ਬ੍ਰਿਟਿਸ਼ ਆਰਮੀ ਦਾ ਵਫ਼ਦ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 11 ਦਸੰਬਰ, 2019 –
ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸਥਾਨਕ ਖ਼ਾਲਸਾ ਕਾਲਜ ਵਿਖੇ ਸਾਰਾਗੜ੍ਹੀ ਫਾਊਂਡੇਸ਼ਨ ਨਿਊਯਾਰਕ ਵੱਲੋਂ ਕਰਵਾਏ ਗਏ ਇਕ ਸੈਮੀਨਾਰ ਵਿਚ ਭਾਗ ਲੈਣ ਪੁੱਜੇ ਬ੍ਰਿਟਿਸ਼ ਆਰਮੀ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।

ਵਫ਼ਦ ਵਿਚ ਬਰਗੇਡੀਅਰ ਸੇਲੀਆ ਜੇਨ ਹਾਰਵੇ, ਕਰਨਲ ਜੋਹਨ ਕੇਂਡਲ, ਕੈਪਟਨ ਕਰੇਜ ਬਿਕੇਰਟਨ, ਕੈਪਟਨ ਜਗਜੀਤ ਸਿੰਘ ਤੇ ਵਾਰੰਟ ਅਫ਼ਸਰ ਅਸ਼ੋਕ ਚੌਹਾਨ ਮੌਜੂਦ ਸਨ।

ਇਸ ਦੌਰਾਨ ਵਫ਼ਦ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ, ਜਿਥੇ ਉਨ੍ਹਾਂ ਨੂੰ ਸਿੰਘ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਵੀ ਮੱਥਾ ਟੇਕਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਸ. ਗੁਰਿੰਦਰਪਾਲ ਸਿੰਘ ਜੋਸਨ, ਪ੍ਰਧਾਨ ਬਰਗੇਡੀਅਰ ਕੁਲਦੀਪ ਸਿੰਘ ਕਾਹਲੋਂ, ਸ. ਤਰਨਬੀਰ ਸਿੰਘ ਬੈਨੀਪਾਲ, ਬੀਬੀ ਕਮਲਜੀਤ ਕੌਰ ਪੰਨੂ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ ਤੇ ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

Share News / Article

Yes Punjab - TOP STORIES