25.1 C
Delhi
Sunday, April 14, 2024
spot_img
spot_img

ਭਗਵੰਤ ਮਾਨ ਪਰਾਲੀ ਸੰਭਾਲਣ ਲਈ ਕਿਸਾਨਾਂ ਦੇ ਹੁੰਦੇ ਖਰਚ ਦਾ ਮੁਆਵਜ਼ਾ ਦੇਣ ਤੋਂ ਨਾ ਭੱਜਣ: ਸੁਖਬੀਰ ਸਿੰਘ ਬਾਦਲ

ਯੈੱਸ ਪੰਜਾਬ 
ਚੰਡੀਗੜ੍ਹ, 8 ਅਕਤੂਬਰ, 2022 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਦਾ ਮੁਆਵਜ਼ਾਦੇਣ ਤੋਂ ਕਿਉਂ ਭੱਜ ਰਹੇ ਹਨ ਜਦੋਂ ਇਸਦਾ ਵਾਅਦਾ ਉਹਨਾਂ ਆਪ ਕੀਤਾ ਸੀ ਤੇ ਉਹਨਾਂ ਨੇ ਇਹ ਵੀ ਪੁੱਛਿਆ ਕਿਆਮ ਆਦਮੀ ਸਰਕਾਰ ਕਿਸਾਨਾਂ ਦੇ ਮਾਲ ਖਾਤਿਆਂ ਵਿਚ ਰੈਡ ਐਂਟਰੀ ਵਰਗੀਆਂ ਬਹੁਤ ਖਤਰਨਾਕ ਕਾਰਵਾਈਆਂ ਕਿਉਂ ਕਰ ਰਹੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਰਾਜ ਸਰਕਾਰ ਨੇ ਇਹ ਤਜਵੀਜ਼ ਦਿੱਤੀ ਸੀ ਕਿ ਜੇਕਰ ਕਿਸਾਨ ਪਰਾਲੀ ਨਾ ਸਾੜਨਗੇ ਤਾਂ ਉਹਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਤਜਵੀਜ਼ ਮੁੱਖ ਮੰਤਰੀ ਨੇ ਹੀ ਦਿੱਤੀ ਸੀ ਕਿ ਇਸ ਸਕੀਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਦਿੱਲੀ ਤੇ ਪੰਜਾਬ ਦੇ ਨਾਲ ਕੇਂਦਰ ਸਰਕਾਰਾਂ ਮਿਲ ਕੇ ਯੋਗਦਾਨ ਪਾਉਣਗੀਆਂ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਪੰਜਾਬ ਤੇ ਦਿੱਲੀ ਸਰਕਾਰਾਂ ਜੋ ਆਮ ਆਦਮੀ ਪਾਰਟੀ ਦੀਆਂ ਹਨ, ਇਕ ਰੁਪਿਆ ਵੀ ਯੋਗਦਾਨ ਦੇਣ ਤੋਂ ਕਿਉਂ ਭੱਜ ਰਹੀਆਂ ਹਨ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਆਖਿਆ ਕਿ ਮੁੱਖ ਮੰਤਰੀ ਸਿਰਫ ਪਬਲੀਸਿਟੀ ਵਾਸਤੇ ਐਲਾਨ ਕਰਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਮੂੰਗੀ ਦੀ ਫਸਲ ਬੀਜਣ ਜੋ ਕਿਸਾਨ ਐਮ ਐਸ ਪੀ ਅਨੁਸਾਰ ਖਰੀਦੇਗੀ ਪਰ ਸਰਕਾਰ ਨੇ ਕੁੱਲ ਫਸਲ ਦਾ ਸਿਰਫ 10 ਫੀਸਦੀ ਹੀ ਐਮ ਐਸ ਪੀ ਅਨੁਸਾਰ ਖਰੀਦਿਆ ਉਹਨਾਂ ਕਿਹਾ ਕਿ ਇਸ ਮਗਰੋਂ ਮੁੱਖ ਮੰਤਰੀ ਨੇ ਐਲਾਨ ਕਰ ਦਿੱਤਾ ਕਿ ਕਿਸਾਨਾਂ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਵਾਸਤੇ ਰਾਜ ਸਰਕਾਰ 2500 ਰੁਪਏ ਪ੍ਰਤੀ ਏਕੜਾ ਮੁਆਵਜ਼ਾ ਦੇਵੇਗੀ ਪਰ ਸਰਕਾਰ ਸਮਾਂ ਆਉਣ ’ਤੇ ਇਹ ਵਾਅਦਾ ਪੂਰਾ ਕਰਨ ਤੋਂ ਵੀ ਮੁਕਰ ਗਈ।

ਸਰਦਾਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡਿਆ ਜਾ ਰਿਹਾ ਹੈ ਪਰ ਆਮ ਆਦਮੀ ਪਾਰਟੀ ਸਰਕਾਰ ਜ਼ਿਲ੍ਹਾ ਕਮਿਸ਼ਨਰਾਂ ਨੂੰ ਉਹਨਾਂ ਕਿਸਾਨਾਂ ਦੇ ਮਾਲ ਖਾਤਿਆਂ ਵਿਚ ਰੈਡ ਐਂਟਰੀ ਕਰਨ ਵਾਸਤੇ ਆਖ ਰਹੀ ਹੈ ਜੋ ਪਰਾਲੀ ਸਾੜਦੇ ਹਨ। ਉਹਨਾਂ ਕਿਹਾਕਿ ਕਿਸਾਨ ਤਾਂ ਪਹਿਲਾਂ ਹੀ ਆਮ ਆਦਮੀ ਪਾਰਟੀਸਰਕਾਰ ਵੱਲੋਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦੇਣ ਕਾਰਨ ਗੰਭੀਰ ਸੰਕਟ ਵਿਚੋਂ ਲੰਘ ਰਹੇ ਹਨ। ਉਹਨਾਂ ਕਿਹਾ ਕਿ ਹੁਣ ਛੋਟੇ ਕਿਸਾਨ ਜੋ ਸਭ ਤੋਂ ਵੱਧ ਪ੍ਰਭਾਵਤ ਹਨ, ਨੂੰ ਰੈਡ ਐਂਟਰੀ ਨਾਲ ਕਰਜ਼ੇ ਲੈਣ ਜਾਂ ਜ਼ਮੀਨ ਗਹਿਣੇ ਰੱਖਣ ਤੋਂ ਅਸਮਰਥ ਬਣਾਇਆ ਜਾ ਰਿਹਾ ਹੈ।

ਅਕਾਲੀਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਉਹਨਾਂ ਦੀ ਸਸਤੇ ਭਾਅ ਪਰਾਲੀ ਸੰਭਾਲਣ ਮਸ਼ੀਨਰੀ ਲੈਣ ਦੀ ਪੇਸ਼ਕਸ਼ ਸਵੀਕਾਰ ਨਹੀਂ ਕਰ ਸਕਦੇ ਕਿਉਂਕਿ ਅਜਿਹੀਆਂ ਮਸ਼ੀਨਾਂ ਨੂੰ ਚਲਾਉਣ ਵਾਸਤੇ ਭਾਰੀ ਟਰੈਕਟਰਾਂ ਦੀ ਲੋੜ ਹੁੰਦੀ ਹੈ। ਉਹਨਾਂ ਕਿਹਾਕਿ ਛੋਟੇ ਤੇ ਅੰਸ਼ਕ ਕਿਸਾਨ ਇਹ ਮਸੀਨਾਂ ਨਾ ਤਾਂ ਆਪ ਖਰੀਦ ਸਕਦੇ ਹਨ ਤੇ ਨਾ ਹੀ ਆਪ ਚਲਾ ਸਕਦਾ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਜਿਹੜੇ ਕਿਸਾਨਾਂ ਨੇ ਪਿਛਲੇ ਸਾਲ ਇਹ ਮਸ਼ੀਨਾਂ ਖਰੀਦੀਆਂਸਨ, ਉਹ ਸਰਕਾਰ ਵੱਲੋਂ ਮਸ਼ੀਨਾਂ ਦੀ ਲਾਗਤ ’ਤੇ ਸਬਸਿਡੀ ਨਾ ਦੇਣ ਕਾਰਨ ਇਹਨਾਂ ਦਾ ਲਾਹਾ ਲੈਣ ਤੋਂ ਵਾਂਝੇ ਰਹਿ ਗਏ ਸਨ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਆਪਣੇਾ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਨੂੰ ਰਾਹਤ ਦੇਣ ਜਾਂ ਫਿਰ ਰਾਜ ਸਰਕਾਰ ਪਰਾਲੀ ਪ੍ਰਬੰਧਨ ਦੀ ਜ਼ਿੰਮੇਵਾਰੀ ਆਪਣੀ ਸਿਰ ਲਵੇ। ਉਹਨਾਂ ਕਿ ਕਿਸਾਨ ਜੋ ਪਹਿਲਾਂ ਹੀ ਵਿੱਤੀ ਸੰਕਟ ਵਿਚ ਹਨ ਤੋਂ ਪਰਾਲੀ ਸੰਭਾਲਣ ’ਤੇ ਹੋਰ ਪੈਸੇ ਖਰਚਣ ਦੀ ਆਸ ਰੱਖਣਾ ਹੀ ਗਲਤ ਹੋਵੇਗਾ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਸਾਰੇ ਆਗੂਕਰਨ ਵਾਸਤੇ ਤਿਤੇ ਵਰਕਰ ਇਸ ਔਖੀ ਘੜੀ ਵਿਚ ਕਿਸਾਨਾਂ ਦੀ ਹਰ ਮਦਦ ਤਿਆਰ ਹਨ ਕਿਉਂਕਿ ਆਪ ਸਰਕਾਰ ਉਹਨਾਂ ਦੀ ਮਦਦ ਕਰਨ ਵਿਚ ਫੇਲ੍ਹ ਸਾਬਤ ਹੋਈ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION