spot_img
44.1 C
Delhi
Saturday, June 15, 2024
spot_img

ਭਗਵੰਤ ਮਾਨ ਅਮਲੋਹ ਦੇ ਵਿਧਾਇਕ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਹਿਣ ਤਾਂ ਜੋ ਝੋਨੇ ਦੀ ਖ਼ਰੀਦ ਪ੍ਰਭਾਵਿਤ ਨਾ ਹੋਵੇ: ਪ੍ਰਤਾਪ ਬਾਜਵਾ

ਯੈੱਸ ਪੰਜਾਬ
ਚੰਡੀਗੜ੍ਹ, 2 ਅਕਤੂਬਰ, 2022:
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦੀ ਉਸ ਦੇ ਬੇਰਹਿਮ ਅਤੇ ਗਲਤ ਵਿਵਹਾਰ ਲਈ ਝੋਨੇ ਦੀ ਫਸਲ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਲਈ ਗੰਭੀਰ ਖਤਰਾ ਪੈਦਾ ਕਰਨ ਲਈ ਆਲੋਚਨਾ ਕੀਤੀ ਹੈ।

ਬਾਜਵਾ ਨੇ ਮੀਡੀਆ ਰਿਪੋਰਟਾਂ ਦੇ ਹਿੱਸੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਮਲੋਹ ਤੋਂ ‘ਆਪ’ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਖੁਮਾਣੋਂ ਦੀ ਰਾਏਪੁਰ ਮਾਜਰੀ ਅਨਾਜ ਮੰਡੀ ‘ਚ ਪਨਗ੍ਰੇਨ ਇੰਸਪੈਕਟਰ ਗੁਰਮੀਤ ਸਿੰਘ ਨੂੰ ਜਿਸ ਤਰ੍ਹਾਂ ਜਨਤਕ ਤੌਰ ‘ਤੇ ਜ਼ਲੀਲ ਕੀਤਾ, ਉਹ ਨਾ ਸਿਰਫ ਸ਼ਰਮਨਾਕ ਹੈ, ਸਗੋਂ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਇਸ ਵਿਧਾਇਕ ਨੇ ਇੰਸਪੈਕਟਰ ਨੂੰ ਉਦੋਂ ਜ਼ਲੀਲ ਕੀਤਾ ਜਦੋਂ ਝੋਨੇ ਦੀ ਖਰੀਦ ਪ੍ਰਕਿਰਿਆ ਜ਼ੋਰਾਂ ’ਤੇ ਸੀ।

ਹੁਣ ਇੰਸਪੈਕਟਰ ਅਤੇ ਉਸ ਦੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਅਮਲੋਹ ਦੇ ਵਿਧਾਇਕ ਦਾ ਵਿਰੋਧ ਕਰਨ ਲਈ ਖਰੀਦ ਪ੍ਰਕਿਰਿਆ ਨੂੰ ਰੋਕਣ ਦੀ ਧਮਕੀ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੰਸਪੈਕਟਰ ਅਨੁਸਾਰ ਅਮਲੋਹ ਦੇ ਵਿਧਾਇਕ ਨੇ ਉਸ ਦੀ ਬਦਲੀ ਪਠਾਨਕੋਟ ਕਰਾਉਣ ਦੀ ਧਮਕੀ ਦਿੱਤੀ ਵੀ ਸੀ ਅਤੇ ਵਿਧਾਇਕ ਨੇ ਦਾਅਵਾ ਕੀਤਾ ਕਿ ਉਹ ਪਹਿਲਾਂ ਹੀ ਸਬੰਧਤ ਮੰਤਰੀ ਨਾਲ ਗੱਲ ਕਰ ਚੁੱਕੇ ਹਨ।

ਬਾਜਵਾ ਨੇ ਵਿਧਾਇਕ ਦੇ ਇਸ ਤਰ੍ਹਾਂ ਦੇ ਵਿਵਹਾਰ ਤੇ ਹੈਰਾਨੀ ਪ੍ਰਗਟਾਈ ਹੈ । ਉਹ ਇਹ ਵੀ ਨਹੀਂ ਸਮਝਦਾ ਕਿ ਜੇਕਰ ਝੋਨੇ ਦੀ ਫਸਲ ਦੀ ਖਰੀਦ ਰੁਕ ਜਾਂਦੀ ਹੈ ਤਾਂ ਇਸ ਦਾ ਭਾਰੀ ਨੁਕਸਾਨ ਕਿਸਾਨਾਂ ਨੂੰ ਹੋਵੇਗਾ। ਬਦਕਿਸਮਤੀ ਨਾਲ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਸੀਨੀਅਰ ਆਗੂ ਇਨ੍ਹਾਂ ਵਿਧਾਇਕਾਂ ਨੂੰ ਅਨੁਸ਼ਾਸਿਤ ਕਰਨ ਵਿੱਚ ਨਾਕਾਮ ਰਹੇ ਹਨ ਕਿਉਂਕਿ ਇਹ ਹਰ ਰੋਜ਼ ਕਿਸੇ ਨਾ ਕਿਸੇ ਵਿਵਾਦ ਵਿੱਚ ਘਿਰੇ ਰਹਿੰਦੇ ਹਨ।

ਬਾਜਵਾ ਨੇ ਕਿਹਾ ਕਿ ਬੱਸੀ ਪਠਾਣਾ ਤੋਂ ‘ਆਪ’ ਦਾ ਇਕ ਹੋਰ ਵਿਧਾਇਕ ਰੁਪਿੰਦਰ ਸਿੰਘ ਹੈਪੀ ਇਸ ਸਾਰੀ ਘਟਨਾ ਦਾ ਚਸ਼ਮਦੀਦ ਗਵਾਹ ਸੀ ਅਤੇ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਸੀ ਕਿ ਉਹ ਵੀ ਅਮਲੋਹ ਦੇ ਵਿਧਾਇਕ ਵੱਲੋਂ ਕੀਤੇ ਮਾੜੇ ਵਿਹਾਰ ਤੋਂ ਇਨਕਾਰੀ ਹੈ। ਪਨਗ੍ਰੇਨ ਐਸੋਸੀਏਸ਼ਨ ਵੱਲੋਂ ਪੰਜਾਬ ਭਰ ਵਿੱਚ ਖਰੀਦ ਪ੍ਰਕਿਰਿਆ ਨੂੰ ਰੋਕਣ ਦਾ ਫੈਸਲਾ ਕਰਨ ਤੋਂ ਪਹਿਲਾਂ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਬੰਧ ਵਿੱਚ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਹੈ।

ਬਾਜਵਾ ਨੇ ਕਿਹਾ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਹਲਕਾ ਵਿਧਾਇਕ ਦੇ ਖਿਲਾਫ ਤੁਰੰਤ ਸਖਤ ਅਨੁਸ਼ਾਸਨੀ ਕਾਰਵਾਈ ਕਰਨ ਅਤੇ ਵਿਧਾਇਕ ਨੂੰ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਕਹਿਣ ਤਾਂ ਜੋ ਝੋਨੇ ਦੀ ਖਰੀਦ ਦੀ ਪ੍ਰਕਿਰਿਆ ਠੱਪ ਨਾ ਹੋ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION