ਬਦਨੌਰ ਵਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੁਲਾਕਾਤ, ਮਾਡਲ ਪਿੰਡਾਂ ਦੇ ਵਿਕਾਸ ਵਿਚ ਸ਼ਮੂਲੀਅਤ ਕਰਨ ਲਈ ਕਿਹਾ

ਚੰਡੀਗੜ, 16 ਸਤੰਬਰ, 2019 –

ਪੰਜਾਬ ਦੇ ਗਵਰਨਰ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸ਼ਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਆਪਣੇ ਆਲੇ-ਦੁਆਲੇ ਦੇ 5 ਜਾਂ ਵੱਧ ਪਿੰਡ ਦੀ ਚੋਣ ਕਰਕੇ ਉਹਨਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਅਤੇ ਯੂਨੀਵਰਸਿਟੀ ਸਮਾਜਿਕ ਜਿੰਮੇਵਾਰੀ ਦੇ ਹਿੱਸੇ ਵਜੋਂ ਪੇਂਡੂ ਖੇਤਰਾਂ ਵਿਚ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦੇ ਕਾਰਜ ਵਿਚ ਐਫਲੀਏਟਡ ਕਾਲਜਾਂ ਦਾ ਸਹਿਯੋਗ ਲੈਣ ਲਈ ਦੀ ਅਪੀਲ ਕੀਤੀ।

ਚੰਡੀਗੜ ਵਿਖੇ ਹੋਈ ਇਸ ਕਾਨਫਰੰਸ ਦੌਰਾਨ ਗਵਰਨਰ ਨੇ ਯੂਨੀਵਰਸਿਟੀਆਂ ਦੁਆਰਾ ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਪਿੰਡਾਂ ਦੀ ਚੋਣ ਕਰਕੇ ਇਹਨਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਂਦਿਆਂ ਸ਼ਹਿਰੀ ਅਤੇ ਪੇਂਡੂ ਵਿਚਲੇ ਪਾੜੇ ਨੂੰ ਦੂਰ ਕਰਨ ਸਬੰਧੀ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਇਸ ਦਿਸ਼ਾ ਵੱਲ ਅਜੇ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ।

ਰਾਜਪਾਲ ਨੇ ਯੂਨੀਵਰਸਿਟੀਆਂ ਨੂੰ ਜਲਿਆਂਵਾਲਾ ਬਾਗ ਕਤਲੇਆਮ ਦੇ 100ਵੇਂ ਵਰੇ, ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰੇਗੰਢ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਿੰਡਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੀ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਇੱਛਾ ਨੂੰ ਸਾਕਾਰ ਕਰਨ ਲਈ ਅਪੀਲ ਕੀਤੀ। ਉਹਨਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਦੀ ਸ਼ਮੂਲੀਅਤ ਨਾਲ ਪਰਾਲੀ ਸਾੜਨ ਦੇ ਰੁਝਾਨ ਅਤੇ ਨਸ਼ਿਆਂ ਨੂੰ ਖਤਮ ਕਰਨ ‘ਤੇ ਜੋਰ ਦਿੱਤਾ ਜਾਣਾ ਚਾਹੀਦਾ ਹੈ।

ਭਾਰਤ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਦੇ ਲਾਗੂਕਰਨ ‘ਤੇ ਰਾਜਪਾਲ ਨੇ ਕਿਹਾ ਕਿ ਯੂਨੀਵਰਸਿਟੀ ਕੈਂਪਸਾ ਨੂੰ ਹੋਰਨਾਂ ਲਈ ਇਹਨਾਂ ਸਕੀਮਾਂ ਦਾ ਰੋਲ ਮਾਡਲ ਬਣਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਸ਼ੁਰੂ ਕੀਤੀਆਂ ਗਈਆਂ ਪ੍ਰਮੁੱਖ ਸਕੀਮਾਂ ਵਿਚ ਸਟਾਰਟ-ਅੱਪ ਇੰਡੀਆ, ਡਿਜੀਟਲ ਇੰਡੀਆ, ਨੌਜਵਾਨਾਂ ਲਈ ਹੁਨਰ ਵਿਕਾਸ ਪ੍ਰੋਗਰਾਮ, ਆਯੂਸ਼ਮਾਨ ਪ੍ਰੋਗਰਾਮ, ਐਲ.ਪੀ.ਜੀ. ਪ੍ਰੋਗਰਾਮ-ਉਜਵਲਾ, ਜਨ ਅਰੋਗਿਯਾ ਸਕੀਮ, ਸਿਹਤਮੰਦ ਭਾਰਤ ਲਈ ਫਿੱਟ ਇੰਡੀਆ ਅਭਿਆਨ, ਸਾਫ-ਸੁਥਰੇ ਭਾਰਤ ਲਈ ਸਵੱਛ ਭਾਰਤ ਅਭਿਆਨ, ਜਲ ਸ਼ਕਤੀ ਅਭਿਆਨ, ਕਲਾਈਮੇਟ ਚੇਂਜ ਮਿਟੀਗੇਸ਼ਨ, ਸੋਲਰ ਊਰਜਾ, ਇਲੈਕਟਿ੍ਰਕ ਪਾਵਰਡ ਟਰਾਂਸਪੋਰਟ ਪ੍ਰੋਗਰਾਮ ਆਦਿ ਸ਼ਾਮਲ ਹਨ।

ਸੰਗਠਿਤ ਦੌਰੇ ਲਈ ਕੈਂਪਸਾਂ ਨੂੰ ਲੋਕਾਂ ਖਾਸ ਕਰਕੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਖੁੱਲਾ ਰੱਖਿਆ ਜਾਣਾ ਚਾਹੀਦਾ ਹੈ। ਉਨਾਂ ਨੇ ਅੱਗੇ ਕਿਹਾ ਕਿ ਉੱਦਮ ਵਿਕਾਸ ਪ੍ਰੋਗਰਾਮਾਂ ਤਹਿਤ ਰੁਜਗਾਰ ਕੇਂਦਰਤ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ ਨੂੰ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨੌਕਰੀ ਪ੍ਰਦਾਨ ਕਰਨ ਵਾਲੇ ਬਣਨਾ ਚਾਹੀਦਾ ਹੈ। ਉਨਾਂ ਇਹ ਵੀ ਕਿਹਾ ਕਿ ਚਾਂਸਲਰਜ਼ ਅਮਿਸ਼ਨਰੀਜ਼ ਨਿਯੁਕਤ ਕੀਤੇ ਜਾਣਗੇ ਜੋ ਬਿਹਤਰ ਤਾਲਮੇਲ ਲਈ ਫੈਕਲਟੀ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਸੰਸਥਾਵਾਂ ਦਾ ਦੌਰਾ ਕਰਨਗੇ।

ਉਨਾਂ ਇਹ ਵੀ ਕਿਹਾ ਕਿ ਯੋਜਨਾਵਾਂ ਨੂੰ ਬਿਹਤਰ ਢੰਗ ਅਤੇ ਸਮੇਂ ਸਿਰ ਲਾਗੂ ਕਰਨ ਲਈ ਪੇਂਡੂ ਵਿਕਾਸ ਵਿਭਾਗ ਅਤੇ ਯੂਨੀਵਰਸਿਟੀਆਂ ਨਾਲ ਤਾਲਮੇਲ ਬਿਠਾਉਣ ਲਈ ਡਿਪਟੀ ਕਮਿਸਨਰ ਦੀ ਪ੍ਰਧਾਨਗੀ ਹੇਠ ਜਲਿਾ ਪੱਧਰੀ ਤਾਲਮੇਲ ਕਮੇਟੀ ਬਣਾਈ ਜਾਣੀ ਚਾਹੀਦੀ ਹੈ।

ਕਾਨਫਰੰਸ ਵਿੱਚ ਹੋਰਨਾਂ ਤੋਂ ਇਲਾਵਾ ਯੂਨੀਵਰਸਿਟੀ ਗ੍ਰਾਂਟਸ ਕਮਿਸਨ ਦੇ ਨੁਮਾਇੰਦੇ ਸ੍ਰੀ ਦੇਵ ਸਵਰੂਪ ਅਤੇ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਪੰਜਾਬ ਸ੍ਰੀ ਅਨੁਰਾਗ ਵਰਮਾ ਅਤੇ ਸਕੱਤਰ ਸਿੱਖਿਆ ਯੂ.ਟੀ., ਚੰਡੀਗੜ ਸ੍ਰੀ ਬੀ.ਐਲ. ਸਰਮਾ ਮੌਜੂਦ ਸਨ।

ਵੱਖ-ਵੱਖ ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਨੇ ਵਿਕਾਸ ਕਾਰਜਾਂ ਨੂੰ ਲਾਗੂ ਕਰਨ ਅਤੇ ਉਨਾਂ ਦੁਆਰਾ ਆਰੰਭੀਆਂ ਨੈਸ਼ਨਲ ਫਲੈਗਸਪਿ ਸਕੀਮਾਂ ਦੇ ਲਾਗੂਕਰਨ ਬਾਰੇ ਵਿਸਥਾਰਪੂਰਵਕ ਪੇਸਕਾਰੀ ਦਿੱਤੀ।

Share News / Article

YP Headlines