ਬੈਂਸ ’ਤੇ ਬਿਨਾਂ ਕਿਸੇ ਜਾਂਚ ਦੇ ਪਰਚਾ ਦਰਜ ਕਰਨਾ ਸਿਆਸਤ ਤੋਂ ਪ੍ਰੇਰਿਤ: ਅਕਾਲੀ ਦਲ ਟਕਸਾਲੀ

ਲੁਧਿਆਣਾ, 10 ਸਤੰਬਰ, 2019 –

ਲੁਧਿਆਣਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅਤੇ ਡੀ.ਸੀ ਦੇ ਵਿਚਕਾਰ ਹੋਈ ਬਹਿਸ ਤੇ ਪਰਚਾ ਦਰਜ ਕਰਨਾ ਸਿਆਸਤ ਤੋਂ ਪ੍ਰੇਰਿਤ ਨਜ਼ਰ ਆ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾ ਅਤੇ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਵਰਕਰਾਂ ਨਾਲ ਮੀਟਿੰਗ ਦੌਰਾਨ ਆਖੇ।

ਇਨ੍ਹਾਂ ਆਗੂਆਂ ਨੇ ਆਖਿਆ ਕਿ ਚੰਗਾ ਹੁੰਦਾ ਜੇ ਕੈਪਟਨ ਅਮਰਿੰਦਰ ਸਿੰਘ ਬਟਾਲਾ ਪਟਾਕਾ ਫੈਕਟਰੀ ਵਿੱਚ ਮਾਰੇ ਗਏ 24 ਲੋਕਾਂ ਦੇ ਜਿੰਮੇਵਾਰ ਗੁਰਦਾਸਪੁਰ ਜ਼ਿਲੇ ਦੇ ਅਧਿਕਾਰੀਆਂ ਵਿਰੁਧ ਕਾਰਵਾਈ ਕਰਕੇ ਪਰਚਾ ਦਰਜ ਕਰਦੇ । ਜਦੋਂ ਕਿ ਬੈਂਸ ਉੱਤੇ ਹੋਏ ਪਰਚੇ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੰਕਾਰੀ ਲਫਜ਼ਾ ਵਿੱਚ ਇਹ ਗੱਲ ਕਹਿਣੀ ਕਿ ਇਹ ਪਰਚਾ ਮੇਰੇ ਹੁਕਮਾਂ ਤੇ ਹੋਇਆ ਹੈ ਇਹ ਵੀ ਇਕ ਨਿੰਦਣਜੋਗ ਹੈ।

ਇਨ੍ਹਾਂ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਵਜਾਰਤ ਦੇ ਮੰਤਰੀ ਅਤੇ ਐਮ.ਐਲ.ਏ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਆਪਣੀ ਮਾੜੀ ਸ਼ਬਦਾਵਲੀ ਕਾਰਨ ਚਰਚਾ ਵਿੱਚ ਰਹੇ ਹਨ ਪਰ ਉਨ੍ਹਾਂ ਉਤੇ ਅਜ ਤੱਕ ਕੋਈ ਕਾਰਵਾਈ ਕਿਊਂ ਨਹੀਂ ਕੀਤੀ ਗਈ ।

ਇਹਨਾਂ ਆਗੂਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਮੰਗ ਕਰਦਾ ਹੈ ਕਿ ਸਭ ਤੋਂ ਪਹਿਲਾਂ 24 ਮੌਤਾਂ ਦੇ ਜਿੰਮੇਵਾਰ ਅਫ਼ਸਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਬੈਂਸ ਅਤੇ ਹੋਰਨਾ ਉੱਤੇ ਦਰਜ ਕੀਤਾ ਮੁਕਦਮਾਂ ਸਰਕਾਰ ਤੁਰੰਤ ਰੱਦ ਕਰੇ।

ਇਸ ਮੌਕੇ ਜਥੇਦਾਰ ਦਲਜੀਤ ਸਿੰਘ ਗਿੱਲ ਪ੍ਰਧਾਨ ਜ਼ਿਲਾ ਤਰਨਤਾਰਨ, ਜਥੇਦਾਰ ਗੁਰਜੀਵਨ ਸਿੰਘ ਸਰੌਦ ਪ੍ਰਧਾਨ ਜ਼ਿਲਾ ਸੰਗਰੂਰ, ਜਥੇਦਾਰ ਕਰਮਜੀਤ ਸਿੰਘ ਬਾਲੇਵਾਲ, ਦਲਬਾਰਾ ਸਿੰਘ ਲਹਿਲ, ਅਮਰੀਕ ਸਿੰਘ ਨਾਰੀਕੇ, ਰਾਮ ਸਿੰਘ ਮਨਵੀ ਸਾਬਕਾ ਸਰਪੰਚ, ਬਲਜਿੰਦਰ ਸਿੰਘ,ਦਲਬੀਰ ਸਿੰਘ,ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਤਜਿੰਦਰ ਸਿੰਘ, ਹਰਪ੍ਰੀਤ ਸਿੰਘ, ਗਗਨ ਆਦਿ ਹਾਜ਼ਰ ਸਨ ।

Share News / Article

Yes Punjab - TOP STORIES