ਬਿਜਲੀ ਸਮਝੌਤਿਆਂ ‘ਤੇ ਵਾਈਟ ਪੇਪਰ ਤਿਆਰ ਪਰ ਸਦਨ ‘ਚ ਪੇਸ਼ ਕਰਨ ਲਈ ਅਜੇ ਹੋਰ ਕੰਮ ਕਰਨ ਦੀ ਲੋੜ: ਕੈਪਟਨ

ਚੰਡੀਗੜ੍ਹ, 3 ਮਾਰਚ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਪਿਛਲੀ ਸਰਕਾਰ ਵੱਲੋਂ ਕੀਤੇ ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏ.) ਉਪਰ ਵਾਈਟ ਪੇਪਰ ਤਿਆਰ ਹੈ ਪਰ ਇਸ ਨੂੰ ਵਿਧਾਨ ਸਭਾ ਦੇ ਸਦਨ ਵਿੱਚ ਪੇਸ਼ ਕਰਨ ਤੋਂ ਪਹਿਲਾ ਇਸ ਉਪਰ ਅਜੇ ਹੋਰ ਕੰਮ ਦੀ ਲੋੜ ਹੈ।

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਬਜਟ ਉਤੇ ਚੱਲ ਰਹੀ ਬਹਿਸ ਵਿੱਚ ਦਖਲ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਵਾਈਟ ਪੇਪਰ ਦਾ ਡਰਾਫਟ ਤਿਆਰ ਹੈ।

ਡਰਾਫਟ ਦਸਤਾਵੇਜ਼ ਨੂੰ ਦਿਖਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਤੇ ਉਦਯੋਗਾਂ ਨੂੰ ਸਬਸਿਡੀ ਉਤੇ ਬਿਜਲੀ ਦੇਣ ਦੇ ਨਾਲ-ਨਾਲ ਘਰੇਲੂ ਖਪਤਕਾਰਾਂ ਨੂੰ ਕਿਫਾਇਤੀ ਦਰਾਂ ਉਤੇ ਬਿਜਲੀ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਮੌਜੂਦਾ ਪੀ.ਪੀ.ਏਜ਼ ਡੂੰਘਾਈ ਵਿੱਚ ਘੋਖਣੇ ਬਣਦੇ ਹਨ।

ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਇਸ ਸਾਲ ਜਨਵਰੀ ਮਹੀਨੇ ਐਲਾਨ ਕੀਤਾ ਸੀ ਕਿ ਅਕਾਲੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਪ੍ਰਾਈਵੇਟ ਭਾਈਵਾਲਾਂ ਨਾਲ ਦਸਤਖਤ ਕੀਤੇ ਪੀ.ਪੀ.ਏਜ਼ ਦੀ ਕਥਿਤ ਧੋਖਾਧੜੀ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਾਈਟ ਪੇਪਰ ਲੈ ਕੇ ਆਵੇਗੀ।

ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਦਸਤਖਤ ਕੀਤੇ ਪੀ.ਪੀ.ਏਜ਼, ਸਾਰੇ ਦਸਤਾਵੇਜ਼ ਅਤੇ ਉਨ੍ਹਾਂ ਵੱਲੋਂ ਸਥਾਪਤ ਕੀਤੇ ਪਾਵਰ ਪਲਾਂਟਾਂ ਦਾ ਖੁਲਾਸਾ ਕੀਤਾ ਜਾਵੇਗਾ ਜਿਸ ਨਾਲ ਸੂਬੇ ਉਤੇ ਬੇਲੋੜਾ ਬੋਝ ਪਿਆ ਹੈ।

Share News / Article

Yes Punjab - TOP STORIES