ਬਹੁਤ ਹੀ ਹੈਰਾਨੀਜਨਕ; ਦੁੱਖ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ, ਡੂੰਘੀ ਸਾਜ਼ਿਸ਼ ਦੀ ਸੰਭਾਵਨਾ: ਪ੍ਰਕਾਸ਼ ਸਿੰਘ ਬਾਦਲ

ਯੈੱਸ ਪੰਜਾਬ
ਚੰਡੀਗੜ੍ਹ, 18 ਦਸੰਬਰ, 2021 –
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਬੇਅਦਬੀ ਕਰਨ ਦੇ ਘਿਨੌਣੇ ਯਤਨਾਂ ਨੁੰ ਬਹੁਤ ਹੀ ਹੈਰਾਨੀਜਨਕ, ਪੀੜਾ ਭਰਿਆ ਤੇ ਅਤਿਅੰਤ ਦੁਖਦਾਈ ਕਰਾਰ ਦਿੱਤਾ।

ਸਰਦਾਰ ਬਾਦਲ ਨੇ ਕਿਹਾ ਕਿ ਇਸ ਅਪਰਾਧ ਦੀ ਜਿੰਨੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ ਤੇ ਇਸਨੇ ਦੁਨੀਆਂ ਭਰ ਵਿਚ ਸਿੱਖਾਂ ਦੇ ਮਨਾਂ ਵਿਚ ਡੂੰਘਾ ਦੁੱਖ ਤੇ ਰੋਹ ਪੈਦਾ ਕੀਤਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਵਿਸ਼ਵਾਸਯੋਗ ਗੱਲ ਨਹੀਂ ਹੈ ਕਿ ਅਜਿਹਾ ਪੀੜਾਦਾਇਕ ਤੇ ਘਿਨੋਦਾ ਅਪਰਾਧ ਮਨੁੱਖਤਾ ਦੇ ਸਭ ਤੋਂ ਪਵਿੱਤਰ ਅਸਥਾਨ ’ਤੇ ਇਕ ਵਿਅਕਤੀ ਵੱਲੋਂ ਕੀਤਾ ਗਿਆ ਹੋਵੇ। ਉਹਨਾਂ ਨਾਲ ਹੀ ਕਿਹਾ ਕਿ ਇਸ ਪਿੱਛੇ ਡੂੰਘੀ ਸਾਜ਼ਿਸ਼ ਹੋਣ ਦੀ ਸੰਭਾਵਨਾ ਰੱਦ ਨਹੀਂ ਕੀਤੀ ਜਾ ਸਕਦੀ।

ਉਹਨਾਂ ਕਿਹਾ ਕਿ ਸਾਰੀ ਸਾਜ਼ਿਸ਼ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਜੋ ਪਿੱਛੇ ਹਨ ਉਹਨਾਂ ਨੂੰ ਬੇਨਕਾਬ ਕਰ ਕੇ ਮਿਸਾਲੀ ਸਜ਼ਾ ਦੇਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ