ਚੰਡੀਗੜ, 15 ਨਵੰਬਰ, 2019:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਐਸ.ਐਸ.ਪੀ. ਸੰਗਰੂਰ ਤੋਂ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਦਲਿਤ ਨੋਜਵਾਨ ਦੀ ਕੁੱਟਮਾਰ ਅਤੇ ਪਿਸ਼ਾਬ ਪਿਆਉਣ ਦਾ ਇੱਕ ਮਾਮਲੇ ਵਿਚ 28 ਨਵੰਬਰ 2019 ਨੂੰ ਰਿਪੋਰਟ ਤਲਬ ਕੀਤੀ ਹੈ।
ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਇਹ ਮਾਮਲਾ ਅਖਬਾਰ ਵਿੱਚ ਪ੍ਰਕਾਸ਼ਤ ਖਬਰ ਰਾਹੀ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।
YP Headlines
Loading...