Friday, December 1, 2023

ਵਾਹਿਗੁਰੂ

spot_img
spot_img
spot_img

ਬਿਹਤਰ ਹੁੰਦਾ ਸਿੱਧੂ ਬਿਜਲੀ ਮੰਤਰੀ ਵਜੋਂ ਨਿੱਜੀ ਥਰਮਲ ਪਲਾਂਟਾਂ ਤੋਂ ਦਲਾਲੀ ਖ਼ਾਣ ਵਾਲਿਆਂ ਨੂੰ ਨੰਗਾ ਕਰਦੇ: ਹਰਪਾਲ ਚੀਮਾ

- Advertisement -

ਚੰਡੀਗੜ੍ਹ, 14 ਜੁਲਾਈ 2019:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬਤੌਰ ਕੈਬਿਨੇਟ ਮੰਤਰੀ ਅਸਤੀਫ਼ਾ ਦਿੱਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ‘ਚ ਵੀ ਬਣੇ ਰਹਿਣ ਦਾ ਕੋਈ ਹੱਕ ਨਹੀਂ, ਉਨ੍ਹਾਂ ਨੂੰ ਤੁਰੰਤ ਇਸ ਭ੍ਰਿਸ਼ਟ ਕਾਂਗਰਸੀ ਪਾਰਟੀ ਛੱਡ ਦੇਣੀ ਚਾਹੀਦੀ ਹੈ।

ਪਾਰਟੀ ਹੈੱਡਕੁਆਟਰ ‘ਤੇ ਮੀਡੀਆ ਨਾਲ ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਨਾ ਸ਼ੱਕ ਨਵਜੋਤ ਸਿੰਘ ਸਿੱਧੂ ਦੀ ਸਾਫ਼ ਸੁਥਰਾ ਸਿਆਸੀ ਅਕਸ ਅਤੇ ਪੰਜਾਬ ਕੈਬਿਨੇਟ ‘ਚ ਸਿਰਫ਼ ਨਵਜੋਤ ਸਿੰਘ ਸਿੱਧੂ ਵੱਲੋਂ ਹੀ ਬਾਦਲਾਂ ਦੇ 10 ਸਾਲਾਂ ਮਾਫ਼ੀਆ ਰਾਜ ਸਮੇਤ ਬੇਅਦਬੀਆਂ ਦੇ ਮਾਮਲਿਆਂ ‘ਤੇ ਬਾਦਲਾਂ ਵਿਰੁੱਧ ਬੇਬਾਕੀ ਨਾਲ ਬੋਲਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ ਨਹੀਂ ਸੀ ਆ ਰਿਹਾ, ਕਿਉਂਕਿ ਆਮ ਲੋਕਾਂ ‘ਚ ਸਿੱਧੂ ਦੇ ਵਧਦੇ ਸਿਆਸੀ ਕੱਦ ਨੂੰ ਕੈਪਟਨ ਆਪਣੀ ਕੁਰਸੀ ਲਈ ਵੀ ਖ਼ਤਰਾ ਸਮਝਣ ਲੱਗੇ ਸਨ। ਇਸ ਕਰਕੇ ਸਿੱਧੂ ਨੂੰ ਲਗਾਤਾਰ ਜ਼ਲੀਲ ਕੀਤਾ ਜਾ ਰਿਹਾ ਸੀ, ਆਖ਼ਿਰ ਸਿੱਧੂ ਨੂੰ ਅਸਤੀਫ਼ੇ ਲਈ ਮਜਬੂਰ ਕਰ ਦਿੱਤਾ ਗਿਆ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਹਤਰ ਹੁੰਦਾ ਨਵਜੋਤ ਸਿੰਘ ਸਿੱਧੂ ਬਤੌਰ ਬਿਜਲੀ ਮੰਤਰੀ ਅਹੁਦਾ ਸੰਭਾਲ ਕੇ ਪਿਛਲੀ ਬਾਦਲ ਸਰਕਾਰ ਦੌਰਾਨ ਜਨਤਕ (ਸਰਕਾਰੀ) ਥਰਮਲ ਪਲਾਂਟ ਬੰਦ ਕਰਕੇ ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਕੀਤੇ ਮਹਿੰਗੇ ਅਤੇ ਨਜਾਇਜ਼ ਸ਼ਰਤਾਂ ਵਾਲੇ ਸਮਝੌਤੇ ਰੱਦ ਕਰਦੇ ਅਤੇ ਬਾਦਲਾਂ ਦੇ ਬਿਜਲੀ ਮਾਫ਼ੀਆਂ ਨੂੰ ਨੰਗਾ ਕਰਦੇ। ਇਹ ਵੀ ਜਨਤਕ ਕਰਦੇ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਹੋਏ ਸਮਝੌਤੇ ਰੱਦ ਕਰਨ ਤੋਂ ਕਿਉਂ ਭੱਜ ਗਏ?

ਚੀਮਾ ਨੇ ਕਿਹਾ ਕਿ ਸਿੱਧੂ ਨੇ ਸੂਬੇ ਅਤੇ ਪੰਜਾਬ ਦੇ ਸਾਰੇ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਦਾ ਮੌਕਾ ਖੁੰਝਾ ਲਿਆ ਹੈ, ਕਿਉਂਕਿ ਲੋਕਾਂ ਨੂੰ ਸਿੱਧੂ ਤੋਂ ਕਾਫ਼ੀ ਉਮੀਦਾਂ ਸਨ। ਇੱਕ ਸਵਾਲ ਦੇ ਜਵਾਬ ‘ਚ ਚੀਮਾ ਨੇ ਕਿਹਾ ਕਿ ਸਿੱਧੂ ਨੂੰ ਤੁਰੰਤ ਕਾਂਗਰਸ ਪਾਰਟੀ ਤੋਂ ਹੀ ਕਿਨਾਰਾ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਨਾ ਕੇਵਲ ਨਵਜੋਤ ਸਿੰਘ ਸਿੱਧੂ ਬਲਕਿ ਇਮਾਨਦਾਰ ਅਤੇ ਸਾਫ਼ ਸੁਥਰੇ ਅਕਸ ਵਾਲੇ ਹਰ ਉਸ ਆਗੂ ਦਾ ‘ਆਪ’ ‘ਚ ਸਵਾਗਤ ਹੈ, ਜੋ ਪੰਜਾਬ ਦੀ ਜਵਾਨੀ, ਕਿਸਾਨੀ, ਦਲਿਤਾਂ, ਵਪਾਰੀਆਂ, ਉਦਯੋਗਪਤੀਆਂ, ਕਰਮਚਾਰੀਆਂ, ਬੇਰੁਜ਼ਗਾਰਾਂ ਦੇ ਹੱਕ ‘ਚ ਮਾਫ਼ੀਆ ਰਾਜ ਵਿਰੁੱਧ ਡਟਣ ਦਾ ਜਜ਼ਬਾ ਰੱਖਦਾ ਹੈ।

- Advertisement -

YES PUNJAB

Transfers, Postings, Promotions

spot_img

Stay Connected

222,838FansLike
113,236FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech

error: Content is protected !!