ਬਾਦਲ ਨੇ ਅਕਾਲੀ ਵਰਕਰਾਂ ਨੂੂੰ ਚੇਤਾਇਆ: ਤਕੜੇ ਹੋ ਕੇ ਲੜੋ, ਮੁਕਾਬਲਾ 3 ਸਰਕਾਰਾਂ ਨਾਲ ਹੈ

ਯੈੱਸ ਪੰਜਾਬ
ਮੋਗਾ, 14 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਚੇਤਾਇਆ ਹੈ ਕਿ ਉਹ 2022 ਚੋਣਾਂ ਵਿੱਚ ਵਿਰੋਧੀਆਂ ਨੂੰ ਤਕੜੀ ਟੱਕਰ ਦੇਣ ਲਈ ਤਿਆਰ ਰਹਿਣ ਕਿਉਂਕਿ ਪਾਰਟੀ ਦਾ ਮੁਕਾਬਲਾ 3 ਸਰਕਾਰਾਂ ਨਾਲ ਹੈ।

ਪਾਰਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਕਿੱਲੀ ਚਹਿਲਾਂ ਵਿਖ਼ੇ ਹੋਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਅਕਾਲੀ ਦਲ ਅਤੇ ਬਸਪਾ ਗਠਜੋੜ ਦਾ ਮੁਕਾਬਲਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਪੰਜਾਬ ਦੀ ਕਾਂਗਰਸ ਸਰਕਾਰ ਅਤੇ ਦਿੱਲੀ ਦੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਨਾਲ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਆਖ਼ਿਆ ਕਿ ਪੰਜਾਬ ਦੇ ਲੋਕ ਇਹ ਸਮਝਦੇ ਹਨ ਕਿ ਉਨ੍ਹਾਂ ਦੀ ਸ਼ੁਭਚਿੰਤਕ ਅਤੇ ਉਨ੍ਹਾਂ ਲਈ ਸੋਚਣ ’ਤੇ ਕੰਮ ਕਰਨ ਵਾਲੀ ਪਾਰਟੀ ਕਿਹੜੀ ਹੈ ਅਤੇ ਇਸ ਵਾਰ ਚੋਣਾਂ ਦੇ ਨਤੀਜੇ ਹੈਰਾਨਕੁੰਨ ਹੋਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ