26.1 C
Delhi
Tuesday, April 16, 2024
spot_img
spot_img

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਐਲਾਨ, ਖਰੜ ਵਿਖੇ ਕਰਨਗੇ ਮਹਾਂ-ਰੈਲੀ

ਦਲਜੀਤ ਕੌਰ ਭਵਾਨੀਗੜ੍ਹ
ਖਰੜ, 28 ਅਕਤੂਬਰ, 2021:
ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਵਿੱਚ ਕੋਈ ਵੀ ਹੱਲ ਨਾ ਕਰਨ ਤੇ ਅੱਜ ਖਰੜ ਵਿਖੇ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਫ਼ੈਸਲਾ ਲਿਆ ਗਿਆ ਕਿ 31 ਅਕਤੂਬਰ ਨੂੰ ਖਰੜ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਮਹਾਂ-ਰੋਸ਼ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ , ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਗੁਰਪ੍ਰੀਤ ਫਾਜ਼ਿਲਕਾ, ਰਵੀ ਸਾਮਾ ਤੇ ਹਰੀਸ਼ ਕੰਬੋਜ ਨੇ ਕਿਹਾ ਕਿ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਵਾਰ-ਵਾਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਦੇ ਉੱਪਰ ਕੋਈ ਵੀ ਠੋਸ ਹੱਲ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਆਵਾਜ਼ ਨੂੰ ਦਬਾਉਣ ਲਈ ਝੂਠੇ ਪਰਚੇ ਦਰਜ਼ ਕੀਤੇ ਜਾ ਰਹੇ ਹਨ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਖ਼ਤਮ ਕੀਤਾ ਜਾ ਸਕੇ, ਪਰ ਜਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਤੇ ਉਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਆਗੂਆਂ ਨੇ ਕਿਹਾ ਕਿ 31 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਓਸ ਦੀ ਜਿਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

ਉੱਧਰ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਖਰੜ ਨੇੜੇ ਦੇਸੂਮਾਜਰਾ ਵਿਖੇ ਟੈਂਕੀ ਤੇ ਚੜ੍ਹੇ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ 8ਵੇੰ ਦਿਨ ਵੀ ਟੈਂਕੀ ਦੇ ਉੱਪਰ ਡਟੇ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION