ਮਨਪ੍ਰੀਤ ਅਯਾਲੀ ਹੋਣਗੇ ਦਾਖ਼ਾ ਤੋਂ ਅਕਾਲੀ ਉਮੀਦਵਾਰ: ਸੁਖ਼ਬੀਰ ਬਾਦਲ ਨੇ ਕੀਤਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 23 ਸਤੰਬਰ, 2019:

ਸਾਬਕਾ ਵਿਧਾਇਕ ਸ: ਮਨਪ੍ਰੀਤ ਸਿੰਘ ਅਯਾਲੀ ਵਿਧਾਨ ਸਭਾ ਹਲਕਾ ਦਾਖ਼ਾ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।

ਇਸ ਸੰਬੰਧੀ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ:ਸੁਖ਼ਬੀਰ ਸਿੰਘ ਬਾਦਲ ਨੇ ਕੀਤਾ।

ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਕੱਤਰ ਡਾ: ਦਲਜੀਤ ਸਿੰਘ ਚੀਮਾ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਦਾਖ਼ਾ ਦੀ ਸੀਟ ‘ਆਪ’ ਵਿਧਾਇਕ ਸ: ਹਰਵਿੰਦਰ ਸਿੰਘ ਫ਼ੂਲਕਾ ਦੇ ਅਸਤੀਫ਼ੇ ਕਾਰਨ ਖ਼ਾਲੀ ਹੋਈ ਸੀ।

ਇਹ ਵੀ ਵਰਨਣਯੋਗ ਹੈ ਕਿ ਅੱਜ ਹੀ ਕਾਂਗਰਸ ਪਾਰਟੀ ਨੇ ਇਸ ਹਲਕੇ ਤੋਂ ਕੈਪਟਨ ਸੰਦੀਪ ਸੰਧੂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।

ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

Yes Punjab - TOP STORIES