ਭਰਤਇੰਦਰ ਸਿੰਘ ਚਾਹਲ ਦੇ ਕੁੜਮਣੀ ਦਾ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ

ਲੁਧਿਆਣਾ, 16 ਜਨਵਰੀ, 2020 –
ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੀ ਕੁੜਮਣੀ ਕੁਲਦੀਪ ਕੌਰ ਸੁਪਤਨੀ ਜਗਦੀਸ਼ਪਾਲ ਸਿੰਘ ਗਰੇਵਾਲ, ਜੋ ਕਿ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਭੋਗ ਕੇ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਪਿੰਡ ਦਾਦ (ਨੇੜੇ ਲੁਧਿਆਣਾ) ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਕੁਲਦੀਪ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਅਵਸਥਾ ਵਿੱਚ ਸਨ।

ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਵਰਗਾਂ ਨਾਲ ਸੰਬੰਧਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਹਾਜ਼ਰੀ ਭਰੀ। ਸ੍ਰ. ਚਾਹਲ ਨੇ ਦੱਸਿਆ ਕਿ ਸਵਰਗੀ ਕੁਲਦੀਪ ਕੌਰ ਨਮਿੱਤ ਅੰਤਿਮ ਅਰਦਾਸ ਮਿਤੀ 24 ਜਨਵਰੀ ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਦਾਦ ਵਿਖੇ ਹੋਵੇਗੀ।

Share News / Article

YP Headlines

Loading...