Friday, September 24, 2021
Markfed Sept to Nov

mrsptu

Innocent Admission

‘ਬਾਦਲ ਸਿਰੇ ਦਾ ਝੂਠਾ’, ਕੈਪਟਨ ਨੇ ਕਿਹਾ ਨਸ਼ਾ ਮਾਫ਼ੀਆ ਦਾ ਲੱਕ ਤੋੜ ਕੇ ਆਪਣਾ ਵਾਅਦਾ ਪੁਗਾਇਆ

- Advertisement -

ਚੰਡੀਗੜ, 26 ਫਰਵਰੀ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਉਨਾਂ ਦੋਸ਼ਾਂ ਨੂੰ ‘ਝੂਠ ਦਾ ਪੁਲੰਦਾ’ ਕਰਾਰ ਦਿੱਤਾ ਹੈ ਕਿ ਜਿਸ ਵਿੱਚ ਉਨਾਂ ’ਤੇ ਗੁਟਕਾ ਸਾਹਿਬ ਦੀ ਸਹੁੰ ਖਾਣ ਤੋਂ ਬਾਅਦ ਸੂਬੇ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ ਸੀ।

ਇੱਕ ਸੀਨੀਅਰ ਰਾਜਸੀ ਆਗੂ ਦੇ ਕੋਰੇ ਝੂਠ ’ਤੇ ਹੈਰਾਨੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਦਮਦਮਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਉਹ ਨਸ਼ਿਆਂ ਦੀ ਰੀੜ ਦੀ ਹੱਡੀ ਤੋੜ ਦੇਣਗੇ, ਜੋ ਉਨਾਂ ਨੇ ਸਫਲਤਾਪੂਰਵਕ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਤਾਜ਼ਾ ਬਿਆਨ ਬਾਰੇ ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਝੂਠ ਫੈਲਾਉਣ ਬਾਦਲ ਨੂੰ ਸ਼ੋਭਾ ਨਹੀਂ ਦਿੰਦਾ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਚੋਣ ਵਾਅਦੇ ਅਨੁਸਾਰ ਉਨਾਂ ਦੀ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਵਿਆਪਕ ਮੁਹਿੰਮ ਨੇ ਸੂਬੇ ਵਿੱਚ ਡਰੱਗ ਮਾਫੀਆ ਦੀ ਰੀੜ ਦੀ ਹੱਡੀ ਤੋੜ ਦਿੱਤੀ ਹੈ ਅਤੇ ਇਹ ਮੁਹਿੰਮ ਬਗ਼ੈਰ ਰੁਕਾਵਟ ਜਾਰੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਇਕ ਵਿਆਪਕ ਈ.ਡੀ.ਪੀ. – ਲਾਗੂਕਰਨ, ਨਸ਼ਾ ਛੁਡਾੳੂ ਅਤੇ ਬਚਾਅ ਦੀ ਵਿਆਪਕ ਰਣਨੀਤੀ ਅਪਣਾਈ ਹੈ।

ਅੰਕੜਿਆਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਪੁਲੀਸ ਵੱਲੋਂ ਐਨਡੀਪੀਐਸ ਐਕਟ ਅਧੀਨ 34,373 ਕੇਸ ਦਰਜ ਕਰਕੇ 42,571 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ 974.15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਕੁੱਲ 193 ਓਟਜ਼ ਕਲੀਨਿਕ ਸਥਾਪਤ ਕੀਤੇ ਗਏ ਸਨ, ਜਿਨਾਂ ਵਿੱਚ ਨਸ਼ਾ ਪੀੜਤਾਂ ਨੂੰ ਨਿਯਮਤ ਤੌਰ ’ਤੇ ਮੁਫ਼ਤ ਇਲਾਜ ਮੁਹੱਈਆ ਕਰਾਇਆ ਜਾ ਰਿਹਾ ਹੈ। ਇਸ ਸਮੇਂ ਰਾਜ ਵਿੱਚ 3.70 ਲੱਖ ਵਿਅਕਤੀ ਨਸ਼ਿਆਂ ਤੋਂ ਛੁਟਕਾਰੇ ਲਈ ਇਲਾਜ ਕਰਵਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਰੋਕੂ ਮੁਹਿੰਮ ਨੂੰ ਲੋਕਾਂ ਦੀ ਮੁਹਿੰਮ ਬਣਾਉਣ ਲਈ ਉਨਾਂ ਦੀ ਸਰਕਾਰ ਵੱਲੋਂ 5 ਲੱਖ ਤੋਂ ਵੱਧ ਨਸ਼ਾ ਰੋਕੂ ਅਫਸਰ (ਡੈਪੋ) ਲਗਾਏ ਗਏ ਹਨ ਅਤੇ ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ 8 ਲੱਖ ਦੇ ਕਰੀਬ ਬੱਡੀ ਗਰੁੱਪ ਬਣਾਏ ਗਏ ਹਨ ਤਾਂ ਜੋ ਨਸ਼ਿਆਂ ਖ਼ਿਲਾਫ਼ ਸੰਦੇਸ਼ ਘਰ ਘਰ ਪਹੁੰਚਾਇਆ ਜਾ ਸਕੇ।

ਉਨਾਂ ਕਿਹਾ, “ਅਸੀਂ ਸਾਰੇ ਜਾਣਦੇ ਹਾਂ ਕਿ ਪਿਛਲੀ ਸਰਕਾਰ ਵੱਲੋਂ ਅਜਿਹਾ ਕੋਈ ਉਪਰਾਲਾ ਨਹੀਂ ਕੀਤਾ ਗਿਆ ਸੀ ਬਲਕਿ ਉਹ ਤਾਂ ਸੂਬੇ ਵਿੱਚ ਨਸ਼ਿਆਂ ਦੀ ਹੋਂਦ ਤੋਂ ਵੀ ਇਨਕਾਰੀ ਸਨ।’’

ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਸੂਬੇ ਵਿੱਚੋਂ ਮੁਕੰਮਲ ਤੌਰ ’ਤੇ ਨਸ਼ਿਆਂ ਖ਼ਤਮ ਨਹੀਂ ਕਰ ਦਿੱਤਾ ਜਾਂਦਾ ਉਦੋਂ ਤੱਕ ਇਹ ਯਤਨ ਜਾਰੀ ਰੱਖੇ ਜਾਣਗੇ ਅਤੇ ਦੁਹਰਾਏ ਜਾਣਗੇ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,369FansLike
112,346FollowersFollow

ENTERTAINMENT

National

GLOBAL

OPINION

Bike Riding on Road

All About Third-Party Bike Insurance Explained

Your bike is a reward for the hard work that is invested, and protecting your asset is a necessity. If you own a bike,...
Narendra Modi Joe Biden

On eve of Biden-Modi summit; a primer on what Biden needs, wants, and will ask from India – by Robinder Sachdev

When US President Joe Biden and Indian Prime Minister Narendra Modi sit down for their first-ever personal meeting, and bilateral, at the White House...
Congress Flag

Congress’ revival journey: It’s all about making the right beginning – by Nirendra Dev

Do not be surprised if another veteran Congressman, Lal Thanhawla from Mizoram , also steps aside like Capt Amarinder Singh in Punjab. The Congress...

SPORTS

Health & Fitness

Alzheimer

Does all memory loss indicate Alzheimer’s Disease?

New Delhi, Sep 21, 2021- While memory loss is most often associated with the elderly, more and more young people today are having trouble remembering things. Are all these a sign of Alzheimer's? No, say doctors. According to doctors, multiple factors are responsible for the youth tending to forget things. These include lack of sleep, too much screen time on...

Gadgets & Tech

error: Content is protected !!