ਭਾਜਪਾ ਆਗੂ ਕਮਲ ਸ਼ਰਮਾ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ, ਰਾਜਪਾਲ ਵੱਲੋਂ ਫੁੱਲ ਮਾਲਾਵਾਂ ਅਰਪਿਤ

ਫ਼ਿਰੋਜ਼ਪੁਰ, 28 ਅਕਤੂਬਰ, 2019:

ਸਵ:ਕਮਲ ਸ਼ਰਮਾ ਦੇ ਅੰਤਿਮ ਸਸਕਾਰ ਵਿਚ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵਿਵੇਕ.ਐਸ ਸੋਨੀ ਸ਼ਾਮਲ ਹੋਏ ਅਤੇ ਸਦਵੀ ਵਿਛੋੜਾ ਦੇ ਗਈ ਸ਼ਖ਼ਸੀਅਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਗਵਰਨਰ ਸ੍ਰੀ.ਵੀ.ਪੀ ਸਿੰਘ ਬਦਨੌਰ ਵੱਲੋਂ ਸ਼ਰਧਾਂਜਲੀ ਫੁੱਲ ਭੇਟ ਕੀਤੇ।

ਡਿਪਟੀ ਕਮਿਸ਼ਨਰ ਸ੍ਰੀ.ਚੰਦਰ ਗੈਂਦ ਨੇ ਦੁਖੀ ਪਰਿਵਾਰ ਦਾ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਇਸ ਦੁਖਦਾਈ ਘੜੀ ਵਿਚ ਉਨ੍ਹਾਂ ਦੀ ਸ਼ੋਕ ਸਵਿਦੇਨਾ ਦੁਖੀ ਪਰਿਵਾਰ ਦੇ ਨਾਲ ਹੈ ਅਤੇ ਸਵ: ਕਮਲ ਸ਼ਰਮਾ ਦੇ ਦਿਹਾਂਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਪ੍ਰਮਾਤਮਾ ਅੱਗੇ ਸਵ: ਕਮਲ ਸ਼ਰਮਾ ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਨੂੰ ਝੱਲਣ ਲਈ ਅਰਦਾਸ ਕੀਤੀ।

Share News / Article

Yes Punjab - TOP STORIES