24.1 C
Delhi
Thursday, April 25, 2024
spot_img
spot_img

ਭਾਖ਼ੜਾ ’ਚੋਂ ਛੱਡਿਆ ਜਾਵੇਗਾ 26 ਹਜ਼ਾਰ ਕਿਊਸਕ ਪਾਣੀ, ਹੁਸ਼ਿਆਰਪੁਰ ਦੀ ਡੀ.ਸੀ. ਨੇ ਕਿਹਾ ਨਹੀਂ ਬਣਨਗੇ ਹੜ੍ਹ ਵਰਗੇ ਹਾਲਾਤ

ਹੁਸ਼ਿਆਰਪੁਰ, 3 ਸਤੰਬਰ, 2019 –

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਪੌਂਗ ਡੈਮ ਦਾ ਦੌਰਾ ਕਰਕੇ ਜਿੱਥੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ, ਉਥੇ ਬੀ.ਬੀ.ਐਮ.ਬੀ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਐਸ.ਐਸ.ਪੀ ਸ਼੍ਰੀ ਗੌਰਵ ਗਰਗ, ਐਸ.ਡੀ.ਐਮ ਮੁਕੇਰੀਆਂ ਸ੍ਰੀ ਅਦਿੱਤਿਆ ਉਪਲ ਅਤੇ ਐਸ.ਡੀ.ਐਮ. ਦਸੂਹਾ ਸ਼੍ਰੀਮਤੀ ਜੋਤੀ ਬਾਲਾ ਵੀ ਮੌਜੂਦ ਸਨ।

ਸ਼੍ਰੀ ਈਸ਼ਾ ਕਾਲੀਆ ਨੇ ਕਿਹਾ ਕਿ ਬੀ.ਬੀ.ਐਮ.ਬੀ (ਭਾਖੜਾ-ਬਿਆਸ ਮੈਨੇਜਮੈਂਟ ਬੋਰਡ) ਵਲੋਂ ਪੌਂਗ ਡੈਮ ਤੋਂ 26 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਲਿਆ ਗਿਆ ਹੈ ਅਤੇ ਪਾਣੀ ਛੱਡਣ ਨਾਲ ਜ਼ਿਲ੍ਹੇ ਵਿਚ ਹੜ੍ਹਾਂ ਵਰਗੇ ਹਾਲਾਤ ਪੈਦਾ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ 14 ਹਜ਼ਾਰ ਕਿਊਸਿਕ ਪਾਣੀ ਸਪਿਲ ਵੇਅ ਰਾਹੀਂ ਛੱਡਿਆ ਜਾ ਰਿਹਾ ਹੈ ਅਤੇ 12 ਹਜ਼ਾਰ ਕਿਊਸਿਕ ਪਾਣੀ ਟਰਬਾਇਨ ਰਾਹੀਂ ਛੱਡਿਆ ਜਾ ਰਿਹਾ ਹੈ, ਜੋ ਬੀ.ਬੀ.ਐਮ.ਬੀ ਵਲੋਂ ਰੁਟੀਨ ਵਿਚ ਹੀ ਛੱਡਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ 14 ਹਜ਼ਾਰ ਕਿਊਸਿਕ ਪਾਣੀ ਬਿਆਸ ਦਰਿਆ ਵਿਚ ਛੱਡਿਆ ਜਾਵੇਗਾ ਅਤੇ 12 ਹਜ਼ਾਰ ਮੁਕੇਰੀਆਂ ਹਾਈਡਲ ਵਿਚ ਛੱਡਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ 26 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ, ਤਾਂ ਉਹ ਦਿਨ ਵੇਲੇ ਹੀ ਛੱਡਿਆ ਜਾਵੇਗਾ, ਪਰ ਫਿਲਹਾਲ ਪੌਂਗ ਡੈਮ ਦੇ ਪਾਣੀ ਦਾ ਪੱਧਰ ਕਾਫੀ ਹੇਠਾਂ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵਲੋਂ ਅਹਿਤਿਆਤ ਵਰਤਦੇ ਹੋਏ ਸੈਕਟਰ ਵਾਈਜ਼ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਕਿਸੇ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਟੀਮਾਂ ਵਲੋਂ ਲਗਾਤਾਰ ਨਾਜ਼ੁਕ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਨਾਜ਼ੁਕ ਪਿੰਡਾਂ ਨੂੰ ਸੈਕਟਰ ਵਾਈਜ਼ ਵੰਡਿਆ ਗਿਆ ਹੈ ਅਤੇ ਸੈਕਟਰ ਵਾਈਜ਼ ਤਾਇਨਾਤ ਕੀਤੀਆਂ ਟੀਮਾਂ ਵਿਚ ਡਰੇਨੇਜ਼ ਵਿਭਾਗ, ਸਿਹਤ ਵਿਭਾਗ, ਫੂਡ ਅਤੇ ਸਿਵਲ ਸਪਲਾਈਜ਼ ਵਿਭਾਗ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਸ਼ਾਮਿਲ ਹਨ, ਜੋ ਲਗਾਤਾਰ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੀ ਨਿਗਰਾਨੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਸਬ-ਡਵੀਜ਼ਨ ਦਸੂਹਾ ਅਤੇ ਮੁਕੇਰੀਆਂ ਵਿਚਲੇ ਪਿੰਡ ਪ੍ਰਭਾਵਿਤ ਹੁੰਦੇ ਹਨ, ਇਸ ਲਈ ਇਨ੍ਹਾਂ ਸਬ-ਡਵੀਜ਼ਨਾਂ ਅਧੀਨ ਪੈਂਦੇ ਨਾਜ਼ੁਕ ਪਿੰਡਾਂ ਵਿਚ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵਲੋਂ ਸਿਹਤ ਸਹੂਲਤਾਂ ਤੋਂ ਇਲਾਵਾ ਰਾਸ਼ਨ, ਤਰਪਾਲਾਂ, ਲਾਈਫ ਜੈਕਟਾਂ, ਟੈਂਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕਰ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 01882-220412 ਹੈ, ਦਸੂਹਾ ਸਬ-ਡਵੀਜ਼ਨ ਦੇ ਕੰਟਰੋਲ ਰੂਮ ਦਾ ਨੰਬਰ 1883-285024 ਅਤੇ ਮੁਕੇਰੀਆਂ ਸਬ-ਡਵੀਜ਼ਨ ਦੇ ਕੰਟਰੋਲ ਰੂਮ ਦਾ ਨੰਬਰ 01883-246214 ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION