Tuesday, January 25, 2022

ਵਾਹਿਗੁਰੂ

spot_img








ਮੁਲਾਜ਼ਮਾਂ ਵੱਲੋਂ ਵਰ੍ਹਦੇ ਮੀਂਹ ਵਿੱਚ ਪੰਜਾਬ ਸਰਕਾਰ ਖਿਲਾਫ਼ ਵਿਸ਼ਾਲ ਰੋਸ ਰੈਲੀ; ਮੁੱਖ ਮੰਤਰੀ ਨਾਲ 20 ਨੂੰ ਮੀਟਿੰਗ ਤੈਅ ਹੋਣ ’ਤੇ ਸ਼ਾਂਤ ਹੋਏ ਪ੍ਰਦਰਸ਼ਨਕਾਰੀ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 11 ਸਤੰਬਰ, 2021 –
ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ ‘ਤੇ ਕੇੰਦਰੀ ਤਨਖਾਹ ਸਕੇਲਾਂ ਦੇ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ, ਪਰਖ਼ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕਰਵ‍ਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਪੰਜਾਬ ਦੇ ਕੋਨੇ-ਕੋਨੇ ‘ਚੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਵੱਲੋਂ ਸੈਕਟਰ 39 ਦੀ ਅਨਾਜ ਮੰਡੀ ਵਿੱਚ ਵਿਸ਼ਾਲ ਰੈਲੀ ਕੀਤੀ ਗਈ।

ਰੈਲੀ ਤੋਂ ਬਾਅਦ ਸਾਂਝੇ ਫਰੰਟ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦੀ ਚੇਤਾਵਨੀ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੇ ਓ.ਐੱਸ.ਡੀ. ਸੰਦੀਪ ਬਰਾੜ ਮੁਲਾਜ਼ਮਾਂ ਦੀ ਰੈਲੀ ਵਿੱਚ ਪੁੱਜੇ ਅਤੇ 20 ਸਤੰਬਰ ਨੂੰ ਮੁੱਖ ਮੰਤਰੀ ਨਾਲ ਮੁਲਾਜ਼ਮ ਆਗੂਆਂ ਦੀ ਮੀਟਿੰਗ ਤੈਅ ਕਰਵਾਈ ਤਾਂ ਜਾ ਕੇ ਮੁਲਾਜ਼ਮ ਸ਼ਾਂਤ ਹੋਏ।

ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰਾਂ ਸਤੀਸ਼ ਰਾਣਾ, ਜਗਦੀਸ਼ ਚਾਹਲ, ਜਰਮਨਜੀਤ ਸਿੰਘ, ਸੁਖਦੇਵ ਸੈਣੀ, ਠਾਕੁਰ ਸਿੰਘ, ਅਵੀਨਾਸ਼ ਚੰਦਰ ਸ਼ਰਮਾਂ, ਕਰਮ ਸਿੰਘ ਧਨੋਆ, ਸੁਖਚੈਨ ਖਹਿਰਾ, ਵਾਸਵੀਰ ਸਿੰਘ ਭੁੱਲਰ, ਸਤਨਾਮ ਸਿੰਘ, ਸੁਖਜੀਤ ਸਿੰਘ, ਪ੍ਰੇਮ ਸਾਗਰ ਸ਼ਰਮਾਂ, ਕੁਲਵਰਨ ਸਿੰਘ, ਪਰਵਿੰਦਰ ਖੰਗੂੜਾ, ਜਸਵੀਰ ਤਲਵਾੜਾ, ਦਵਿੰਦਰ ਸਿੰਘ ਬੈਨੀਪਾਲ ਅਤੇ ਰਣਵੀਰ ਸਿੰਘ ਢਿਲੋਂ ਨੇ ਆਖਿਅਾ ਕਿ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਸੰਬੰਧੀ 113% ਮਹਿੰਗਾਈ ਭੱਤੇ ਨੂੰ ਆਧਾਰ ਮੰਨ ਕੇ ਕੀਤੇ ਜਾ ਰਹੇ 15% ਤਨਖਾਹ ਵਾਧੇ ਦੇ ਫੈਸਲੇ ਨੂੰ ਕਿਸੇ ਵੀ ਕੀਮਤ ਵਿੱਚ ਮੰਨਜੂਰ ਨਹੀਂ ਕੀਤਾ ਜਾਵੇਗਾ।

ਉਹਨਾਂ ਆਖਿਆ ਕਿ ਸਾਂਝਾ ਫਰੰਟ 125% ਮਹਿੰਗਾਈ ਭੱਤੇ ਨੂੰ ਆਧਾਰ ਮੰਨ ਕੇ ਘੱਟੋ-ਘੱਟੋ 20% ਤਨਖਾਹ ਵਾਧਾ ਦਿੰਦੇ ਹੋਏ ਰਿਵਾਇਜਡ ਕੈਟਾਗਰੀਆਂ ਲਈ 2.72, ਪਾਰਸ਼ਲੀ ਰਿਵਾਇਜਡ ਕੈਟਾਗਰੀਆਂ ਲਈ 2.89 ਅਤੇ ਅਨ-ਰਿਵਾਇਜ਼ਡ ਕੈਟਾਗਰੀਆਂ ਲਈ 3.06 ਦੇ ਗੁਣਾਂਕ ਅਨੁਸਾਰ ਤਨਖਾਹ ਕਮਿਸ਼ਨ ਲਾਗੂ ਕਰਵਾਉਣ ਲਈ ਸੰਘਰਸ਼ ਜਾਰੀ ਰੱਖੇਗਾ।

ਮੁਲਾਜਮ ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਆਪਣੇ ਕਾਰਜਕਾਲ ਦੇ ਅਾਖਰੀ ਸਾਲ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ।

ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਉਜਰਤਾਂ ਕਾਨੂੰਨ ਦੀ ਉਲੰਘਣਾ ਕਰਦਿਆਂ ਹਜਾਰਾਂ ਮਾਣ-ਭੱਤਾ ਵਰਕਰਾਂ ਨੂੰ ਬਹੁਤ ਹੀ ਨਿਗੂਣਾ ਮਾਣ-ਭੱਤਾ ਦਿੱਤਾ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਜਿੱਥੇ ਪੰਜਾਬ ਸਰਕਾਰ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ ਉੱਥੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਕੇੰਦਰ ਦੇ ਤਨਖਾਹ ਸਕੇਲ ਲਾਗੂ ਕਰਕੇ ਆਪਣਾ ਮੁਲਾਜ਼ਮ ਵਿਰੋਧੀ ਚਰਿੱਤਰ ਜਾਹਿਰ ਕਰ ਰਹੀ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁਲਾਜ਼ਮ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨਾਲ 20 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੁਲਾਜ਼ਮ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ 2 ਅਕਤੂਬਰ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ।

ਇਸ ਮੌਕੇ ਦਰਸ਼ਨ ਲੁਬਾਣਾ, ਰਵਿੰਦਰ ਲੂਥਰਾ, ਹਰਦੀਪ ਟੋਡਰਪੁਰ,, ਤੀਰਥ ਸਿੰਘ ਬਾਸੀ, ਮਨਦੀਪ ਸਿੰਘ ਸਿੱਧੂ, ਧਨਵੰਤ ਭੱਠਲ, ਅਜੀਤ ਸਿੰਘ ਫਤਿਹਚੱਕ, ਅਜੀਤ ਸਿੰਘ ਸੋਢੀ, ਬਲਕਾਰ ਸਿੰਘ ਵਲਟੋਹਾ, ਵਿਕਰਮਦੇਵ ਸਿੰਘ, ਰਘਵੀਰ ਸਿੰਘ ਭਵਾਨੀਗੜ੍ਹ, ਅਸ਼ੀਸ਼ ਜੁਲਾਹਾ, ਬੋਬਿੰਦਰ ਸਿੰਘ, ਬਾਜ਼ ਸਿੰਘ ਖਹਿਰਾ, ਕੁਲਦੀਪ ਖੰਨਾ, ਗੋਪਾਲ ਦੱਤ ਜੋਸ਼ੀ, ਜੋਗਿੰਦਰ ਵਰੇ, ਹਰਜਿੰਦਰਪਾਲ ਪੰਨੂ, ਸੁਨੀਲ ਦੱਤ ਸ਼ਰਮਾਂ, ਮਮਤਾ ਸ਼ਰਮਾਂ, ਹਰਭਜਨ ਸਿੰਘ ਪਿਲਖਣੀ, ਡਾ. ਐੱਚ. ਐੱਸ. ਕਿੰਗਰਾ, ਗਿਆਨ ਸਿੰਘ, ਬਲਦੇਵ ਸਿੰਘ ਮੰਡਾਲੀ, ਸੁਖਵਿੰਦਰ ਸਿੰਘ ਲਵਲੀ, ਰਛਪਾਲ ਸਿੰਘ ਭੰਗਲ, ਅਮਰ ਸਿੰਘ ਧਾਲੀਵਾਲ, ਸੁਰਿੰਦਰ ਸ਼ਰਮਾਂ ਆਦਿ ਨੇ ਵੀ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
113,561FollowersFollow

ENTERTAINMENT

National

GLOBAL

OPINION

Pakistan on a new track? – By Asad Mirza

Pakistan after 75 years of its existence has released its first ever National Security Policy (NSP), which it claims will ensure human security for...

Nationalism and Democracy go together – By DC Pathak

India got its Independence some 75 years ago but it still looks like a 'nation in making', judging from the in-terminate debate on 'the...

5 ways to manage childhood allergies – By Dr Nidhi Gupta

Motherhood comes with its own mixed bag of emotions; we want to save our child from every little peril that comes their way, including...

SPORTS

Health & Fitness

90% of people with Covid likely to have underlying heart damage: Experts

Delhi, Jan 25, 2022- While Covid-19 has primarily been a respiratory disease, about 90 per cent of people with moderate to severe infections have lasting effects on the heart, said experts here. Covid affects lungs the most, but studies have shown there is increasing evidence of cardiovascular complications due to Covid-19. The virus can cause acute myocardial injury and chronic damage...

Gadgets & Tech