37.8 C
Delhi
Friday, April 19, 2024
spot_img
spot_img

ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੇ ਐੱਸ.ਸੀ. ਮੋਰਚਾ ਅਤੇ ਮਹਿਲਾ ਮੋਰਚਾ ਨਾਲ ਕੀਤੀਆਂ ਜੱਥੇਬੰਦਕ ਮੀਟਿੰਗਾਂ

ਯੈੱਸ ਪੰਜਾਬ 
ਚੰਡੀਗੜ੍ਹ, 3 ਦਸੰਬਰ, 2023 –
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਥੇਬੰਦਕ ਢਾਂਚੇ ਦੇ ਗਠਨ ਤੋਂ ਬਾਅਦ ਅੱਜ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਹਿਲੀ ਵਾਰ ਪਾਰਟੀ ਦੇ ਨਵ-ਨਿਯੁਕਤ ਮੋਰਚਾ ਦੇ ਸੂਬਾ ਪ੍ਰਧਾਨਾਂ ਅਤੇ ਉਨ੍ਹਾਂ ਦੀ ਟੀਮ ਦੇ ਅਹੁਦੇਦਾਰਾਂ ਨਾਲ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਮੀਟਿੰਗਾਂ ਕੀਤੀਆਂ। ਅਸ਼ਵਨੀ ਸ਼ਰਮਾ ਨੇ ਪਹਿਲੀ ਮੀਟਿੰਗ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨਾਲ ਅਤੇ ਦੂਜੀ ਮੀਟਿੰਗ ਭਾਜਪਾ ਮਹਿਲਾ ਮੋਰਚਾ ਨਾਲ ਕੀਤੀ।

ਅਸ਼ਵਨੀ ਸ਼ਰਮਾ ਨੇ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਐਸ.ਆਰ. ਲੱਧੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਅਤੇ ਪੰਜਾਬ ਦੇ ਲੋਕ ਲਗਾਤਾਰ ਨੁਕਸਾਨ ਚੁੱਕ ਰਹੇ ਹਨ। ਇਸ ਵਿੱਚ ਸਭ ਤੋਂ ਵੱਧ ਨੁਕਸਾਨ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਝੱਲਣਾ ਪਿਆ ਹੈ। ਪੰਜਾਬ ਸਰਕਾਰ ਵੱਲੋਂ ਠੇਕੇ ’ਤੇ ਰੱਖੇ ਕਿਸੇ ਵੀ ਕਾਮੇ ਨੂੰ ਅੱਜ ਤੱਕ ਪੱਕਾ ਨਹੀਂ ਕੀਤਾ ਗਿਆ ਅਤੇ ਕੱਚੇ ਕਾਮਿਆਂ ਨੂੰ ਵੀ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਹੁਣ ਇਹ ਸਾਰੇ ਲੋਕ ਪੰਜਾਬ ਸਰਕਾਰ ਵਿਰੁੱਧ ਸੜਕਾਂ ‘ਤੇ ਆਪਣੇ ਹੱਕਾਂ ਲਈ ਲੜ ਰਹੇ ਹਨ। ਉਨ੍ਹਾਂ ਹਾਜ਼ਰ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਸੋਚ ਤੋਂ ਜਾਣੂ ਕਰਵਾਉਣ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਾਜ ਨੂੰ ਚਲਾਉਣ ਵਿੱਚ ਸ਼ਮੂਲੀਅਤ ਨਾ ਹੋਣ ਕਾਰਨ ਸੂਬੇ ਦਾ ਸ਼ਾਸਨ ਪੂਰੀ ਤਰ੍ਹਾਂ ਖੜੋਤ ਦਾ ਸ਼ਿਕਾਰ ਹੋ ਰਿਹਾ ਹੈ, ਕਿਉਂਕਿ ਪੰਜਾਬ ਦਾ ਸ਼ਾਸਨ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ ਅਤੇ ਸਾਰੇ ਵੱਡੇ ਫੈਸਲੇ ਰਾਘਵ ਚੱਢਾ ਅਤੇ ਅਗਰਵਾਲ ਵੱਲੋਂ ਲਏ ਜਾਂਦੇ ਹਨ, ਜੋ ਮੀਟਿੰਗਾਂ ਵਿੱਚ ਵੀ ਬੈਠਦੇ ਹਨ।

ਅਸ਼ਵਨੀ ਸ਼ਰਮਾ ਨੇ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਮੀਨੂੰ ਸੇਠੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਤੇ ਹੋਰ ‘ਆਪ’ ਆਗੂਆਂ ਨੇ ਪੰਜਾਬ ਦੀਆਂ ਔਰਤਾਂ ਨਾਲ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕੀਤੇ ਸਨ, ਕਿ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ ਅਤੇ ਮਹਿਲਾ ਵੋਟਰਾਂ ਨੇ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਭਰੋਸਾ ਜਤਾਇਆ ਸੀ, ਪਰ ਪੰਜਾਬ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਏ ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਕੁਝ ਨਹੀਂ ਕੀਤਾ। ਸ਼ਰਮਾ ਨੇ ਕਿਹਾ ਕਿ ਆਪ ਸਰਕਾਰ ਵਿੱਚ ਕੋਈ ਨੈਤਿਕਤਾ ਨਹੀਂ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਔਰਤਾਂ ਨੂੰ ਰਾਜਨੀਤੀ ਵਿੱਚ ਸਹੀ ਨੁਮਾਇੰਦਗੀ ਮਿਲਣੀ ਚਾਹੀਦੀ ਹੈ ਅਤੇ ਭਾਜਪਾ ਮਹਿਲਾ ਸਸ਼ਕਤੀਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਰਾਜ ਸਭਾ ਵਿੱਚ ਹਾਲ ਹੀ ਵਿੱਚ ਹੋਈਆਂ ਨਿਯੁਕਤੀਆਂ ਵਿੱਚ ਪਾਰਟੀ ਨੇ ਸਾਰੇ ਮਹੱਤਵਪੂਰਨ ਅਹੁਦਿਆਂ ‘ਤੇ ਵੱਧ ਤੋਂ ਵੱਧ ਔਰਤਾਂ ਦੀ ਨਿਯੁਕਤੀ ਕੀਤੀ ਹੈ।

ਇਸ ਮੌਕੇ ਸੰਗਠਨ ਮਹਾਮੰਤਰੀ ਸ੍ਰੀਨਿਵਾਸੂਲੂ, ਭਾਜਪਾ ਦੇ ਸੂਬਾ ਜਨਰਲ ਸਕੱਤਰ ਤੇ ਮਹਿਲਾ ਮੋਰਚਾ ਇੰਚਾਰਜ ਰਾਜੇਸ਼ ਬਾਗਾ, ਭਾਜਪਾ ਮਹਿਲਾ ਮੋਰਚਾ ਇੰਚਾਰਜ ਆਦਿ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION