ਬੇਰੀ, ਡੀ.ਸੀ. ਤੇ ਸੀ.ਪੀ. ਵੱਲੋਂ ਅਧਿਕਾਰੀਆਂ ਨੂੰ ਰਾਮਾ ਮੰਡੀ ਫ਼ਲਾਈਉਵਰ ’ਤੇ ਯਾਤਰੀਆਂ ਦੀ ਸੁਰੱਖ਼ਿਆ ਯਕੀਨੀ ਬਣਾਉਣ ਦੀਆਂ ਹਦਾਇਤਾਂ

ਜਲੰਧਰ, 10 ਅਕਤੂਬਰ, 2019 –

ਵਿਧਾਇਕ ਰਜਿੰਦਰ ਬੇਰੀ, ਡਿਪਟੀ ਕਮਿਸ਼ਨਰ ਜਲੰਧਰਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਰਾਮਾ ਮੰਡੀ ਫਲਾਈ ਓਵਰ ’ਤੇ ਇੰਡੀਅਨ ਰੋਡ ਕਾਂਗਰਸ ਦੇ ਮਾਪਦੰਡਾਂ ਅਨੁਸਾਰ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਰਵਿਸ ਲੇਟ ਨੂੰ ਚੌੜਾ ਕੀਤਾ ਜਾਵੇ।

ਕੌਮੀ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਦੇ ਨਾਲ ਨਾਲ ਯਾਤਰੀਆਂ ਲਈ ਨਿਰਵਿਘਨ ਅਵਾਜਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਜਾਣ ਵਾਲੀਆਂ ਵੱਡੀ ਤਦਾਦ ਵਿੱਚ ਲੋਕਾਂ ਵਲੋਂ ਜਲੰਧਰ ਅਤੇ ਕਰਤਾਰਪੁਰ ਦੇ ਰਸਤੇ ਜਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਕੌਮੀ ਹਾਈਵੇਅ ’ਤੇ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਫਲਾਈ ਓਵਰ ਬਹੁਤ ਮਹੱਤਵਪੂਰਨ ਹੈ ਅਤੇ ਇਸ ਤੋਂ ਇਲਾਵਾ ਇਸ ਸੰਵੇਦਨਸ਼ੀਲ ਸਥਾਨ ’ਤੇ ਲੁਧਿਆਣਾ, ਹੁਸ਼ਿਆਰਪੁਰ ਅਤੇ ਰਾਮਾ ਮੰਡੀ ਵਾਲੇ ਪਾਸੇ ਤੋਂ ਆਉਣ ਵਾਲੀ ਅਵਾਜਾਈ ਦਾ ਰਲੇਵਾਂ ਹੁੰਦਾ ਹੈ। Çਂੲਸ ਲਈ ਕੌਮੀ ਹਾਈਵੇ ਅਥਾਰਟੀ ਆਫ਼ ਇੰਡੀਆ ਨੂੰ ਇਸ ਸਥਾਨ ’ਤੇ ਅਵਾਜਾਈ ਦੇ ਨਿਰਵਿਘਨ ਰਲੇਵੇਂ ਨੂੰ ਯਕੀਨੀ ਬਣਾਉਣ ਲਈ ਸਰਵਿਸ ਲੇਨਾਂ ਨੂੰ ਚੌੜਾ ਕਰਨਾ ਅਤੇ ਯਾਤਰੀਆਂ ਦੀ ਸਹੂਲਤ ਲਈ ਸਾਈਨ ਬੋਰਡ ਲਗਾਉਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਵਿੱਚ ਤਕਨੀਕੀ ਖ਼ਰਾਬੀ ਨੂੰ ਅਥਾਰਟੀ ਵਲੋਂ ਪੂਰੀ ਯੋਗਤਾ ਨਾਲ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਨਿਰਵਿਘਨ ਅਵਾਜਾਈ ਦੀ ਸਹੂਲਤ ਪ੍ਰਦਾਨ ਕਰਵਾਉਣ ਲਈ ਚਿੰਤਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਥਾਨ ’ਤੇ ਕੋਈ ਦੁਰਘਟਨਾ ਵਾਪਰਦੀ ਹੈ ਤਾਂ ਉਸ ਦੀ ਸਾਰੀ ਜਿੰਮੇਵਾਰੀ ਕੌਮੀ ਹਾਈਵੇਅ ਅਥਾਰਟੀ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਰੁਝੇਵੇਂ ਭਰੇ ਸਥਾਨ ’ਤੇ ਯਾਤਰੀਆਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਨਰੇਸ਼ ਡੋਗਰਾ, ਐਨ.ਐਚ.ਏ.ਆਈ. ਅੰਬਾਲਾ ਪ੍ਰੋਜੈਕਟ ਡਾਇਰੈਕਟਰ ਯੋਗੇਸ਼ ਚੰਦਰਾ ਅਤੇ ਹੋਰ ਵੀ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

Share News / Article

Yes Punjab - TOP STORIES