30.1 C
Delhi
Saturday, April 13, 2024
spot_img
spot_img

ਬੱਬੀ ਬਾਦਲ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਚੋਣ ਪ੍ਰਚਾਰ ਦੀ ਸੰਭਾਲੀ ਕਮਾਨ ਵੱਖ ਵੱਖ ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ
ਮੋਹਾਲੀ, 10 ਫਰਵਰੀ, 2022 –
ਹਲਕਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਕੁਲਵੰਤ ਸਿੰਘ ਦੇ ਚੋਣ ਮੁਹਿੰਮ ਦੀ ਕਮਾਨ ਸੰਭਾਲ ਦਿਆ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕੁਲਵੰਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾਂ ਇਸ ਮੌਕੇ ਬੱਬੀ ਬਾਦਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਭਿਰਸ਼ਟ ਰਵਾਇਤੀ ਪਾਰਟੀਆਂ ਕੋਲੋਂ ਤੰਗ ਆ ਚੁੱਕੇ ਹਨ। ਜਿਹਨਾਂ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਅਤੇ ਪੰਜਾਬ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ।

ਬੱਬੀ ਬਾਦਲ ਨੇ ਬਲਬੀਰ ਸਿੱਧੂ ਤੇ ਦੋਸ਼ ਲਾਇਆ ਕਿ ਬਤੋਰ ਸਿਹਤ ਮੰਤਰੀ ਹੁੰਦਿਆਂ ਉਨ੍ਹਾਂ ਹਲਕੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਜਾਰੀ ਰੱਖਿਆ‌ ਜਿਸ ਕਰਕੇ ਹਲਕੇ ਦੀਆਂ ਸਿਹਤ ਸਹੂਲਤਾਂ ਦਾ ਅੱਜ ਵੀ ਬੁਰਾਂ ਹਾਲ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕੰਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਚਹਿਰਾ ਸਰਦਾਰ ਭਗਵੰਤ ਸਿੰਘ ਮਾਨ ਹੀ ਪੰਜਾਬ ਨੂੰ ਤੱਰਕੀ ਅਤੇ ਖੁਸ਼ਹਾਲੀ ਵੱਲ ਲੈਕੇ ਜਾਂ ਸਕਦੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਅਤੇ ਬੱਚਿਆਂ ਨੂੰ ਚੰਗੀ ਵਿੱਦਿਆਂ ਦੇ ਸਕਦੇ ਹਨ।

ਇਸ ਮੌਕੇ ਬੱਬੀ ਬਾਦਲ ਨੇ ਹਲਕਾ ਮੋਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਭਿ੍ਰਸ਼ਟਾਚਾਰ ਅਤੇ ਗੁੱਡਾਂ ਤੰਤਰ ਕੋਲੋਂ ਨਿਯਾਤ ਦਿਵਾਉਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਕੁਲਵੰਤ ਸਿੰਘ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਈਏ ਤਾਂ ਜੋ ਹਲਕੇ ਦੇ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇ ਨਾਲ ਨਾਲ ਚੰਗੀ ਵਿਦਿਆ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ।

ਇਸ ਮੌਕੇ ਉਨ੍ਹਾਂ ਨਾਲ ਗੁਰਮੇਲ ਸਿੰਘ ਸਿੱਧੂ, ਕਰਨੈਲ ਸਿੰਘ,ਰਾਮ ਸਿੰਘ ਸੋਹਲ, ਹਰਪਾਲ ਸਿੰਘ, ਗੱਜਣ ਸਿੰਘ, ਬਲਵਿੰਦਰ ਸਿੰਘ ਬਿੰਦਰ, ਹਰਜੀਤ ਸਿੰਘ, ਇੰਦਰਜੀਤ ਕੌਰ, ਬਲਜੀਤ ਸਿੰਘ ਖੋਖਰ, ਜਰਨੈਲ ਸਿੰਘ ਹੇਮਕੁੰਟ,ਕੁਲਦੀਪ ਸਿੰਘ, ਬਲਵਿੰਦਰ ਸਿੰਘ, ਰਘਵੀਰ ਸਿੰਘ, ਰਣਜੀਤ ਸਿੰਘ,ਤੁਰਨਪ੍ਰੀਤ ਸਿੰਘ, ਬਚਿੱਤਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁਰਿੰਦਰ ਸਿੰਘ ਕੰਡਾਲਾ, ਇਕਬਾਲ ਸਿੰਘ, ਮੁਖਤਿਆਰ ਸਿੰਘ, ਧਰਮ ਸਿੰਘ, ਤਰਲੋਕ ਸਿੰਘ , ਮਨਜੀਤ ਕੌਰ,ਮਾਨ ਕੌਰ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION