ਬਠਿੰਡਾ ਸ਼ਹਿਰ ਦੇ ਪ੍ਰਮੁੱਖ ਬਜ਼ਾਰਾਂ ਦਾ ਸੁੰਦਰੀਕਰਨ ਹੋਵੇਗਾ: ਮਨਪ੍ਰੀਤ ਬਾਦਲ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਬਠਿੰਡਾ, 30 ਮਈ, 2020 –
ਜਲਦ ਹੀ ਬਠਿੰਡਾ ਸ਼ਹਿਰ ਦੇ ਪ੍ਰਮੁੱਖ ਬਜਾਰ ਨਵੀਂ ਆਕਰਸ਼ਕ ਦਿੱਖ ਵਿਚ ਸਜ ਕੇ ਗ੍ਰਾਹਕਾਂ ਨੂੰ ਜੀ ਆਇਆ ਨੂੰ ਕਿਹਾ ਕਰਣਗੇ। ਇਸ ਲਈ ਸੂਬਾ ਸਰਕਾਰ ਵੱਲੋਂ ਨਗਰ ਨਿਗਮ ਬਠਿੰਡਾ ਅਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਮਾਰਫ਼ਤ ਪ੍ਰੈਜੈਕਟ ਲਾਗੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸੂਬੇ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਦਿੱਤੀ।

ਸ: ਮਨਪ੍ਰੀਤ ਸਿੰਘ ਬਾਦਲ ਅੱਜ ਵਿਸੇਸ਼ ਤੌਰ ਤੇ ਸ਼ਹਿਰ ਦੇ ਪ੍ਰਮੁੱਖ ਬਜਾਰਾਂ ਵਿਚ ਪੈਦਲ ਚੱਲ ਕੇ ਦੁਕਾਨਦਾਰਾਂ ਅਤੇ ਗ੍ਰਾਹਕਾਂ ਨੂੰ ਮਿਲਣ ਪੁੱਜੇ ਅਤੇ ਇਸ ਮੌਕੇ ਉਨਾਂ ਨੇ ਸ਼ਹਿਰ ਵਾਸੀਆਂ ਵੱਲੋਂ ਲਾਕਡਾਉਨ ਦੌਰਾਨ ਦਿੱਤੇ ਸਹਿਯੋਗ ਲਈ ਉਨਾਂ ਦਾ ਧੰਨਵਾਦ ਵੀ ਕੀਤਾ। ਉਨਾਂ ਨੇ ਸਭ ਨੂੰ ਅਪੀਲ ਕੀਤੀ ਕਿ ਹੁਣ ਵੀ ਕਾਰੋਬਾਰ ਚਲਾਉਣ ਮੌਕੇ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦਾ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਤਾਂ ਜੋ ਅਸੀਂ ਕਰੋਨਾ ਨੂੰ ਫੈਲਣ ਤੋਂ ਰੋਕ ਸਕੀਏ।

ਵਿੱਤ ਮੰਤਰੀ ਸ: ਬਾਦਲ ਨੇ ਇਸ ਮੌਕੇ ਕਿਹਾ ਕਿ ਸ਼ਹਿਰ ਦੇ ਪ੍ਰਮੁੱਖ ਬਜਾਰਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨਾਂ ਨੇ ਕਿਹਾ ਕਿ ਸੜਕਾਂ ਤੇ ਇੰਟਰਲਾਕਿੰਗ ਕਰਕੇ ਇਕਸਾਰ ਫੁੱਟਪਾਥ ਬਣਾਏ ਜਾਣਗੇ। ਉਨਾਂ ਨੇ ਇਸ ਸਬੰਧੀ ਕੰਮ ਤੁਰੰਤ ਸ਼ੁਰੂ ਕਰਨ ਲਈ ਕਿਹਾ। ਉਨਾਂ ਨੇ ਵਿਭਾਗਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਇਸ ਤਰੀਕੇ ਨਾਲ ਕੀਤੇ ਜਾਣ ਕਿ ਦੁਕਾਨਦਾਰਾਂ ਦਾ ਕੰਮ ਵੀ ਪ੍ਰਭਾਵਿਤ ਨਾ ਹੋਵੇ।

ਸ: ਬਾਦਲ ਨੇ ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਕਿਹਾ ਕਿ ਨਗਰ ਨਿਗਮ ਦੇ ਚੱਲ ਰਹੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਮੁੰਕਮਲ ਕੀਤਾ ਜਾਵੇ ਅਤੇ ਜੋ ਕੰਮ ਸ਼ੁਰੂ ਹੋਣ ਵਾਲੇ ਹਨ ਉਨਾਂ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ। ਉਨਾਂ ਨੇ ਇਹ ਵੀ ਦੱਸਿਆ ਕਿ ਵਾਟਰ ਟਰੀਟਮੈਂਟ ਪਲਾਂਟ ਅਗਲੇ ਮਹੀਨੇ ਪੂਰਾ ਹੋ ਜਾਵੇਗਾ ਜਦ ਕਿ ਸ਼ਹਿਰ ਵਿਚ 16 ਕਰੋੜ ਰੁਪਏ ਨਾਲ ਨਵੇਂ ਇਲਾਕਿਆਂ ਤੱਕ ਪੀਣ ਦਾ ਪਾਣੀ ਪੁੱਜਦਾ ਕਰਨ ਲਈ 66 ਕਿਲੋਮੀਟਰ ਨਵੀਂ ਪਾਈਪਲਾਈਨ ਪਾਉਣ ਦਾ ਪ੍ਰੋਜੈਕਟ ਵੀ ਸਰਕਾਰ ਦੀ ਤਰਜੀਹ ਵਿਚ ਸ਼ਾਮਿਲ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •