ਮਾਮਲਾ ਡਾ: ਅੰਬੇਡਕਰ ਦੇ ਬੁੱਤ ਦੀ ਤੋੜ ਭੰਨ ਦਾ – ਐਸ.ਸੀ. ਕਮਿਸ਼ਨ ਨੇ ਡੀ.ਸੀ. ਤੇ ਐਸ.ਐਸ.ਪੀ.ਤੋਂ ਰਿਪੋਰਟ ਮੰਗੀ

ਚੰਡੀਗੜ,16 ਸਤੰਬਰ , 2019 –

ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ’ਚ ਡਾ. ਭੀਮ ਰਾਉ ਅੰਬੇਦਕਰ ਦੇ ਬੁਤ ਦੀ ਭੰਨ-ਤੋੜ ਕਰਕੇ ਨਿਰਾਦਰ ਕਰਨ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਐਸ.ਐਸ.ਪੀ. ਪਟਿਆਲਾ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿੱਚ ਸਨਿੱਚਰਵਾਰ ਰਾਤ ਨੂੰ ਭਾਰਤ ਰਤਨ ਡਾ. ਬੀ.ਆਰ ਅੰਬੇਦਕਰ ਦੇ ਬੁੱਤ ਦੀ ਭੰਨ ਤੋੜ ਕਰਕੇ ਨਿਰਾਦਰ ਕੀਤਾ ਗਿਆ ਸੀ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਪਟਿਆਲਾ ਤੋਂ ਰਿਪੋਰਟ 20 ਸਤੰਬਰ 2019 ਨੂੰ ਰਿਪੋਰਟ ਤਲਬ ਕੀਤੀ ਹੈ।

Share News / Article

Yes Punjab - TOP STORIES