24 C
Delhi
Sunday, February 25, 2024
spot_img
spot_img
spot_img
spot_img
spot_img
spot_img
spot_img

ਮੁਕਤਸਰ ਕਾਂਡ ਦੇ ਦੋੋਸ਼ੀ ਬਖ਼ਸ਼ੇ ਨਹੀਂ ਜਾਣਗੇ: ਪੀੜਤਾ ਦਾ ਹਾਲ ਜਾਨਣ ਹਸਪਤਾਲ ਪੁੱਜੇ ਚੰਨੀ ਦਾ ਐਲਾਨ

ਚੰਡੀਗੜ੍ਹ, 18 ਜੂਨ, 2019:
ਪੰਜਾਬ ਦੇ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿਖੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪੀੜਤ ਮੀਨਾ ਰਾਣੀ ਦਾ ਹਾਲ ਚਾਲ ਪੁੱਛਿਆ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ ਕੌਂਸਲਰ ਤੇ ਉਸ ਦੇ ਸਮੱਰਥਕਾਂ ਵੱਲੋਂ ਮੀਨਾ ਰਾਣੀ ਬੇਰਹਿਮੀ ਨਾਲ ਕੁੱਟ ਮਾਰ ਕੀਤੀ ਗਈ ਸੀ ਅਤੇ ਹੁਣ ਉਹ ਫਰੀਦਕੋਟ ਵਿਖੇ ਜੇਰੇ ਇਲਾਜ ਹੈ। ਕੈਬਨਿਟ ਮੰਤਰੀ ਸ: ਚੰਨੀ ਨੇ ਐਲਾਨ ਕੀਤਾ ਕਿ ਪੀੜਤ ਮੀਨਾ ਰਾਣੀ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

ਸ. ਚੰਨੀ ਨੇ ਪੀੜਤ ਔੌਰਤ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਉਸ ਦੇ ਨਾਲ ਹੈ ਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪੀੜਤ ਔੌਰਤ ਅਤੇ ਉਸ ਦੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਅਤੇ ਪੁਲਿਸ ਵੱਲੋਂ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇਗੀ।

ਸ: ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਸ ਘਿਨੌਣੀ ਘਟਨਾ ਤੇ ਤੁਰੰਤ ਐਕਸ਼ਨ ਲੈਂਦਿਆਂ ਪੁਲਿਸ ਵੱਲੋਂ ਇਸ ਸਬੰਧੀ ਘਟਨਾ ਵਿੱਚ ਸ਼ਾਮਲ ਕਥਿਤ ਦੋਸ਼ੀ ਕੌਂਸਲਰ ਸਮੇਤ ਹੁਣ ਤੱਕ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਮੀਡੀਆ ਦੇ ਇਕ ਹਿੱਸੇ ਵਿੱਚ ਛਪੀਆ ਇਨ੍ਹਾਂ ਖਬਰਾਂ ਦਾ ਵੀ ਖੰਡਨ ਕੀਤਾ ਹੈ ਕਿ ਦੋਸ਼ੀ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਹੈ । ਉਨ੍ਹਾਂ ਕਿਹਾ ਕਿ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਨਹੀਂ ਹੈ ਉਹ ਆਜ਼ਾਦ ਤੌਰ ਤੇ ਜਿੱਤਿਆ ਹੈ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਰੇਕ ਵਰਗ ਲਈ ਸਾਫ ਸੁਥਰਾ, ਪਾਰਦਰਸ਼ੀ ਤੇ ਭੈਅ ਮੁਕਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਰਾਜ ਦੇ ਕਿਸੇ ਵੀ ਵਸਨੀਕ ਨਾਲ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ।

TOP STORIES

PUNJAB NEWS

TRANSFERS & POSTINGS

spot_img
spot_img
spot_img
spot_img
spot_img

Stay Connected

223,537FansLike
113,236FollowersFollow
- Advertisement -

ENTERTAINMENT

NRI - OCI

GADGETS & TECH

SIKHS

NATIONAL

WORLD

OPINION