇ ਵਧੀਆ ਸਿਹਤ ਸੇਵਾਵਾਂ ਸਬੰਧੀ ਕਈ ਮੌਕੇ ਪੈਦਾ ਹੋਣਗੇ।

ਕਾਂਗਰਸ ਨੇਤਾ ਬਿੱਟੂ ਸਾਂਘਾ ਨੇ ਕਿਹਾ ਕਿ ਵਿਧਾਇਕ ਪਿੰਕੀ ਨੇ ਫਿਰੋਜ਼ਪੁਰ ਦੇ ਲੋਕਾਂ ਨਾਲ ਪੀ.ਜੀ.ਆਈ ਸੈਂਟਰ ਲੈ ਕੇ ਆਉਣ ਦਾ ਵਾਅਦਾ ਕੀਤਾ ਸੀ, ਜਿਸਨੂੰ ਉਨ੍ਹਾਂ ਪੂਰਾ ਕਰ ਵਿਖਾਇਆ ਹੈ। ਇਹ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਜੋ ਅੱਜ ਫਿਰੋਜ਼ਪੁਰ ਵਿੱਚ ਪੀਜੀਆਈ ਸੈਂਟਰ ਖੁੱਲ੍ਹਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਫਿਰੋਜ਼ਪੁਰ ਦੇ ਲੋਕਾਂ ਨੂੰ ਨਾ ਸਿਰਫ਼ ਸਿਹਤ ਸੁਵਿਧਾਵਾਂ ਬਲਕਿ ਇਲਾਕੇ ਦੇ ਲੋਕਾਂ ਨੂੰ ਰੁਜ਼ਗਾਰ ਦੇ ਅਵਸਰ ਵੀ ਪ੍ਰਾਪਤ ਹੋਣਗੇ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION