ਬਠਿੰਡਾ ’ਚ 1320 ਏਕੜ ਵਿਚ ਬਣੇਗਾ ਉਦਯੋਗਿਕ ਪਾਰਕ: ਮਨਪ੍ਰੀਤ ਸਿੰਘ ਬਾਦਲ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਬਠਿੰਡਾ, 15 ਅਗਸਤ, 2020 –

ਇੱਥੇ ਬਹੁਤ ਜਲਦ 1320 ਏਕੜ ਰਕਬੇ ਵਿੱਚ ਉਦਯੋਗਿਕ ਪਾਰਕ ਬਣਾਇਆ ਜਾਵੇਗਾ ਜਿਸ ਨਾਲ ਉਦਯੋਗਿਕ ਕ੍ਰਾਂਤੀ ਦੇ ਖੇਤਰ ਵਿਚ ਬਠਿੰਡਾ ਲੰਮੀਆਂ ਪੁਲਾਂਘਾ ਪੁੱਟੇਗਾ। ਇਹ ਜਾਣਕਾਰੀ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗਲਬਾਤ ਕਰਦਿਆਂ ਦਿੱਤੀ।

ਵਿੱਤ ਮੰਤਰੀ ਵਲੋਂ ਇੱਥੇ ਨਵੇਂ ਬਣਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਲੜੀ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਆਜ਼ਾਦੀ ਦਿਹਾੜੇ ਮੌਕੇ ਉਦਘਾਟਨ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਸ. ਬਾਦਲ ਨੇ ਇੱਥੋਂ ਦੇ ਫ਼ਾਇਰ ਬ੍ਰਿਗੇਡ ਚੌਂਕ ਵਿਖੇ ਹੋਏ ਵਿਖੇ ਸ਼ਹਿਰ ਅੰਦਰ ਐਲ.ਈ.ਡੀ. ਲਾਇਟਾਂ ਲਗਾਉਣ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਉਪਰੰਤ ਸਬੰਧਨ ਕਰਦਿਆਂ ਕਿਹਾ ਕਿ ਨਗਰ ਨਿਗਮ ਬਠਿੰਡਾ ਦੇ ਸਹਿਯੋਗ ਨਾਲ 16.6 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਸ਼ਹਿਰ ਦੀ ਗਲੀਆਂ ਅਤੇ ਮੋੜਾਂ ‘ਤੇ ਲਗਭਗ 24 ਹਜ਼ਾਰ ਐਲ.ਈ.ਡੀ. ਲਾਇਟਾਂ ਲਗਾਈਆਂ ਜਾ ਰਹੀਆਂ ਹਨ।

ਇਨਾਂ ਲਾਇਟਾਂ ਦੀ ਜਿੱਥੇ ਰੌਸ਼ਨੀ ਜ਼ਿਆਦਾ ਹੋਵੇਗੀ ਉੱਥੇ ਇਸ ਨਾਲ ਬਿਜਲੀ ਦੀ ਬੱਚਤ ਵੀ ਹੋਵੇਗੀ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਲਗਾਈਆਂ ਜਾਣ ਵਾਲੀਆਂ ਐਲ.ਈ.ਡੀ. ਲਾਇਟਾਂ ਕੰਪਿਊਟਰਾਈਜ਼ਡ ਹੋਣਗੀਆਂ ਜਿਨਾਂ ਦੇ ਖ਼ਰਾਬ ਹੋਣ ਬਾਰੇ ਕਿਸੇ ਵਿਅਕਤੀ ਨੂੰ ਸ਼ਿਕਾਇਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ ਸਗੋਂ ਕੰਟਰੋਲ ਰੂਮ ਤੋਂ ਬੈਠਾ ਵਿਅਕਤੀ ਹੀ ਇਨਾਂ ਨੂੰ ਠੀਕ ਕਰਵਾ ਸਕੇਗਾ।

ਇਸ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਇਥੋਂ ਦੇ ਉਦਯੋਗਿਕ ਗਰੋਥ ਸੈਂਟਰ ਵਿਖੇ 1.91 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਸ ਟਰੀਟਮੈਂਟ ਪਲਾਂਟ ਦਾ ਜਾਇਜ਼ਾ ਲੈਣ ਉਪਰੰਤ ਵਿੱਤ ਮੰਤਰੀ ਸ. ਬਾਦਲ ਨੇ ਦੱਸਿਆ ਕਿ ਇਹ ਪਲਾਂਟ ਪ੍ਰਤੀ ਦਿਨ 5 ਮਿਲੀਅਨ ਗੇਲਣ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਸਮਰੱਥਾ ਰੱਖਦਾ ਹੈ। ਇਸ ਟਰੀਟਮੈਂਟ ਪਲਾਂਟ ਦੇ ਚਾਲੂ ਹੋਣ ਨਾਲ ਇੱਥੋਂ ਦੀ ਲਗਭਗ 1.5 ਲੱਖ ਆਬਾਦੀ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇਗਾ।

ਇਸ ਤੋਂ ਪਹਿਲਾਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਇੱਥੋਂ ਦੇ ਗੁਰੂ ਕੀ ਨਗਰੀ ਵਿਖੇ ਨਵੇਂ ਬਣੇ ਪੌਪ ਅੱਪ ਸਪਰਿੰਕਲਰ ਸਿਸਟਮ ਤੇ ਸੀ.ਸੀ.ਟੀ.ਵੀ ਕੈਮਰਿਆਂ ਵਾਲੇ ਪਾਰਕ ਦਾ ਵੀ ਉਦਘਾਟਨ ਕੀਤਾ। ਉਨਾਂ ਦੱਸਿਆ ਕਿ 1.25 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰ ਅਜਿਹੇ ਹੋਰ ਵੀ ਵੱਖ-ਵੱਖ ਪਾਰਕ ਤਿਆਰ ਕੀਤੇ ਜਾ ਰਹੇ ਹਨ ਜਿਨਾਂ ਵਿੱਚ ਪੌਪ ਅੱਪ ਸਪਰਿੰਕਲਰ ਸਿਸਟਮ ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ।

ਇਸ ਤੋਂ ਪਹਿਲਾਂ ਵਿੱਤ ਮੰਤਰੀ ਸ. ਬਾਦਲ ਵਲੋਂ ਇੱਥੋਂ ਦੀ ਅਨਾਜ ਮੰਡੀ ਵਿਖੇ 155 ਲੱਖ ਰੁਪਏ ਦੀ ਲਗਾਤ ਨਵੀਂ ਬਣੀ ਫ਼ੜੀ ਮਾਰਕਿਟ ਦਾ ਉਦਘਾਟਨ ਕੀਤਾ। ਇਸ ਮਾਰਕਿਟ ਵਿਚ 273 ਨਵੀਆਂ ਫ਼ੜੀਆਂ ਬਣਾਈਆਂ ਗਈਆਂ ਹਨ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਮਾਰਕਿਟ ਕਮੇਟੀ ਦੇ ਚੇਅਰਮੈਨ ਸ਼੍ਰੀ ਮੋਹਨ ਲਾਲ ਝੂੰਬਾ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਪਵਨ ਮਾਨੀ, ਸ਼੍ਰੀ ਟਹਿਲ ਸਿੰਘ ਸੰਧੂ, ਸ਼੍ਰੀ ਅਨਿਲ ਭੋਲਾ ਤੋਂ ਇਲਾਵਾ ਆਦਿ ਸ਼ਖ਼ਸ਼ੀਅਤਾਂ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •