33.1 C
Delhi
Monday, April 15, 2024
spot_img
spot_img

ਭਾਜਪਾ ਨੇ ਇੰਡਸਟਰੀ ਤੋਂ ਬਿਜਲੀ ‘ਤੇ ਵਾਧੂ ਸਿਕਿਓਰਿਟੀ ਜਮ੍ਹਾ ਕਰਵਾਉਣ ਦਾ ਵਿਰੋਧ ਕੀਤਾ

ਯੈੱਸ ਪੰਜਾਬ
ਚੰਡੀਗੜ੍ਹ, 10 ਫਰਵਰੀ, 2022 –
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਉਦਯੋਗਿਕ ਖਪਤਕਾਰਾਂ ਤੋਂ ਵਾਧੂ ਸਿਕਿਓਰਿਟੀ ਜਮ੍ਹਾਂ ਕਰਵਾਉਣ ਦਾ ਵਿਰੋਧ ਕੀਤਾ ਹੈ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਸ ਕਦਮ ਨਾਲ ਪੰਜਾਬ ਵਿੱਚ ਉਦਯੋਗਾਂ ਨੂੰ ਹੋਰ ਨੁਕਸਾਨ ਹੋਵੇਗਾ।

ਉਨ੍ਹਾਂ ਖੁਲਾਸਾ ਕੀਤਾ ਕਿ ਪੀ.ਐਸ.ਪੀ.ਸੀ.ਐਲ. ਨੇ ਉਦਯੋਗਿਕ ਇਕਾਈਆਂ ਨੂੰ ਨੋਟਿਸ ਜਾਰੀ ਕਰਕੇ ਡੇਢ ਗੁਣਾ ਵੱਧ ਸਿਕਿਓਰਟੀ ਜਮ੍ਹਾਂ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਉਦਯੋਗਿਕ ਯੂਨਿਟ ਨੂੰ ਕਰੀਬ ਇੱਕ ਲੱਖ ਤੋਂ ਪੰਜ ਲੱਖ ਰੁਪਏ ਦੇਣੇ ਪੈਣਗੇ।

ਉਨ੍ਹਾਂ ਕਿਹਾ ਕਿ ਇਹ ਸਭ ਕੁਝ ਕਾਂਗਰਸ ਸਰਕਾਰ ਵੱਲੋਂ ਚੋਣ ਜ਼ਾਬਤਾ ਲਾਗੂ ਕਰਨ ਸਮੇਂ ਪਰਦੇ ਪਿੱਛੇ ਲੁਕ ਕੇ ਪੀ.ਐਸ.ਪੀ.ਸੀ.ਐਲ. ਤੋਂ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਦਾਅਵਾ ਹੈ ਕਿ ਉਹ ਇੰਡਸਟਰੀ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਸਤੀ ਬਿਜਲੀ ਮੁਹੱਈਆ ਕਰਵਾ ਰਹੀ ਹੈ, ਜਦਕਿ ਉਸਦੀ ਨੀਅਤ ਚੰਗੀ ਨਹੀਂ ਹੈ ਅਤੇ ਉਹ ਆਪਣਾ ਕਾਰਜਕਾਲ ਖਤਮ ਹੋਣ ‘ਤੇ ਵਾਧੂ ਚਾਰਜ ਵਸੂਲਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕਾਂਗਰਸ ਸਰਕਾਰ ਇੰਡਸਟਰੀ ਸਮੇਤ ਸਾਰੇ ਖਪਤਕਾਰਾਂ ਨੂੰ ਮਹਿੰਗੀ ਬਿਜਲੀ ਦੇ ਰਹੀ ਹੈ।

ਭਾਜਪਾ ਆਗੂ ਨੇ ਪਾਰਟੀ ਦੇ ਵਾਅਦੇ ਨੂੰ ਦੁਹਰਾਇਆ ਕਿ ਜੇਕਰ ਉਹ ਸੱਤਾ ਵਿੱਚ ਆਏ ਤਾਂ ਉਨ੍ਹਾਂ ਦੀ ਸਰਕਾਰ ਹਰੇਕ ਖਪਤਕਾਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਵੇਗੀ ਅਤੇ ਵਾਧੂ ਖਪਤ ਲਈ 3 ਰੁਪਏ ਪ੍ਰਤੀ ਯੂਨਿਟ ਵਸੂਲੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION