Saturday, December 9, 2023

ਵਾਹਿਗੁਰੂ

spot_img
spot_img

ਭਾਰਤ ਭੂਸ਼ਨ ਆਸ਼ੂ ਵਲੋਂ ਕਥਿਤ ਆੜਤੀਆ ਆਤਮ-ਹੱਤਿਆ ਕੇਸ ਵਿੱਚ ਖ਼ੁਰਾਕ ਇੰਸਪੈਕਟਰ ਤੇ ਏ.ਐਫ.ਐਸ.ਓ ਮੁਅੱਤਲ

- Advertisement -

ਚੰਡੀਗੜ, 2 ਦਸੰਬਰ, 2019:
ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ਖਰੀਦ ਕਾਰਜਾਂ ਵਿੱਚ ਕੁਤਾਹੀਆਂ ਤੇ ਬੇਨਿਯਮੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨਾਂ ਦੱਸਿਆ ਕਿ ਵਿਭਾਗੀ ਜਾਂਚ ਚੱਲ ਰਹੀ ਹੈ ਅਤੇ ਗੁਰਦਾਸਪੁਰ ਵਿੱਚ ਖਰੀਦ ਕਾਰਜਾਂ ਦੌਰਾਨ ਬੇਨਿਯਮੀਆਂ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋਸ਼ੀਆਂ ਖਿਲਾਫ ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ।

ਮੁਅੱਤਲ ਕੀਤੇ ਗਏ ਵਿਅਕਤੀਆਂ ਵਿੱਚ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਖੇਤਰ ਦਾ ਸਹਾਇਕ ਖੁਰਾਕ ਸਪਲਾਈ ਅਧਿਕਾਰੀ (ਏ.ਐਫ.ਐੱਸ.ਓ) ਜਸਵਿੰਦਰ ਸਿੰਘ ਅਤੇ ਫੂਡ ਇੰਸਪੈਕਟਰ ਸੰਦੀਪ ਸਿੰਘ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਪਿੰਡ ਘੁਮਾਣ ਦੇ ਵਸਨੀਕ ਇੱਕ ਆੜਤੀਏ ਜਗਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਕੀਤੇ ਦਾਅਵੇ ਮੁਤਾਬਕ ਉਸ (ਆੜਤੀਏ)ਦੇ ਝੋਨੇ ਦੀ ਖਰੀਦ ਵਿੱਚ ਬੇਨਿਯਮੀਆਂ ਹੋਣ ਕਾਰਨ ਮੌਤ ਹੋ ਗਈ ਸੀ ।

ਵਿਜੇ ਕਾਲੜਾ ਅਤੇ ਅਮਰਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਆੜਤੀਆ ਐਸੋਸੀਏਸ਼ਨ ਦੇ ਵਫ਼ਦ ਨੇ ਸੋਮਵਾਰ ਨੂੰ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨਾਲ ਅਨਾਜ ਭਵਨ ਚੰਡੀਗੜ ਵਿਖੇ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

- Advertisement -

YES PUNJAB

Transfers, Postings, Promotions

Stay Connected

223,718FansLike
113,236FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech