35.6 C
Delhi
Tuesday, April 23, 2024
spot_img
spot_img

ਬਲਬੀਰ ਸਿੰਘ ਸਿੱਧੂ ਨੇ 11 ਦਿਵਿਆਂਗ ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਚੰਡੀਗੜ, 3 ਸਤੰਬਰ, 2019 –
ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਵਿਭਾਗ ਦੇ ਮੁੱਖ ਦਫ਼ਤਰ ਵਿੱਚ 11 ਦਿਵਿਆਂਗ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ।

ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਵਿਸ਼ੇਸ਼ ਕਰਕੇ ਦਿਵਿਆਂਗ ਲੋਕਾਂ ਦਾ ਸਰਬ-ਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ।

ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਹੋਰ ਪ੍ਰਾਪਤੀ ਹੈ ਜਿਨਾਂ ਦੇ ਨਿਰਦੇਸ਼ਾਂ ’ਤੇ ਦਿਵਿਆਂਗ ਵਿਅਕਤੀਆਂ ਨਾਲ ਸਬੰਧਤ ਚਿਰਾਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਭਰਿਆ ਗਿਆ ਹੈ।

ਨਵ-ਨਿਯੁਕਤ ਵਰਕਰਾਂ ਨਾਲ ਗੱਲ ਬਾਤ ਕਰਦਿਆਂ ਸਰਦਾਰ ਬਲਬੀਰ ਸਿੰਘ ਸਿੱਧੂ ਨੇ ਸਰਕਾਰ ਦੇ ਲੋਕ ਹਿੱਤ ਏਜੰਡੇ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਸਭ ਨੂੰ ਆਪਣਾ ਕੰਮ ਪੂਰੇ ਸਮਰਪਣ ਅਤੇ ਤਨਦੇਹੀ ਨਾਲ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਤੁਸੀਂ ਸਾਰੇ ਵਿਭਾਗ ਦਾ ਚਿਹਰਾ ਹੋ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਾ ਛੱਡਣਾ।

ਇਹ ਵੀ ਦੱਸਣਯੋਗ ਹੈ ਕਿ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ ਖਾਲੀ ਪਈਆਂ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ 1263 ਆਸਾਮੀਆਂ ਵਿੱਚੋਂ 1210 ਆਸਾਮੀਆਂ ਪਹਿਲਾਂ ਹੀ ਭਰ ਲਈਆਂ ਸਨ।

ਇਸ ਮੌਕੇ ਹੋਰ ਪਤਵੰਤਿਆਂ ਤੋਂ ਇਲਾਵਾ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ , ਡਾਇਰੈਕਟਰ ਸਿਹਤ ਸੇਵਾਵਾਂ ਡਾ.ਰੀਟਾ ਭਾਰਦਵਾਜ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION