Wednesday, June 29, 2022

ਵਾਹਿਗੁਰੂ

spot_imgਭਗਵੰਤ ਮਾਨ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਦੀ ਅਣਦੇਖੀ ਨਾ ਕਰਨ: ਰਾਜਵਿੰਦਰ ਕੌਰ ਰਾਜੂ

ਯੈੱਸ ਪੰਜਾਬ
ਜਲੰਧਰ, 24 ਮਈ, 2022 –
ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਉਤੇ ਮੁਹਾਲੀ ਸਥਿਤ ਕੌਮਾਂਤਰੀ ਹਵਾਈ ਅੱਡੇ ਨੂੰ ਵੱਧ ਤਰਜ਼ੀਹ ਦੇਣ ਅਤੇ ਅੰਮ੍ਰਿਤਸਰ ਸਥਿਤ ਕੌਮਾਂਤਰੀ ਹਵਾਈ ਅੱਡੇ ਨੂੰ ਅਣਦੇਖਾ ਕਰਨ ਸਮੇਤ ਸੂਬੇ ਦੇ ਵੱਖ-ਵੱਖ ਘਰੇਲੂ ਹਵਾਈ ਅੱਡਿਆਂ ਦੀ ਦਸ਼ਾ ਨਾ ਸੁਧਾਰਨ ਅਤੇ ਉਡਾਣਾਂ ਸ਼ੁਰੂ ਕਰਾਉਣ ਵਿੱਚ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹੈ।

ਅੱਜ ਇੱਥੇ ਜਾਰੀ ਇਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਆਖਿਆ ਹੈ ਕਿ ਭਗਵੰਤ ਮਾਨ ਵੱਲੋਂ ਮੋਹਾਲੀ ਦੇ ਹਵਾਈ ਅੱਡੇ ਤੋਂ ਵਾਧੂ ਕੌਮਾਂਤਰੀ ਉਡਾਣਾਂ ਸ਼ੁਰੂ ਕਰਾਉਣ ਲਈ ਚਾਰਾਜੋਈ ਕਰਨਾ ਚੰਗੀ ਗੱਲ ਹੈ ਪਰ ਪਹਿਲਾਂ ਤੋਂ ਹੀ ਪੂਰੀਆਂ ਉਡਾਨ ਸਹੂਲਤਾਂ ਨਾਲ ਲੈਸ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੂੰ ਵਿਸਾਰਨਾ ਬਹੁਤ ਚਿੰਤਾਜਨਕ ਗੱਲ ਹੈ ਕਿਉਂਕਿ ਇਸ ਪਵਿੱਤਰ ਨਗਰੀ ਨਾਲ ਕੁੱਲ ਦੁਨੀਆਂ ਦੇ ਪੰਜਾਬੀਆਂ ਖ਼ਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹਨ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਤੋਂ ਹੋਰ ਉਡਾਣਾਂ ਚੱਲਣ ਨਾਲ ਸੂਬੇ ਦੀਆਂ ਸਨਅਤਾਂ, ਸਬਜ਼ੀਆਂ, ਵਪਾਰ, ਸੱਭਿਆਚਾਰ ਤੇ ਸੈਰ ਸਪਾਟੇ ਨੂੰ ਵੀ ਵੱਡਾ ਹੁਲਾਰਾ ਮਿਲੇਗਾ ਅਤੇ ਪੰਜਾਬ ਸਰਕਾਰ ਅਧੀਨ ਹੋਣ ਕਰਕੇ ਰਾਜ ਨੂੰ ਕਰਾਂ ਦੀ ਉਗਰਾਹੀ ਵੀ ਵੱਧ ਹੋਵੇਗੀ।

ਮਹਿਲਾ ਕਿਸਾਨ ਨੇਤਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਦੂਜੇ ਸਭ ਤੋਂ ਵੱਡੇ ਅੰਮ੍ਰਿਤਸਰ ਦੇ ਹਵਾਈ ਅੱਡੇ ਦੀ ਪਟੜੀ ਪਹਿਲਾਂ ਹੀ ਆਈਐਲਐਸ ਕੈਟ 3-ਬੀ ਦੀ ਸਹੂਲਤ ਨਾਲ ਲੈਸ ਹੈ ਜਿੱਥੋਂ ਹੋਰ ਵਾਧੂ ਕੌਮਾਂਤਰੀ ਉਡਾਣਾਂ ਚਲਾਉਣ ਦੀ ਸਹੂਲਤ ਸੌਖਿਆਂ ਹੀ ਮਿਲ ਸਕਦੀ ਹੈ। ਇਸ ਤੋਂ ਇਲਾਵਾ ਇਹ ਕੌਮਾਂਤਰੀ ਹਵਾਈ ਅੱਡਾ ਪੰਜਾਬ ਸਮੇਤ ਜੰਮੂ-ਕਸ਼ਮੀਰ ਤੱਕ ਦੇ ਵਸਨੀਕਾਂ ਦੀਆਂ ਲੋੜਾਂ ਪੂਰੀਆਂ ਕਰਦਾ ਹੈ।

ਬੀਬੀ ਰਾਜੂ ਨੇ ਆਖਿਆ ਕਿ ਮੁੱਖ ਮੰਤਰੀ ਮਾਨ ਭਾਵੇਂ ਕੋਈ ਵੀ ਵਿਚਾਰਧਾਰਾ ਰੱਖਦੇ ਹੋਣ ਪਰ ਇਤਿਹਾਸਕ ਨਗਰੀ ਤੇ ਕੌਮਾਂਤਰੀ ਸਰਹੱਦੀ ਸ਼ਹਿਰ ਹੋਣ ਨਾਤੇ ਉਨ੍ਹਾਂ ਨੂੰ ਇਸ ਹਵਾਈ ਅੱਡੇ ਵੱਲ ਵੀ ਵੱਧ ਧਿਆਨ ਦੇ ਕੇ ਇਥੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਵਾਉਣ ਲਈ ਕੇਂਦਰ ਉੱਪਰ ਜ਼ੋਰ ਪਾਉਣਾ ਚਾਹੀਦਾ ਹੈ ਜਿਸ ਲਈ ਐੱਨਆਰਆਈ ਭਾਈਚਾਰਾ ਦਹਾਕਿਆਂ ਤੋਂ ਜ਼ੋਰ ਪਾ ਰਿਹਾ ਹੈ।

ਮਹਿਲਾ ਕਿਸਾਨ ਨੇਤਾ ਨੇ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਉਹ ਜਲੰਧਰ ਅਤੇ ਹਲਵਾਰਾ ਦੇ ਹਵਾਈ ਅੱਡਿਆਂ ਨੂੰ ਛੇਤੀ ਮੁਕੰਮਲ ਕਰਵਾਉਣ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰ ਬਣਾਉਣ ਅਤੇ ਕਰੋਨਾ ਕਾਲ ਦੌਰਾਨ ਬੰਦ ਹੋਏ ਬਠਿੰਡਾ, ਸਾਹਨੇਵਾਲ ਤੇ ਪਠਾਨਕੋਟ ਦੇ ਘਰੇਲੂ ਹਵਾਈ ਅੱਡਿਆਂ ਤੋਂ ਮੁੜ ਘਰੇਲੂ ਉਡਾਣਾਂ ਸ਼ੁਰੂ ਕਰਾਉਣ ਲਈ ਨਿੱਜੀ ਹਵਾਈ ਕੰਪਨੀਆਂ ਸਮੇਤ ਕੇਂਦਰੀ ਮੰਤਰੀਆਂ ਨਾਲ ਮਿਲ ਕੇ ਭਾਰਤ ਸਰਕਾਰ ਉੱਤੇ ਜ਼ੋਰ ਪਾਉਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,374FansLike
113,908FollowersFollow

ENTERTAINMENT

National

GLOBAL

OPINION

G-20 summit in Kashmir: An unparalleled diplomatic achievement for India after 1990 – by Ahmed Ali Fayyaz

New Delhi, June 27, 2022- On Thursday, 23 June 2022, the Government of Jammu and Kashmir constituted a 5-member committee of bureaucrats under Principal...

Understanding who lit the flames of ‘Agnipath, and why – by Kavya Dubey

It is an indescribably inspiring feeling to see a 'fauji' on the move - clad in his camouflage uniform at a railway platform with...

Prez poll: Draupadi Murmu’s nomination tactical outreach to tribals – by Sunil Trivedi

New Delhi, June 26, 2022- The nomination of Draupadi Murmu as NDA's Presidential candidate has been seen as a tactical political outreach to the...

SPORTS

Health & Fitness

Avocado Face Mask Recipes for Supple Skin

New Delhi, June 28, 2022- Avocado, not only tastes delicious but also has super benefits that can be good for your skin and intestines. Avocados contain fatty acids that provide long-lasting moisture to the skin without causing irritation. In fact, if you have inflammation and sensitive skin, this should be your go to ingredient. The fruit contains essential minerals such...

Gadgets & Tech

error: Content is protected !!