ਮਨਪ੍ਰੀਤ ਬਾਦਲ ਨੇ ਬ੍ਰਿਗੇਡੀਅਰ ਕੁਲਦੀਪ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ‘ਬਾਰਡਰ’ ਦੇ ਨਿਰਦੇਸ਼ਕ ਜੇ.ਪੀ. ਦੱਤਾ ਵੀ ਪੁੱਜੇ

ਚੰਡੀਗੜ੍ਹ, 12 ਅਕਤੂਬਰ, 2019 –
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮਸ਼ਹੂਰ ਫਿਲਮ ਨਿਰਦੇਸ਼ਕ ਅਤੇ ‘ਬਾਰਡਰ’ ਫ਼ਿਲਮ ਦੇ ਨਿਰਮਾਤਾ ਜੇ.ਪੀ. ਦੱਤਾ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਸੈਕਟਰ-34 ਚੰਡੀਗੜ੍ਹ ਵਿਖੇ ਮਹਾਵੀਰ ਚੱਕਰ ਐਵਾਰਡੀ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਪਹਿਲੀ ਬਰਸੀ ਸਬੰਧੀ ਕਰਵਾਏ ਸਮਾਗਮ ਮੌਕੇ ਸ਼ਾਮਲ ਹੋਏ। ਦੱਸਣਯੋਗ ਹੈ ਕਿ ਲੌਂਗੇਵਾਲਾ ਦੀ ਇਤਿਹਾਸਕ ਜੰਗ ਦੇ ਨਾਇਕ ਬ੍ਰਿਗੇਡੀਅਰ ਚਾਂਦਪੁਰੀ ਦਾ 17 ਨਵੰਬਰ, 2018 ਨੂੰ ਦੇਹਾਂਤ ਹੋ ਗਿਆ ਸੀ।

ਵਿੱਤ ਮੰਤਰੀ ਨੇ ਕਿਹਾ ਕਿ ਬ੍ਰਿਗੇਡੀਅਰ ਚਾਂਦਪੁਰੀ ਅਜਿਹੇ ਵਿਅਕਤੀ ਸਨ ਜਿਨ੍ਹਾਂ ਨੇ ਲੜਾਈ ਦੌਰਾਨ ਹਰ ਤਰ੍ਹਾਂ ਦੀ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ ਆਪਣੇ ਸਾਥੀਆਂ ਨਾਲ ਮਿਲ ਕੇ ਭਾਰਤੀ ਚੌਂਕੀ ਦਾ ਬਚਾਅ ਕੀਤਾ ਸੀ। ਵਿੱਤ ਮੰਤਰੀ ਨੇ ਬ੍ਰਿਗੇਡੀਅਰ ਚਾਂਦਪੁਰੀ ਦੀ ਯਾਦ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਯਾਦਗਾਰ ਬਣਾਉਣ ਲਈ 25 ਲੱਖ ਦਾ ਚੈੱਕ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਸਾਰੀ ਸ਼ੁਰੂ ਹੋਣ ਤੋਂ ਬਾਅਦ ਉਹ ਹੋਰ ਰਾਸ਼ੀ ਵੀ ਜਾਰੀ ਕਰਨਗੇ।

ਜੇ.ਪੀ. ਦੱਤਾ ਨੇ ਜੰਗੀ ਨਾਇਕ ਦੀਆਂ ਬਾਰਡਰ ਫਿਲਮ ਦੀ ਸ਼ੂਟਿੰਗ ਸਮੇਂ ਦੀਆਂ ਕਈ ਯਾਦਾਂ ਤਾਜ਼ਾ ਕੀਤੀਆਂ ਅਤੇ ਕਿਹਾ ਕਿ ਬ੍ਰਿਗੇਡੀਅਰ ਚਾਂਦਪੁਰੀ ਨੇ ਸਾਡੇ ਸਾਰਿਆਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਬ੍ਰਿ

ਗੇਡੀਅਰ ਚਾਂਦਪੁਰੀ ਦੀ ਇਸ ਪਹਿਲੀ ਬਰਸੀ ਮੌਕੇ ਰਾਜਨੀਤਿਕ, ਕਾਰੋਬਾਰ, ਪੱਤਰਕਾਰੀ ਅਤੇ ਸਮਾਜਿਕ ਖੇਤਰ ਦੀਆਂ ਕਈ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਬ੍ਰਿਗੇਡੀਅਰ ਚਾਂਦਪੁਰੀ ਦੇ ਪਰਿਵਾਰ ਨੇ ਸ੍ਰੀ ਬਾਦਲ ਦਾ ਧੰਨਵਾਦ ਕੀਤਾ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

Share News / Article

Yes Punjab - TOP STORIES