Tuesday, August 9, 2022

ਵਾਹਿਗੁਰੂ

spot_img




ਬਲਬੀਰ ਸਿੰਘ ਸਿੱਧੂ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ, 33 ਲੱਖ ਬੱਚਿਆਂ ਨੂੰ ਪਿਆਈਆਂ ਜਾਣਗੀਆਂ ਬੂੰਦਾਂ

ਚੰਡੀਗੜ੍ਹ, 19 ਜਨਵਰੀ, 2020:

ਸੂਬੇ ਵਿੱਚੋਂ ਪੋਲੀਓ ਦੀ ਨਾਮੁਰਾਦ ਬਿਮਾਰੀ ਦੇ ਖ਼ਾਤਮੇ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਮੁਹਾਲੀ ਦੇ ਪਿੰਡ ਜਗਤਪੁਰਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੀ ਸ਼ੁਰੂਆਤ ਕੀਤੀ । ਸੂਬੇ ਵਿੱਚ ‘ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ ਤਹਿਤ 5 ਸਾਲ ਤੋਂ ਘੱਟ ਉਮਰ ਦੇ 33 ਲੱਖ ਤੋਂ ਵੱਧ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।

ਬੱਚਿਆਂ ਨੂੰ ਓਰਲ ਪੋਲੀਓ ਵੈਕਸੀਨ (ਓ.ਪੀ.ਵੀ) ਦੀਆਂ ਬੂੰਦਾਂ ਪਿਲਾਉਣ ਤੋਂ ਬਾਅਦ, ਸਿਹਤ ਮੰਤਰੀ ਨੇ ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਨੂੰ ਵੱਧ ਤੋਂ ਵੱਧ ਬਿਮਾਰੀਆਂ ਤੋਂ ਬਚਾਉਣ ਲਈ ਸਾਰੇ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਟੀਕਾਕਰਨ ਪ੍ਰੋਗਰਾਮ ਅਧੀਨ ਸੂਬੇ ਦੇ ਹਰ ਬੱਚੇ ਨੂੰ ਸਿਹਤ ਸੁਰੱਖਿਆ ਤੇ ਨਿਰੋਗ ਜੀਵਨ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਮੌਜੂਦਾ ਮੁਹਿੰਮ ਦੌਰਾਨ 50,000 ਤੋਂ ਵੱਧ ਸਿਹਤ ਕਰਮਚਾਰੀ, ਆਂਗਨਵਾੜੀ ਵਰਕਰ, ਨਰਸਿੰਗ ਵਿਦਿਆਰਥੀ ਅਤੇ ਵਲੰਟੀਅਰ ਬੱਚਿਆਂ ਨੂੰ ਟੀਕੇ ਲਗਾਉਣ ਲਈ ਘਰਾਂ, ਝੁੱਗੀਆਂ, ਇੱਟਾਂ ਦੇ ਭੱਠਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਥਾਵਾਂ ਦਾ ਦੌਰਾ ਕਰਨਗੇ। ਜਦੋਂਕਿ ਇਸ ਟੀਕਾਕਰਨ ਪ੍ਰੋਗਰਾਮ ਦੀ ਨਿਗਰਾਨੀ ਕਰਨ ਅਤੇ ਹਰੇਕ ਬੱਚੇ ਦੇ ਟੀਕਾ ਲਗਾਏ ਜਾਣ ਨੂੰ ਯਕੀਨੀ ਬਣਾਉਣ ਲਈ ਕੁੱਲ 2668 ਸੁਪਰਵਾਈਜ਼ਰ ਅਚਨਚੇਤ ਜਾਂਚ ਲਈ ਲਗਾਏ ਜਾਣਗੇ ।

ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਪਹਿਲਾਂ ਹੀ ਪੋਲੀਓ ਮੁਕਤ ਹੈ ਪਰ ਦੇਸ਼ ਵਿਚੋਂ ਪੋਲੀਓ ਦੇ ਸੰਪੂਰਨ ਖਾਤਮੇ ਲਈ ਟੀਕਾਕਰਨ ਲਾਜ਼ਮੀ ਹੈ। ਪੋਲੀਓ ਦਾ ਆਖਰੀ ਕੇਸ ਸਾਲ 2011 ਦੌਰਾਨ ਪੱਛਮੀ ਬੰਗਾਲ ਵਿੱਚ ਸਾਹਮਣੇ ਆਇਆ ਸੀ। ਸਾਲ 2009 ਤੋਂ ਪੰਜਾਬ ਵਿੱਚ ਪੋਲੀਓ ਦਾ ਕੋਈ ਕੇਸ ਨਹੀਂ ਵੇਖਿਆ ਗਿਆ।

ਮੰਤਰੀ ਨੇ ਅੱਗੇ ਕਿਹਾ ਕਿ ਪੋਲੀਓ ਟੀਕਾਕਰਨ ਤੋਂ ਇਲਾਵਾ ਸਰਕਾਰ ਵਲੋਂ ਨਵਜੰਮੇ ਬੱਚਿਆਂ ਨੂੰ ਟੀ.ਵੀ, ਹੈਪੇਟਾਈਟਸ ਬੀ, ਡਿਫਥੀਰੀਆ, ਪਰਟੂਸਿਸ, ਟੈਟਨਸ, ਹੋਮੋਫਾਈਲਸ ਇਨਫਲੂਐਂਜ਼ਾ ਬੀ, ਖਸਰਾ, ਰੁਬੇਲਾ ਅਤੇ ਰੋਟਾਵਾਇਰਸ ਦਸਤ ਦੇ ਟੀਕੇ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਟੀਕਾਕਰਨ ਪ੍ਰੋਗਰਾਮ ਨੇ ਬੱਚਿਆਂ ਦੀ ਮੌਤ ਦਰ ਨੂੰ ਵੱਡੇ ਪੱਧਰ ‘ਤੇ ਘਟਾਉਣ ਵਿੱਚ ਸਹਾਇਤਾ ਕੀਤੀ ਹੈ। ਇਹ ਵੇਖਿਆ ਗਿਆ ਹੈ ਕਿ ਜਿਹਨਾਂ ਬੱਚਿਆਂ ਦਾ ਟੀਕਾਕਰਨ ਕੀਤਾ ਹੁੰਦਾ ਹੈ ਉਹ ਅਕਸਰ ਘੱਟ ਬਿਮਾਰ ਹੁੰਦੇ ਹਨ ਅਤੇ ਉਨ੍ਹਾਂ ਦੇ ਕੁਪੋਸ਼ਣ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ। ਉਨ੍ਹਾਂ ਨੇ ਰਾਜ ਨੂੰ ਪੋਲੀਓ ਮੁਕਤ ਰੱਖਣ ਲਈ ਅਣਥੱਕ ਕਾਰਜ ਕਰਨ ਲਈ ਹਜ਼ਾਰਾਂ ਵਲੰਟੀਅਰਾਂ, ਫਰੰਟਲਾਈਨ ਕਰਮਚਾਰੀਆਂ ਅਤੇ ਸਿਹਤ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਸ੍ਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਟੀਕਾਕਰਣ ਕਰਵਾਉਣ ਭਾਵੇਂ ਉਹ ਬੱਚਾ ਕੁਝ ਘੰਟੇ ਪਹਿਲਾਂ ਜੰਮਿਆ ਹੈ ਜਾਂ ਖੰਘ, ਜ਼ੁਕਾਮ, ਬੁਖਾਰ, ਦਸਤ ਜਾਂ ਕਿਸੇ ਹੋਰ ਬਿਮਾਰੀ ਨਾਲ ਪੀੜਤ ਹੈ ਕਿਉਂਕਿ ਪੋਲੀਓ ਬੂੰਦਾਂ ਦਾ ਇਨ੍ਹਾਂ ਬਿਮਾਰੀਆਂ ਵਿੱਚ ਕੋਈ ਨੁਕਸਾਨਦੇਹ ਪ੍ਰਭਾਵ ਨਹੀਂ ਹੈ।

ਇਸ ਮੌਕੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ: ਰੀਟਾ ਭਾਰਦਵਾਜ, ਐਸ.ਏ.ਐੱਸ. ਨਗਰ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਰਾਜ ਟੀਕਾਕਰਨ ਅਫਸਰ ਡਾ. ਜੀ.ਬੀ. ਸਿੰਘ, , ਡਾ: ਵੀਨਾ ਜਰੇਵਾਲ, ਡਾ: ਐਸ ਸ਼੍ਰੀਨਿਵਾਸਨ, ਡਾ. ਵਿਕਰਮ ਗੁਪਤਾ, ਸਟੇਟ ਐਸ.ਐਮ.ਓ, ਡਬਲਯੂ.ਐਚ.ਓ, ਡਾ: ਦਲਜੀਤ ਸਿੰਘ, ਡਾ: ਕੁਲਜੀਤ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

22,376FansLike
113,980FollowersFollow

ENTERTAINMENT

National

GLOBAL

OPINION

Need for speed: The 5G promise, its enablers and roadblocks – by T.V. Ramachandran

The US Federal Communications Commission (FCC) recently proposed revising the definition of broadband to a minimum download speed of 100 mbps, and uploads at...

Civil services have to improve for better governance – by DC Pathak

There is a widely shared view that the All India Services, which provided the 'steel frame' of governance in a democratic India, granting Constitutional...

Will Pak Army Chief Bajwa or his successor reconcile ties with India? – by Rana Banerji

New Delhi, Aug 2, 2022- On July 25, the Supreme Court's three Judge bench headed by Chief Justice Omar Ata Bandial controversially struck down...

SPORTS

Health & Fitness

Low vitamin D could be behind chronic inflammation

Sydney, Aug 8, 2022- Researchers have found a direct link between low levels of vitamin D and high levels of inflammation. The findings, led by a team from University of South Australia, provides an important biomarker to identify people at higher risk of or severity of chronic illnesses with an inflammatory component. Inflammation is an essential part of the body's healing...

Gadgets & Tech

error: Content is protected !!