ਭਾਜਪਾ, ਕੈਪਟਨ ਤੇ ਢੀਂਡਸਾ ਗਠਜੋੜ ਨੇ ‘ਸੀਟ ਸ਼ੇਅਰਿੰਗ’ ’ਤੇ ਵਿਚਾਰ ਕਰਨ ਲਈ 6 ਮੈਂਬਰੀ ਕਮੇਟੀ ਐਲਾਨੀ, ਰਣਇੰਦਰ ਵੀ ਸ਼ਾਮਲ

ਯੈੱਸ ਪੰਜਾਬ
ਚੰਡੀਗੜ੍ਹ, 28 ਦਸੰਬਰ, 2021:
ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਅਤੇ ਸ: ਸੁਖ਼ਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਸੰਯੁਕਤ ਦੇ ਗਠਜੋੜ ਦੇ ਐਲਾਨ ਮਗਰੋਂ ਬੀਤੇ ਕਲ੍ਹ ਦਿੱਤੀ ਗਈ ਜਾਣਕਾਰੀ ਅਨੁਸਾਰ ਤਿੰਨਾਂ ਧਿਰਾਂ ਵਿੱਚ ਸੀਟ ਸ਼ੇਅਰਿੰਗ ਫ਼ਾਰਮੂਲਾ ਬਣਾਉਣ ਲਈ ਵਿਚਾਰਾਂ ਕਰਨ ਵਾਸਤੇ 6 ਮੈਂਬਰੀ ਕਮੇਟੀ ਦਾ ਐਲਾਨ ਅੱਜ ਕਰ ਦਿੱਤਾ ਗਿਆ।

ਇਸ ਵਿੱਚ ਭਾਜਪਾ ਵੱਲੋਂ ਸ੍ਰੀ ਸੁਭਾਸ਼ ਸ਼ਰਮਾ ਅਤੇ ਦਿਆਲ ਸੋਢੀ ਨੂੰ ਮੈਂਬਰ ਬਣਾਇਆ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਸ: ਰਣਇੰਦਰ ਸਿੰਘ ਟਿੱਕੂ ਅਤੇ ਲੈਫ਼ਟੀਨੈਂਟ ਕਰਨਲ ਸੇਵਾਮੁਕਤ ਟੀ.ਐਸ. ਸ਼ੇਰਗਿੱਲ ਸ਼ਾਮਲ ਹੋਣਗੇ।

ਅਕਾਲੀ ਦਲ ਸੰਯੁਕਤ ਦੀ ਪ੍ਰਤੀਨਿਧਤਾ ਸ: ਪਰਮਿੰਦਰ ਸਿੰਘ ਢੀਂਡਸਾ ਅਤੇ ਜਸਟਿਸ ਨਿਰਮਲ ਸਿੰਘ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ