ਬੇਅਦਬੀ ਮਾਮਲੇ ਦੇ ਦੋਸ਼ੀ, ਬਿੱਟੂ ਦੇ ਸਾਥੀ 5 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ, ਜੇਲ੍ਹ ’ਚੋਂ ਰਿਹਾ

ਨਾਭਾ, 13 ਜੁਲਾਈ, 2019 (ਹਰਪ੍ਰੀਤ ਸਿੰਘ ਨਾਭਾ)
ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਅਤੇ ਡੇਰਾ ਸਿਰਸਾ ਦੀ ਸਟੇਟ ਕਮੇਟੀ ਦੇ ਮੈਂਬਰ ਮਹਿੰਦਰ ਪਾਲ ਸਿੰਘ ਬਿੱਟੂ ਦੇ ਪੰਜ ਸਾਥੀਆਂ ਨੂੰ ਬੇਅਦਬੀ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਗਈ ਜਿਸ ਮਗਰੋਂ ਇਨ੍ਹਾਂ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ ਰਿਹਾ ਕਰ ਦਿੱਤਾ ਗਿਆ ਹੈ।

ਜਿਨ੍ਹਾਂ ਪੰਜਾਂ ਡੇਰਾ ਪ੍ਰੇਮੀਆਂ ਨੂੰ ਹਾਈ ਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ ਹੈ ਉਨ੍ਹਾਂ ਵਿਚ ਜਤਿੰਦਰ ਸਿੰਘ, ਰਾਜਬੀਰ ਸਿੰਘ, ਸੁਖ਼ਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਬਲਜੀਤ ਸਿੰਘ ਸ਼ਾਮਿਲ ਹਨ।

ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬੰਦ ਬਰਗਾੜੀ ਕਾਂਡ ਦੇ ਇਨ੍ਹਾਂ ਪੰਜਾਂ ਦੋਸ਼ੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨਾਲ ਬੀਤੀ ਰਾਤ ਜੇਲ੍ਹ ਵਿਚੋਂ ਰਿਹਾਅ ਕੀਤੇ ਜਾਣ ਦੀ ਖ਼ਬਰ ਹੈ।

Yes Punjab - Top Stories