30.1 C
Delhi
Thursday, March 28, 2024
spot_img
spot_img

ਬਾਦਲ ਪਰਿਵਾਰ ਨੇ ਹਮੇਸ਼ਾ ਸੌੜੇ ਸਿਆਸੀ ਹਿਤਾਂ ਲਈ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ: ਤ੍ਰਿਪਤ ਬਾਜਵਾ

ਚੰਡੀਗੜ੍ਹ, 11 ਸਤੰਬਰ, 2019-

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੇਠੀ ਕਰਨ ਦੇ ਲਾਏ ਗਏ ਦੋਸ਼ ਨੂੰ ਪੂਰੀ ਤਰ੍ਹਾਂ ਨਕਾਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਇੱਕ ਨਹੀਂ ਅਨੇਕਾਂ ਵਾਰੀ ਸਿੱਖ ਪੰਥ ਦੇ ਇਸ ਸਰਬ ਉੱਚ ਅਸਥਾਨ ਦੀ ਅਜ਼ਮਤ ਨੂੰ ਢਾਹ ਲਾਈ ਹੈ।

ਸ੍ਰੀ ਬਾਜਵਾ ਨੇ ਕਿਹਾ ਕਿ 31 ਦਸੰਬਰ 1998 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਭਾਈ ਰਣਜੀਤ ਸਿੰਘ ਨੇ ਇੱਕ ਹੁਕਮਨਾਮਾ ਜਾਰੀ ਕਰਕੇ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਚਰਨ ਸਿੰਘ ਟੌਹੜਾ ਨੂੰ ਹਦਾਇਤ ਕੀਤੀ ਸੀ ਕਿ ਖਾਲਸਾ ਪੰਥ ਦੀ ਤੀਜੀ ਸਿਰਜਨਾ ਸ਼ਤਾਬਦੀ ਤੋਂ ਪਹਿਲਾਂ ਕੋਈ ਵੀ ਧੜਾ ਇੱਕ ਦੂਜੇ ਦਾ ਕਿਸੇ ਕਿਸਮ ਦਾ ਨੁਕਸਾਨ ਨਾ ਕਰੇ। ਪਰ ਪ੍ਰਕਾਸ਼ ਸਿੰਘ ਬਾਦਲ ਨੇ ਰਾਜ ਸਤਾ ਦੇ ਬਲਬੂਤੇ 16 ਮਾਰਚ, 1999 ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਹਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਸ਼ਰੇਆਮ ਉਲੰਘਣਾ ਕਰਕੇ ਇਸ ਦੀ ਸਰਬਉਚਤਾ ਨੂੰ ਚੁਣੋਤੀ ਦਿੱਤੀ ਸੀ।

ਪੰਚਾਇਤ ਮੰਤਰੀ ਨੇ ਕਿਹਾ ਕਿ ਇਸ ਉਲੰਘਣਾ ਦੇ ਦੋਸ਼ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਜਦੋਂ ਸਬੰਧਤ ਅਕਾਲੀ ਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਤਲਬ ਕੀਤਾ ਤਾਂ ਤਲਬੀ ਵਾਲੇ ਦਿਨ ਤੋਂ ਪਹਿਲਾਂ ਹੀ ਜੱਥੇਦਾਰ ਭਾਈ ਰਣਜੀਤ ਸਿੰਘ ਨੂੰ ਅਹੁਦੇ ਤੋਂ ਲਾਹ ਕੇ ਇੱਕ ਵਾਰ ਫਿਰ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੀ ਪਦਵੀ ਦੀ ਤੌੌਹੀਨ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜਮਤ ਨੂੰ ਢਾਹ ਲਾਈ।

ਸ੍ਰੀ ਬਾਜਵਾ ਨੇ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤਿ੍ਰੰਗ ਕਮੇਟੀ ਦੀ ਸੱਦੀ ਗਈ ਮੀਟਿੰਗ ਭਾਈ ਰਣਜੀਤ ਸਿੰਘ ਨੂੰ ਹਟਾ ਕੇ ਉਹਨਾਂ ਦੀ ਥਾਂ ਭਾਈ ਮੋਹਣ ਸਿੰਘ ਨੂੰ ਨਵਾਂ ਜੱਥੇਦਾਰ ਨਿਯੁਕਤ ਕਰਕੇ ਖਤਮ ਹੋੋ ਗਈ ਸੀ ਅਤੇ ਇਹ ਖੁਸ਼ਖ਼ਬਰੀ ਦੇਣ ਲਈ ਕਮੇਟੀ ਦੇ ਸਾਰੇ ਮੈਂਬਰ ਅੰਮਿ੍ਰਤਸਰ ਦੇ ਸਰਕਟ ਹਾਊਸ ਚਲੇ ਗਏ ਸਨ।

ਜਦੋੋਂ ਇਹ ਖ਼ਬਰ ਮਿਲੀ ਕਿ ਭਾਈ ਮੋਹਣ ਸਿੰਘ ਨੇ ਜੱਥੇਦਾਰ ਦਾ ਅਹੁਦਾ ਸੰਭਾਲਣ ਤੋੋਂ ਨਾਂਹ ਕਰ ਦਿੱਤੀ ਹੈ ਤਾਂ ਇਹਨਾਂ ਮੈਂਬਰਾਂ ਨੇ ਸਰਕਟ ਹਾਊਸ ਵਿੱਚ ਹੀ ਇੱਕ ਗੈਰਕਾਨੂੰਨੀ ਮੀਟਿੰਗ ਕਰਕੇ ਗਿਆਨੀ ਪੂਰਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜੱਥੇਦਾਰ ਥਾਪ ਦਿੱਤਾ। ਪ੍ਰਕਾਸ਼ ਸਿੰਘ ਬਾਦਲ ਦੇ ਹੁਕਮਾਂ ਉੱਤੇ ਸ਼ੋ੍ਰਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋੋਂ ਕੀਤੀ ਗਈ ਇਹ ਕਾਰਵਾਈ ਨਾ ਸਿਰਫ ਗੈਰ ਕਾਨੂੰਨੀ ਹੀ ਸੀ ਬਲਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੀਆਂ ਪੰਥਕ ਰਿਵਾਇਤਾਂ ਦੀ ਵੀ ਘੋੋਰ ਉਲੰਘਣਾ ਸੀ।

ਪੰਚਾਇਤ ਮੰਤਰੀ ਸ੍ਰੀ ਬਾਜਵਾ ਨੇ ਬਾਦਲ ਪਰਿਵਾਰ ਵੱਲੋੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਕਾਰ ਨੁੂੰ ਢਾਹ ਲਾਉਣ ਦੀ ਅਗਲੀ ਉਦਾਹਰਣ ਦਿੰਦਿਆਂ ਦੱਸਿਆ ਕਿ ਜੱਥੇਦਾਰ ਗਿਆਨੀ ਪੂਰਨ ਸਿੰਘ ਨੇ ਉਸ ਵੇਲੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌੌਰ ਨੂੰ ਪੰਥਕ ਰਿਵਾਇਤਾਂ ਦੀ ਉਲੰਘਣਾ ਦੇ ਦੋਸ਼ ਵਿੱਚ ਤਨਖਾਹੀਆ ਕਰਾਰ ਦੇ ਕੇ 12 ਮਾਰਚ, 2000 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤਾ ਸੀ, ਪਰ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸ਼ਹਿ ਉੱਤੇ ਬੀਬੀ ਜਾਗੀਰ ਕੌੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਨਾ ਹੋ ਕੇ ਇਸ ਅਸਥਾਨ ਦੀ ਸਰਬਉੱਚਤਾ ਨੂੰ ਵੰਗਾਰਿਆ।

ਇਸ ਉਲੰਘਣਾ ਬਦਲੇ ਸ੍ਰੀ ਅਕਾਲ ਤਖਤ ਦੇ ਜੱਥੇਦਾਰ ਨੇ ਜਦੋੋਂ 12 ਮਾਰਚ, 2000 ਨੂੰ ਬੀਬੀ ਜਾਗੀਰ ਕੌੌਰ ਨੂੰ ਸਿੱਖ ਪੰਥ ਵਿੱਚੋੋਂ ਛੇਕ ਦਿੱਤਾ ਤਾਂ ਪ੍ਰਕਾਸ ਸਿੰਘ ਬਾਦਲ ਦੇ ਹੁਕਮਾਂ ਉੱਤੇ ਗਿਆਨੀ ਪੂਰਨ ਸਿੰਘ ਨੂੰ ਵੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋੋਂ ਫਾਰਗ ਕਰਕੇ ਜੋੋਗਿੰਦਰ ਸਿੰਘ ਵੇਦਾਂਤੀ ਨੂੰ ਜੱਥੇਦਾਰ ਲਾ ਦਿੱਤਾ ਗਿਆ। ਪਰ ਜਦੋਂ ਸ੍ਰੀ ਵੇਦਾਂਤੀ ਨੇ ਨਾਨਕਸ਼ਾਹੀ ਕਲੰਡਰ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇਣ ਤੋੋਂ ਇਨਕਾਰ ਕਰ ਦਿੱਤਾ ਤਾਂ ਉਸ ਨੂੰ ਤੁਰੰਤ ਅਹੁਦੇ ਤੋੋਂ ਲਾਹ ਕੇ ਗਿਆਨੀ ਗੁਰਬਚਨ ਸਿੰਘ ਨੂੰ ਜੱਥੇਦਾਰ ਲਾ ਦਿੱਤਾ।

ਪੇਂਡੂ ਵਿਕਾਸ ਮੰਤਰੀ ਨੇ ਇਸ ਤੋੋਂ ਵੀ ਪਿਛਾਂਹ ਜਾਂਦਿਆਂ ਦੱਸਿਆ ਕਿ 1994 ਵਿੱਚ ਵੱਖ-ਵੱਖ ਅਕਾਲੀ ਧੜਿਆਂ ਦੀ ਏਕਤਾ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋੋਂ ਨਿਭਾਈ ਜਾ ਰਹੀਂ ਭੂਮਿਕਾ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਇੱਕ ਸਮਾਗਮ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪਾਰਟੀ ਦੀ ਪ੍ਰਧਾਨਗੀ ਦੇ ਅਹੁਦੇ ਤੋੋਂ ਅਸਤੀਫਾ ਲਿਖ ਕੇ ਅਕਾਲ ਤਖ਼ਤ ਦੇ ਜੱਥੇਦਾਰ ਭਾਈ ਮਨਜੀਤ ਸਿੰਘ ਨੂੰ ਸੌੌਂਪ ਦਿੱਤਾ ਸੀ।

ਪਰ ਜਦੋੋਂ ਕੁੱਝ ਦਿਨਾਂ ਬਾਅਦ ਉਹ ਆਪਣੇ ਇਸ ਫੈਸਲੇ ਤੋਂ ਮੁਨਕਰ ਹੋ ਗਏ ਤਾਂ ਉਹਨਾਂ ਨੂੰ 6 ਮਈ, 1994 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕਰ ਲਿਆ ਗਿਆ। ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਨਿਮਾਣੇ ਸਿੱਖ ਵਜੋੋਂ ਅਕਾਲ ਤਖ਼ਤ ਸਾਹਮਣੇ ਪੇਸ਼ ਹੋਣ ਦੀ ਬਜਾਏ ਆਪਣੇ ਸੈਂਕੜੇ ਸਮਰਥਕਾਂ ਨੂੰ ਨਾਲ ਲਿਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਧਮਕਾਇਆ ਅਤੇ ਉਹਨਾਂ ਦੀ ਪਦਵੀ ਦੀ ਤੌਹੀਨ ਕੀਤੀ। ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਧਾਵਾ ਕਰਨ ਦੇ ਬਰਾਬਰ ਦਸਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਪ੍ਰੋੋ. ਮਨਜੀਤ ਸਿੰਘ ਨੇ ਸਿੱਖ ਸੰਗਤ ਨੂੰ ਇਹਨਾਂ ਆਗੂਆਂ ਨੂੰ ਮੂੰਹ ਨਾ ਲਾਉਣ ਦੀ ਅਪੀਲ ਕੀਤੀ ਸੀ।

ਸ੍ਰੀ ਬਾਜਵਾ ਨੇ ਕਿਹਾ ਕਿ ਬਾਦਲ ਪਰਿਵਾਰ ਤੋੋਂ ਉਲਟ ਕੈਪਟਨ ਅਮਰਿੰਦਰ ਸਿੰਘ ਨੂੰ ਜਦੋੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਬੁਲਾਇਆ ਗਿਆ ਤਾਂ ਉਹ ਹਮੇਸ਼ਾ ਇੱਕ ਨਿਮਾਣੇ ਸਿੱਖ ਵਜੋੋਂ ਪੇਸ਼ ਹੋਏ ਅਤੇ ਤਖ਼ਤ ਸਾਹਿਬ ਵੱਲੋੋਂ ਮਿਲੇ ਹਰ ਆਦੇਸ਼ ਦੀ ਹੂ-ਬ-ਹੂ ਪਾਲਣਾ ਕੀਤੀ।

ਸ਼ੋ੍ਰਮਣੀ ਅਕਾਲੀ ਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਾਰੀਆਂ ਧਿਰਾਂ ਵੱਲੋੋਂ ਰਲ ਮਿਲ ਕੇ ਮਨਾਉਣ ਦੇ ਜਵਾਬ ਵਿੱਚ ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰ ਸਹਿਯੋਗ ਦੇ ਰਹੀ ਹੈ, ਪਰ ਇਹ ਆਗੂ ਇਹ ਤਾਂ ਦੱਸਣ ਕਿ 1999 ਵਿੱਚ ਖਾਲਸਾ ਪੰਥ ਦੀ ਤੀਜੀ ਸ਼ਤਾਬਦੀ ਨੂੰ ਰਲ-ਮਿਲ ਕੇ ਨਾ ਮਨਾਏ ਜਾਣ ਲਈ ਕੌਣ ਜ਼ਿੰਮੇਵਾਰ ਸੀ ?

ਕਿਨ੍ਹਾਂ ਵਿਅਕਤੀਆਂ ਨੇ ਕਿਸ ਦੀ ਸ਼ਹਿ ਉੱਤੇ ਇਸ ਸਬੰਧੀ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਹ ਲਾਈ ਸੀ? ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੀ ਤੌਹੀਨ ਕਰਨ ਵਾਲੀਆਂ ਇਹ ਸਾਰੀਆਂ ਕਾਰਵਾਈਆਂ ਬਾਦਲ ਪਰਿਵਾਰ ਵੱਲੋੋਂ ਕੀਤੀਆਂ ਗਈਆਂ ਸਨ, ਜਿਸ ਬਾਰੇ ਹਰਸਿਮਰਤ ਕੌਰ ਬਾਦਲ ਨੂੰ ਜਵਾਬ ਦੇਣਾ ਚਾਹੀਦਾ ਹੈ।

ਸ੍ਰੀ ਬਾਜਵਾ ਨੇ ਕਿਹਾ ਕਿ 1999 ਵਿੱਚ ਖਾਲਸਾ ਪੰਥ ਦੀ ਤੀਜੀ ਜਨਮ ਸ਼ਤਾਬਦੀ ਵੀ ਪੰਜਾਬ ਸਰਕਾਰ ਵੱਲੋੋਂ ਮਨਾਈ ਗਈ ਸੀ। ਇਸ ਸਬੰਧੀ 8 ਅਪ੍ਰੈਲ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਜਿਹੜੇ ਮੁੱਖ ਸਮਾਗਮ ਵਿੱਚ ਉਸ ਵੇਲੇ ਦੇ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਲਾਲ ਕਿ੍ਰਸ਼ਨ ਅਡਵਾਨੀ ਸਮੇਤ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਸ਼ਾਮਿਲ ਹੋਈਆਂ ਸਨ ਉਸ ਸਮਾਗਮ ਦੀ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਕੈਪਟਨ ਕੰਵਲਜੀਤ ਸਿੰਘ ਨੇ ਨਿਭਾਈ ਸੀ। ਸ੍ਰੀ ਅਨੰਦਪੁਰ ਸਾਹਿਬ ਵਿਖੇ 7 ਦਿਨ ਚੱਲੇ ਸਰਕਾਰੀ ਸਮਾਗਮਾਂ ਵਿੱਚ ਹਰ ਰੋੋਜ਼ ਉਸ ਵੇਲੇ ਦੇ ਖੇਤੀਬਾੜੀ ਮੰਤਰੀ ਗੁਰਦੇਵ ਸਿੰਘ ਬਾਦਲ ਸਟੇਜ ਸਕੱਤਰ ਹੁੰਦੇ ਸਨ।

ਉਹਨਾਂ ਕਿਹਾ ਕਿ 2008 ਵਿੱਚ ਨਾਂਦੇੜ ਸਾਹਿਬ, ਮਹਾਂਰਾਸ਼ਟਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 300 ਸਾਲਾ ਗੁਰਗੱਦੀ ਦਿਵਸ ਅਤੇ 2017 ਵਿੱਚ ਪਟਨਾ ਸਾਹਿਬ, ਬਿਹਾਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਪ੍ਰਕਾਸ਼ ਪੁਰਬ ਵੀ ਉੱਥੋੋਂ ਦੀਆਂ ਸੂਬਾ ਸਰਕਾਰਾਂ ਵੱਲੋੋਂ ਹੀ ਮਨਾਏ ਗਏ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION