Monday, September 27, 2021
Markfed Sept to Nov

mrsptu

Innocent Admission

ਬਜਟ ਇਜਲਾਸ ‘ਚ ਬਿਜਲੀ ਸਮਝੌਤੇ ਰੱਦ ਨਾ ਕੀਤੇ ਤਾਂ 16 ਮਾਰਚ ਨੂੰ ਮੋਤੀ ਮਹਿਲ ਦੀ ਬੱਤੀ ਗੁੱਲ ਕਰਾਂਗੇ: ਭਗਵੰਤ ਮਾਨ

- Advertisement -

ਚੰਡੀਗੜ੍ਹ, 21 ਫਰਵਰੀ 2020:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਵਿਧਾਨ ਸਭਾ ਦੇ ਮੌਜੂਦਾ ਬਜਟ ਇਜਲਾਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਥਰਮਲ ਪਲਾਂਟਾਂ ਨਾਲ ਪਿਛਲੀ ਬਾਦਲ ਸਰਕਾਰ ਵੱਲੋਂ ਕੀਤੇ ਗਏ ਮਹਿੰਗੇ ਅਤੇ ਮਾਰੂ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਨਾ ਕੀਤੇ ਤਾਂ ਆਮ ਆਦਮੀ ਪਾਰਟੀ 16 ਮਾਰਚ 2020 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟੇਗੀ।

ਕੱਲ੍ਹ ਵੀਰਵਾਰ ਦੇਰ ਰਾਤ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ।

ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਡਾ. ਬਲਬੀਰ ਸਿੰਘ, ਗੈਰੀ ਬੜਿੰਗ, ਸੁਖਵਿੰਦਰ ਸੁੱਖੀ, ਦਲਬੀਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਸੇਖੋਂ, ਹਰਚੰਦ ਸਿੰਘ ਬਰਸਟ, ਬਲਜਿੰਦਰ ਸਿੰਘ ਚੌਂਦਾ ਅਤੇ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਭਗਵੰਤ ਮਾਨ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਵਾਂਗ ਦਲਾਲੀ ਬੰਨ੍ਹ ਲਈ ਹੈ। ਇਸੇ ਕਰ ਕੇ 3 ਸਾਲ ਬੀਤ ਜਾਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਾ ਤਾਂ ਬਿਜਲੀ ਕੰਪਨੀਆਂ ਦਾ ਆਡਿਟ ਕਰਵਾਇਆ ਨਾ ਬਾਦਲਾਂ ਵੱਲੋਂ ਕੀਤੇ ਗਏ ਮਹਿੰਗੇ ਅਤੇ ਇੱਕ ਪਾਸੜ ਬਿਜਲੀ ਖ਼ਰੀਦ ਸਮਝੌਤੇ ਰਿਵਿਊ ਕੀਤੇ ਗਏ ਨਾ ਹੀ ਰੱਦ ਕੀਤੇ ਗਏ।

ਜਦਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਮੈਨੀਫੈਸਟੋ ਵਿਚ ਇਹ ਲਿਖਤ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਤੁਰੰਤ ਬਾਅਦ ਨਜਾਇਜ਼ ਸ਼ਰਤਾਂ ਵਾਲੇ ਬਿਜਲੀ ਸਮਝੌਤੇ ਰਿਵਿਊ ਕੀਤੇ ਜਾਣਗੇ, ਰੱਦ ਕੀਤੇ ਜਾਣਗੇ ਅਤੇ ਇਨ੍ਹਾਂ ਦਾ ਆਡਿਟ ਕਰਵਾਇਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਲੋਕ ਹਿਤੈਸ਼ੀ ਹੁੰਦੀ ਤਾਂ ਉਹ ਸਰਕਾਰ ਬਣਦਿਆਂ ਹੀ ਬਿਜਲੀ ਮਾਫ਼ੀਆ ‘ਤੇ ਨਕੇਲ ਕਸ ਦਿੰਦੇ, ਪਰੰਤੂ ਅਜਿਹਾ ਨਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਬਿਜਲੀ ਕੰਪਨੀਆਂ ਦੇ ਹੱਕ ‘ਚ ਭੁਗਤਣ ਲਈ ਬਾਦਲਾਂ ਤੋਂ ਵੀ ਅੱਗੇ ਨਿਕਲ ਗਏ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਅਜੇ ਵੀ ਮੌਕਾ ਹੈ ਕਿ ਉਹ ਇਸ ਬਜਟ ਇਜਲਾਸ ਦੌਰਾਨ ਸਮਝੌਤੇ ਰੱਦ ਕਰ ਕੇ ਲੋਕਾਂ ਨੂੰ ਰਾਹਤ ਦਿਵਾਉਣ। ਜੇਕਰ ਅਜਿਹਾ ਨਹੀਂ ਕਰਦੇ ਤਾਂ ਆਮ ਆਦਮੀ ਪਾਰਟੀ 16 ਮਾਰਚ ਨੂੰ ਪਹਿਲਾਂ ਪਾਵਰ ਕਾਮ ਦੇ ਪਟਿਆਲਾ ਸਥਿਤ ਹੈੱਡਕੁਆਟਰ ਵਿਖੇ ਬਿਜਲੀ ਸਮਝੌਤਿਆਂ ਦੀਆਂ ਕਾਪੀਆਂ ਜਲਾਏਗੀ ਅਤੇ ਫੇਰ ਮੋਤੀ ਮਹਿਲ ਵੱਲ ਕੂਚ ਕਰ ਕੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟੇਗੀ।

ਬੈਠਕ ਵਿਚ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਤੀਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਵਧਾਈ ਮਤਾ ਪਾਸ ਕੀਤਾ ਗਿਆ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,369FansLike
112,364FollowersFollow

ENTERTAINMENT

National

GLOBAL

OPINION

Narendra Modi create

India calls upon the democratic world to come to grips with ‘radicalisation’ – by D.C. Pathak

Prime Minister Narendra Modi could not have used a better occasion than the Shanghai Cooperation Organization (SCO) summit hosted by Tajikistan on Sep 17...
Modi Biden Scott Morrison Yoshida Yoga

The Hocus Pocus about Quad and AUKUS – by Saeed Naqvi

Robert Blackwill, US ambassador at the time of anti-terror fireworks over Afghanistan, had established a tradition of seating guests at lunch around a circular...
Recep Tayyip Erdogan

Israel-Turkey ties exhibition of President Erdogan’s hypocrisy – by Shujaat Ali Quadri

Turkish President Recep Tayyip Erdogan's hypocrisy in proclaiming himself as the "defender" of the Palestinian cause, while maintaining military, diplomatic and economic alliance with...

SPORTS

Health & Fitness

Cancer Logo

Childhood cancers 7.9% of all cancers in India 2012-19: ICMR report

New Delhi, Sep 26, 2021- A total of 7.9 per cent of all cancer cases between 2012-19 were found in children below 14 years, a report prepared by the Indian Council of Medical Research said. "Clinicopathological Profile of Cancers in India: A Report of the Hospital-Based Cancer Registries, 2021", consolidates data collected during the period across 96 hospital-based cancer registries...

Gadgets & Tech

error: Content is protected !!