Saturday, May 21, 2022

ਵਾਹਿਗੁਰੂ

spot_img





ਮਾਲ ਮੰਤਰੀ ਜ਼ਿੰਪਾ ਨੇ ਪਟਵਾਰੀਆਂ ਨੂੰ ਲੋਕ ਹਿੱਤ ਵਿੱਚ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ

ਯੈੱਸ ਪੰਜਾਬ
ਹੁਸ਼ਿਆਰਪੁਰ, 06 ਮਈ, 2022:
ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ, ਪੰਜਾਬ, ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਸੂਬੇ ਦੇ ਪਟਵਾਰੀਆਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਕੰਮ ‘ਤੇ ਪਰਤਣ ਅਤੇ ਗਲਤ ਕਰਮਚਾਰੀ ਜਾਂ ਅਧਿਕਾਰੀ ਦਾ ਸਹਿਯੋਗ ਕਰਕੇ ਸਰਕਾਰ ‘ਤੇ ਬਿਨਾਂ ਕਿਸੇ ਕਾਰਨ ਦਬਾਅ ਨਾ ਪਾਉਣ।

ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਅਤੇ ਇਸ ਸਬੰਧੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਪਰ ਸੂਬੇ ਦੇ ਪਟਵਾਰੀਆਂ ਵਲੋਂ ਇਸ ਸਬੰਧੀ ਬਿਨਾਂ ਕਿਸੇ ਕਾਰਨ ਹੜਤਾਲ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਕਿ ਕਿਸੇ ਵੀ ਹੱਦ ਤੱਕ ਜਾਇਜ਼ ਨਹੀਂ ਹੈ।

ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਜੀ ਮਾਲ ਵਿਭਾਗ ਨਾਲ ਜੁੜੇ ਪਟਵਾਰੀਆਂ ਅਤੇ ਹੋਰ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਮੰਗਾਂ ਪ੍ਰਤੀ ਬਹੁਤ ਗੰਭੀਰ ਹਨ ਅਤੇ ਉਨ੍ਹਾਂ ਦੇ ਹੱਲ ਲਈ ਵੀ ਯਤਨਸ਼ੀਲ ਹਨ ਪਰ ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਗਲਤ ਕੰਮ ਕਰਦਾ ਹੈ ਤਾਂ ਉਸ ‘ਤੇ ਕਾਨੂੰਨੀ ਕਾਰਵਾਈ ਵੀ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਟਵਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਕਿਸੇ ਵੀ ਪੱਖੋਂ ਸਹੀ ਨਹੀਂ ਹੈ ਕਿਉਂਕਿ ਜਿਸ ਵਿਅਕਤੀ ਸਬੰਧੀ ਪਟਵਾਰੀਆਂ ਨੇ ਹੜਤਾਲ ਕੀਤੀ ਸੀ, ਉਸ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ ਅਤੇ ਇਸ ਵਿਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਹੜਤਾਲ ਕਾਰਨ ਵਿਭਾਗ ਵਿੱਚ ਕੰਮ ਕਰਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੀ ਅਕਸ ਖ਼ਰਾਬ ਹੁੰਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਕਤ ਪਟਵਾਰੀ ਨੰਬਰਦਾਰ ਵਜੋਂ ਵੀ ਕੰਮ ਕਰ ਰਿਹਾ ਹੈ ਅਤੇ ਉਸ ਨੇ ਸਰਕਾਰ ਤੋਂ ਬਤੌਰ ਨੰਬਰਦਾਰ 2 ਲੱਖ 1 ਹਜ਼ਾਰ ਰੁਪਏ ਦਾ ਮਾਣ ਭੱਤਾ ਵੀ ਲਿਆ ਹੋਇਆ ਹੈ, ਜੋ ਕਿ ਗੈਰ-ਕਾਨੂੰਨੀ ਹੈ ਅਤੇ ਜੇਕਰ ਯੂਨੀਅਨ ਅਜਿਹੇ ਲੋਕਾਂ ਦਾ ਸਾਥ ਦੇਵੇਗੀ ਤਾਂ ਜਨਤਾ ਦੀਆਂ ਨਜ਼ਰਾਂ ‘ਚ ਉਨ੍ਹਾਂ ਦੀ ਕੀ ਦਿੱਖ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਫਸਲਾਂ ਦੀ ਬਿਜਾਈ ਦਾ ਸੀਜ਼ਨ ਹੋਣ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਹੜਤਾਲ ਕਾਰਨ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਟਵਾਰੀਆਂ ਨੂੰ ਲੱਗਦਾ ਹੈ ਕਿ ਉਨ੍ਹਾਂ ਨਾਲ ਧੱਕਾ ਹੋਇਆ ਹੈ ਤਾਂ ਉਹ ਅਦਾਲਤ ਵਿੱਚ ਜਾਣ, ਹੜਤਾਲ ਕਰਕੇ ਲੋਕਾਂ ਨੂੰ ਤੰਗ ਨਾ ਕਰਨ।

ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਪਟਵਾਰੀ ਯੂਨੀਅਨ ਦੀ ਮੀਟਿੰਗ ਪਹਿਲਾਂ ਹੀ ਹੋ ਚੁੱਕੀ ਹੈ ਜਿਸ ਵਿੱਚ ਉਹ ਵਿਭਾਗ ਦੇ ਮੰਤਰੀ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਕੋਈ ਮੰਗ ਹੈ ਤਾਂ ਪਟਵਾਰੀ ਜਦੋਂ ਚਾਹੁਣ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗਲਤ ਕੰਮਾਂ ਵਿੱਚ ਕਿਸੇ ਦਾ ਸਾਥ ਨਹੀਂ ਦੇਵੇਗੀ ਅਤੇ ਲੋਕ ਹਿੱਤ ਵਿੱਚ ਹੀ ਕੰਮ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
114,296FollowersFollow

ENTERTAINMENT

National

GLOBAL

OPINION

Musk wants to investigate bots before Twitter deal – by Narvijay Yadav

The blue bird of Twitter is in trouble once again. The question has arisen whether Tesla CEO Elon Musk will confirm the deal or...

Fault lines widening amongst Indian Muslim religious leaders – by Asad Mirza

New Delhi, May 16, 2022- Recent outreach activities by Muslim leaders across India relays very disturbing and hopeless signs, instead of formulating a strategy...

Growing heat, vanishing wheat, shrinking size – by Narvijay Yadav

When I bought a packet of sandwich bread in the morning, the vendor said that the ‘price has increased’. Then I saw news in...

SPORTS

Health & Fitness

Cold virus caused 100,000 deaths worldwide in kids in 2019: Lancet

London, May 20, 2022- Acute lower respiratory infection caused by Respiratory Syncytial Virus (RSV) was responsible for more than 100,000 deaths in children under five across the globe in 2019, according to a study published in The Lancet. The study is the first to examine RSV disease burden in narrow age brackets, reporting that there were over 45,000 deaths in...

Gadgets & Tech